Text copied!
Bibles in Panjabi

ਲੇਵੀਆਂ 25:11-27 in Panjabi

Help us?

ਲੇਵੀਆਂ 25:11-27 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

11 ਉਹ ਪੰਜਾਹਵਾਂ ਸਾਲ ਤੁਹਾਡੇ ਲਈ ਅਨੰਦ ਦਾ ਸਾਲ ਹੋਵੇਗਾ, ਉਸ ਵਿੱਚ ਤੁਸੀਂ ਨਾ ਬੀਜਣਾ ਅਤੇ ਨਾ ਉਸ ਨੂੰ ਵੱਢਣਾ ਜਿਹੜਾ ਆਪਣੇ ਆਪ ਉੱਗ ਪਵੇ, ਅਤੇ ਨਾ ਹੀ ਤੁਸੀਂ ਆਪਣੇ ਖਾਲੀ ਛੱਡੇ ਹੋਏ ਬਾਗ਼ਾਂ ਦੀਆਂ ਦਾਖਾਂ ਤੋੜਨਾ।
12 ਕਿਉਂ ਜੋ ਉਹ ਅਨੰਦ ਦਾ ਸਾਲ ਹੈ, ਉਹ ਤੁਹਾਡੇ ਲਈ ਪਵਿੱਤਰ ਹੋਵੇ। ਜੋ ਕੁਝ ਖੇਤ ਵਿੱਚ ਆਪਣੇ ਆਪ ਉੱਗੇ ਤੁਸੀਂ ਉਸ ਵਿੱਚੋਂ ਹੀ ਖਾਣਾ।
13 ਇਸ ਅਨੰਦ ਦੇ ਸਾਲ ਵਿੱਚ ਤੁਸੀਂ ਸਾਰੇ ਆਪੋ-ਆਪਣੀ ਨਿੱਜ ਭੂਮੀ ਵਿੱਚ ਮੁੜ ਜਾਣਾ।
14 ਜੇਕਰ ਤੂੰ ਆਪਣੇ ਗੁਆਂਢੀ ਨੂੰ ਕੁਝ ਵੇਚੇ ਜਾਂ ਆਪਣੇ ਗੁਆਂਢੀ ਦੇ ਹੱਥੋਂ ਕੁਝ ਮੁੱਲ ਲਵੇ ਤਾਂ ਤੁਸੀਂ ਇੱਕ ਦੂਜੇ ਨਾਲ ਅਣਉਚਿਤ ਵਿਵਹਾਰ ਨਾ ਕਰਨਾ।
15 ਅਨੰਦ ਦੇ ਸਾਲ ਤੋਂ ਬਾਅਦ ਜਿੰਨ੍ਹੇ ਸਾਲ ਹੋਣ ਉਨ੍ਹਾਂ ਦੀ ਗਿਣਤੀ ਦੇ ਅਨੁਸਾਰ ਮੁੱਲ ਠਹਿਰਾ ਕੇ ਤੁਸੀਂ ਆਪਣੇ ਗੁਆਂਢੀ ਤੋਂ ਮੁੱਲ ਲੈਣਾ ਅਤੇ ਖਰੀਦਣ ਦੇ ਸਾਲਾਂ ਦੇ ਲੇਖੇ ਅਨੁਸਾਰ ਉਹ ਤੇਰੇ ਹੱਥ ਵੇਚੇ।
16 ਸਾਲਾਂ ਦੇ ਵਧਣ ਅਨੁਸਾਰ, ਤੂੰ ਉਸ ਦਾ ਮੁੱਲ ਵਧਾਵੀਂ ਅਤੇ ਸਾਲਾਂ ਦੇ ਘਟਣ ਦੇ ਅਨੁਸਾਰ, ਤੂੰ ਉਸ ਦਾ ਮੁੱਲ ਘਟਾਵੀਂ ਕਿਉਂ ਜੋ ਸਾਲ ਦੀ ਉਪਜ ਦੇ ਲੇਖੇ ਅਨੁਸਾਰ ਹੀ ਉਹ ਤੇਰੇ ਕੋਲ ਵੇਚੇਗਾ।
17 ਤੁਸੀਂ ਇੱਕ ਦੂਜੇ ਉੱਤੇ ਹਨੇਰ ਨਾ ਕਰਨਾ, ਪਰ ਤੂੰ ਆਪਣੇ ਪਰਮੇਸ਼ੁਰ ਤੋਂ ਡਰੀਂ ਕਿਉਂ ਜੋ ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ।
18 ਇਸ ਲਈ ਤੁਸੀਂ ਮੇਰੀਆਂ ਬਿਧੀਆਂ ਨੂੰ ਪੂਰਾ ਕਰਨਾ, ਅਤੇ ਮੇਰੇ ਨਿਯਮਾਂ ਨੂੰ ਮੰਨ ਕੇ ਉਨ੍ਹਾਂ ਦੇ ਅਨੁਸਾਰ ਚੱਲਣਾ, ਕਿਉਂ ਜੋ ਅਜਿਹਾ ਕਰਨ ਨਾਲ ਤੁਸੀਂ ਦੇਸ ਵਿੱਚ ਸੁੱਖ-ਸਾਂਦ ਨਾਲ ਰਹੋਗੇ।
19 ਉਹ ਧਰਤੀ ਆਪਣਾ ਫਲ ਉਪਜਾਵੇਗੀ ਅਤੇ ਤੁਸੀਂ ਰੱਜ ਕੇ ਖਾਓਗੇ ਅਤੇ ਤੁਸੀਂ ਉਸ ਦੇਸ਼ ਵਿੱਚ ਸੁੱਖ-ਸਾਂਦ ਨਾਲ ਰਹੋਗੇ।
20 ਜੇਕਰ ਤੁਸੀਂ ਆਖੋ ਕਿ ਸੱਤਵੇਂ ਸਾਲ ਵਿੱਚ ਅਸੀਂ ਕੀ ਖਾਵਾਂਗੇ, ਵੇਖੋ, ਨਾ ਤਾਂ ਅਸੀਂ ਬੀਜਾਂਗੇ ਅਤੇ ਨਾ ਹੀ ਅਸੀਂ ਅੰਨ ਇਕੱਠਾ ਕਰਾਂਗੇ,
21 ਤਦ ਮੈਂ ਛੇਵੇਂ ਸਾਲ ਵਿੱਚ ਤੁਹਾਨੂੰ ਅਜਿਹੀ ਬਰਕਤ ਦਿਆਂਗਾ ਕਿ ਧਰਤੀ ਤਿੰਨ ਸਾਲਾਂ ਦੇ ਲਈ ਫਲ ਉਪਜਾਵੇਗੀ।
22 ਅਤੇ ਤੁਸੀਂ ਅੱਠਵੇਂ ਸਾਲ ਵਿੱਚ ਬੀਜੋਗੇ ਅਤੇ ਨੌਵੇਂ ਸਾਲ ਤੱਕ ਪਹਿਲੀ ਫ਼ਸਲ ਵਿੱਚੋਂ ਹੀ ਖਾਂਦੇ ਰਹੋਗੇ। ਜਦ ਤੱਕ ਨੌਵੇਂ ਸਾਲ ਦੀ ਉਪਜ ਨਾ ਮਿਲੇ ਤਦ ਤੱਕ ਤੁਸੀਂ ਪੁਰਾਣੀ ਉਪਜ ਵਿੱਚੋਂ ਹੀ ਖਾਂਦੇ ਰਹੋਗੇ।
23 ਧਰਤੀ ਸਦਾ ਦੇ ਲਈ ਵੇਚੀ ਨਾ ਜਾਏ ਕਿਉਂ ਜੋ ਧਰਤੀ ਮੇਰੀ ਹੈ ਅਤੇ ਉਸ ਵਿੱਚ ਤੁਸੀਂ ਪਰਦੇਸੀ ਅਤੇ ਪਰਾਹੁਣੇ ਹੋ ਕੇ ਰਹਿੰਦੇ ਹੋ।
24 ਪਰ ਤੁਸੀਂ ਆਪਣੇ ਵਿਰਾਸਤ ਦੇ ਸਾਰੇ ਦੇਸ਼ ਵਿੱਚ ਧਰਤੀ ਨੂੰ ਛੁਡਾਉਣ ਦੀ ਮਨਜ਼ੂਰੀ ਦੇਣਾ।
25 ਜੇ ਕਦੇ ਤੇਰਾ ਭਰਾ ਕੰਗਾਲ ਹੋ ਜਾਵੇ ਅਤੇ ਆਪਣੇ ਹਿੱਸੇ ਦੀ ਜ਼ਮੀਨ ਵਿੱਚੋਂ ਕੁਝ ਵੇਚ ਦੇਵੇ ਅਤੇ ਤਾਂ ਉਸ ਦੇ ਸਭ ਤੋਂ ਨਜ਼ਦੀਕੀ ਰਿਸ਼ਤੇਦਾਰਾਂ ਵਿੱਚੋਂ ਕੋਈ ਆ ਕੇ ਉਸ ਜ਼ਮੀਨ ਨੂੰ ਛੁਡਾ ਲਵੇ ਜੋ ਉਸ ਦੇ ਭਰਾ ਨੇ ਵੇਚੀ ਸੀ।
26 ਪਰ ਜੇਕਰ ਉਸ ਦੇ ਲਈ ਕੋਈ ਛੁਡਾਉਣ ਵਾਲਾ ਨਾ ਹੋਵੇ ਅਤੇ ਉਹ ਮਨੁੱਖ ਆਪ ਉਸ ਨੂੰ ਛੁਡਾਉਣ ਦੇ ਯੋਗ ਹੋ ਜਾਵੇ,
27 ਤਦ ਉਹ ਉਸ ਨੂੰ ਵੇਚਣ ਦੇ ਸਮੇਂ ਤੋਂ ਸਾਲਾਂ ਦੀ ਗਿਣਤੀ ਕਰਕੇ ਬਾਕੀ ਸਾਲਾਂ ਦੀ ਉਪਜ ਦਾ ਮੁੱਲ ਉਸ ਨੂੰ ਮੋੜ ਦੇਵੇ, ਜਿਸ ਨੂੰ ਉਸ ਨੇ ਉਹ ਜ਼ਮੀਨ ਵੇਚੀ ਸੀ ਅਤੇ ਫੇਰ ਉਹ ਆਪਣੇ ਹਿੱਸੇ ਦੀ ਜ਼ਮੀਨ ਦਾ ਅਧਿਕਾਰੀ ਹੋ ਜਾਵੇ।
ਲੇਵੀਆਂ 25 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ