Text copied!
Bibles in Panjabi

ਲੇਵੀਆਂ 24:8-16 in Panjabi

Help us?

ਲੇਵੀਆਂ 24:8-16 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

8 ਹਰੇਕ ਸਬਤ ਦੇ ਦਿਨ ਉਹ ਇਸ ਨੂੰ ਯਹੋਵਾਹ ਦੇ ਅੱਗੇ ਸਜਾ ਕੇ ਰੱਖੇ, ਇਹ ਇਸਰਾਏਲੀਆਂ ਵੱਲੋਂ ਇੱਕ ਸਦਾ ਦਾ ਨੇਮ ਹੈ।
9 ਉਹ ਹਾਰੂਨ ਅਤੇ ਉਸ ਦੇ ਪੁੱਤਰਾਂ ਦੀ ਹੋਵੇਗੀ ਅਤੇ ਉਹ ਉਸ ਨੂੰ ਪਵਿੱਤਰ ਸਥਾਨ ਵਿੱਚ ਖਾਣ ਕਿਉਂ ਜੋ ਉਹ ਯਹੋਵਾਹ ਦੀਆਂ ਅੱਗ ਦੀਆਂ ਭੇਟਾਂ ਦੇ ਵਿੱਚੋਂ ਇੱਕ ਸਦਾ ਦੀ ਬਿਧੀ ਕਰਕੇ ਹਾਰੂਨ ਦੇ ਲਈ ਅੱਤ ਪਵਿੱਤਰ ਹੈ।
10 ਉਨ੍ਹਾਂ ਦਿਨਾਂ ਵਿੱਚ ਇੱਕ ਇਸਰਾਏਲੀ ਇਸਤਰੀ ਦਾ ਪੁੱਤਰ, ਜਿਸ ਦਾ ਪਿਤਾ ਮਿਸਰੀ ਸੀ, ਉਹ ਇਸਰਾਏਲੀਆਂ ਦੇ ਵਿੱਚ ਰਹਿਣ ਲੱਗਾ ਅਤੇ ਇਸ ਇਸਰਾਏਲੀ ਇਸਤਰੀ ਦਾ ਪੁੱਤਰ ਅਤੇ ਕੋਈ ਹੋਰ ਇਸਰਾਏਲੀ ਮਨੁੱਖ ਡੇਰੇ ਵਿੱਚ ਝਗੜਨ ਲੱਗੇ,
11 ਅਤੇ ਉਸ ਇਸਰਾਏਲੀ ਇਸਤਰੀ ਦਾ ਪੁੱਤਰ ਯਹੋਵਾਹ ਦੇ ਨਾਮ ਦਾ ਨਿਰਾਦਰ ਕਰਕੇ ਕੁਫ਼ਰ ਬਕਣ ਲੱਗਾ, ਤਾਂ ਲੋਕ ਉਸ ਨੂੰ ਮੂਸਾ ਦੇ ਕੋਲ ਲੈ ਆਏ। ਉਸ ਦੀ ਮਾਂ ਦਾ ਨਾਮ “ਸਲੂਮੀਥ” ਸੀ, ਜੋ ਦਾਨ ਦੀ ਗੋਤ ਵਿੱਚੋਂ ਦਿਬਰੀ ਦੀ ਧੀ ਸੀ।
12 ਉਨ੍ਹਾਂ ਨੇ ਉਸ ਨੂੰ ਬੰਨ੍ਹ ਕੇ ਰੱਖਿਆ, ਜਦ ਤੱਕ ਉਹ ਇਸ ਮਾਮਲੇ ਵਿੱਚ ਯਹੋਵਾਹ ਦੀ ਮਰਜ਼ੀ ਨੂੰ ਨਾ ਜਾਣ ਲੈਣ।
13 ਤਦ ਯਹੋਵਾਹ ਨੇ ਮੂਸਾ ਨੂੰ ਆਖਿਆ,
14 “ਜਿਸ ਨੇ ਕੁਫ਼ਰ ਬਕਿਆ ਹੈ, ਉਸ ਨੂੰ ਤੁਸੀਂ ਡੇਰੇ ਤੋਂ ਬਾਹਰ ਲੈ ਆਓ ਅਤੇ ਜਿਨ੍ਹਾਂ ਨੇ ਉਸ ਨੂੰ ਸੁਣਿਆ ਹੈ, ਉਹ ਆਪਣੇ ਹੱਥ ਉਸ ਦੇ ਸਿਰ ਉੱਤੇ ਰੱਖਣ, ਤਦ ਸਾਰੀ ਮੰਡਲੀ ਉਸ ਨੂੰ ਪੱਥਰਾਂ ਨਾਲ ਮਾਰ ਸੁੱਟੇ।
15 ਅਤੇ ਤੂੰ ਇਸਰਾਏਲੀਆਂ ਨੂੰ ਆਖ ਕਿ ਜਿਹੜਾ ਆਪਣੇ ਪਰਮੇਸ਼ੁਰ ਦੇ ਵਿਰੁੱਧ ਦੁਰਬਚਨ ਬੋਲੇ, ਉਹ ਆਪਣੇ ਪਾਪ ਦਾ ਭਾਰ ਆਪ ਹੀ ਚੁੱਕੇ।
16 ਕੋਈ ਵੀ ਜਿਹੜਾ ਯਹੋਵਾਹ ਦੇ ਨਾਮ ਦੀ ਨਿੰਦਿਆ ਕਰੇ ਉਹ ਜ਼ਰੂਰ ਹੀ ਮਾਰਿਆ ਜਾਵੇ ਅਤੇ ਸਾਰੀ ਮੰਡਲੀ ਨਿਸੰਗ ਉਸ ਨੂੰ ਪੱਥਰਾਂ ਨਾਲ ਮਾਰ ਸੁੱਟੇ, ਭਾਵੇਂ ਉਹ ਪਰਦੇਸੀ ਹੋਵੇ ਭਾਵੇਂ ਇਸਰਾਏਲ ਵਿੱਚ ਜੰਮਿਆ ਹੋਵੇ। ਜਿਸ ਵੇਲੇ ਉਹ ਯਹੋਵਾਹ ਦੇ ਨਾਮ ਦੀ ਨਿੰਦਿਆ ਕਰੇ, ਉਹ ਮਾਰਿਆ ਜਾਵੇ।
ਲੇਵੀਆਂ 24 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ