13 ਇਸ ਅਨੰਦ ਦੇ ਸਾਲ ਵਿੱਚ ਤੁਸੀਂ ਸਾਰੇ ਆਪੋ-ਆਪਣੀ ਨਿੱਜ ਭੂਮੀ ਵਿੱਚ ਮੁੜ ਜਾਣਾ।
14 ਜੇਕਰ ਤੂੰ ਆਪਣੇ ਗੁਆਂਢੀ ਨੂੰ ਕੁਝ ਵੇਚੇ ਜਾਂ ਆਪਣੇ ਗੁਆਂਢੀ ਦੇ ਹੱਥੋਂ ਕੁਝ ਮੁੱਲ ਲਵੇ ਤਾਂ ਤੁਸੀਂ ਇੱਕ ਦੂਜੇ ਨਾਲ ਅਣਉਚਿਤ ਵਿਵਹਾਰ ਨਾ ਕਰਨਾ।
15 ਅਨੰਦ ਦੇ ਸਾਲ ਤੋਂ ਬਾਅਦ ਜਿੰਨ੍ਹੇ ਸਾਲ ਹੋਣ ਉਨ੍ਹਾਂ ਦੀ ਗਿਣਤੀ ਦੇ ਅਨੁਸਾਰ ਮੁੱਲ ਠਹਿਰਾ ਕੇ ਤੁਸੀਂ ਆਪਣੇ ਗੁਆਂਢੀ ਤੋਂ ਮੁੱਲ ਲੈਣਾ ਅਤੇ ਖਰੀਦਣ ਦੇ ਸਾਲਾਂ ਦੇ ਲੇਖੇ ਅਨੁਸਾਰ ਉਹ ਤੇਰੇ ਹੱਥ ਵੇਚੇ।
16 ਸਾਲਾਂ ਦੇ ਵਧਣ ਅਨੁਸਾਰ, ਤੂੰ ਉਸ ਦਾ ਮੁੱਲ ਵਧਾਵੀਂ ਅਤੇ ਸਾਲਾਂ ਦੇ ਘਟਣ ਦੇ ਅਨੁਸਾਰ, ਤੂੰ ਉਸ ਦਾ ਮੁੱਲ ਘਟਾਵੀਂ ਕਿਉਂ ਜੋ ਸਾਲ ਦੀ ਉਪਜ ਦੇ ਲੇਖੇ ਅਨੁਸਾਰ ਹੀ ਉਹ ਤੇਰੇ ਕੋਲ ਵੇਚੇਗਾ।
17 ਤੁਸੀਂ ਇੱਕ ਦੂਜੇ ਉੱਤੇ ਹਨੇਰ ਨਾ ਕਰਨਾ, ਪਰ ਤੂੰ ਆਪਣੇ ਪਰਮੇਸ਼ੁਰ ਤੋਂ ਡਰੀਂ ਕਿਉਂ ਜੋ ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ।
18 ਇਸ ਲਈ ਤੁਸੀਂ ਮੇਰੀਆਂ ਬਿਧੀਆਂ ਨੂੰ ਪੂਰਾ ਕਰਨਾ, ਅਤੇ ਮੇਰੇ ਨਿਯਮਾਂ ਨੂੰ ਮੰਨ ਕੇ ਉਨ੍ਹਾਂ ਦੇ ਅਨੁਸਾਰ ਚੱਲਣਾ, ਕਿਉਂ ਜੋ ਅਜਿਹਾ ਕਰਨ ਨਾਲ ਤੁਸੀਂ ਦੇਸ ਵਿੱਚ ਸੁੱਖ-ਸਾਂਦ ਨਾਲ ਰਹੋਗੇ।