16ਸਾਲਾਂ ਦੇ ਵਧਣ ਅਨੁਸਾਰ, ਤੂੰ ਉਸ ਦਾ ਮੁੱਲ ਵਧਾਵੀਂ ਅਤੇ ਸਾਲਾਂ ਦੇ ਘਟਣ ਦੇ ਅਨੁਸਾਰ, ਤੂੰ ਉਸ ਦਾ ਮੁੱਲ ਘਟਾਵੀਂ ਕਿਉਂ ਜੋ ਸਾਲ ਦੀ ਉਪਜ ਦੇ ਲੇਖੇ ਅਨੁਸਾਰ ਹੀ ਉਹ ਤੇਰੇ ਕੋਲ ਵੇਚੇਗਾ।
17ਤੁਸੀਂ ਇੱਕ ਦੂਜੇ ਉੱਤੇ ਹਨੇਰ ਨਾ ਕਰਨਾ, ਪਰ ਤੂੰ ਆਪਣੇ ਪਰਮੇਸ਼ੁਰ ਤੋਂ ਡਰੀਂ ਕਿਉਂ ਜੋ ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ।