Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਲੇਵੀਆਂ - ਲੇਵੀਆਂ 25

ਲੇਵੀਆਂ 25:22-39

Help us?
Click on verse(s) to share them!
22ਅਤੇ ਤੁਸੀਂ ਅੱਠਵੇਂ ਸਾਲ ਵਿੱਚ ਬੀਜੋਗੇ ਅਤੇ ਨੌਵੇਂ ਸਾਲ ਤੱਕ ਪਹਿਲੀ ਫ਼ਸਲ ਵਿੱਚੋਂ ਹੀ ਖਾਂਦੇ ਰਹੋਗੇ। ਜਦ ਤੱਕ ਨੌਵੇਂ ਸਾਲ ਦੀ ਉਪਜ ਨਾ ਮਿਲੇ ਤਦ ਤੱਕ ਤੁਸੀਂ ਪੁਰਾਣੀ ਉਪਜ ਵਿੱਚੋਂ ਹੀ ਖਾਂਦੇ ਰਹੋਗੇ।
23ਧਰਤੀ ਸਦਾ ਦੇ ਲਈ ਵੇਚੀ ਨਾ ਜਾਏ ਕਿਉਂ ਜੋ ਧਰਤੀ ਮੇਰੀ ਹੈ ਅਤੇ ਉਸ ਵਿੱਚ ਤੁਸੀਂ ਪਰਦੇਸੀ ਅਤੇ ਪਰਾਹੁਣੇ ਹੋ ਕੇ ਰਹਿੰਦੇ ਹੋ।
24ਪਰ ਤੁਸੀਂ ਆਪਣੇ ਵਿਰਾਸਤ ਦੇ ਸਾਰੇ ਦੇਸ਼ ਵਿੱਚ ਧਰਤੀ ਨੂੰ ਛੁਡਾਉਣ ਦੀ ਮਨਜ਼ੂਰੀ ਦੇਣਾ।
25ਜੇ ਕਦੇ ਤੇਰਾ ਭਰਾ ਕੰਗਾਲ ਹੋ ਜਾਵੇ ਅਤੇ ਆਪਣੇ ਹਿੱਸੇ ਦੀ ਜ਼ਮੀਨ ਵਿੱਚੋਂ ਕੁਝ ਵੇਚ ਦੇਵੇ ਅਤੇ ਤਾਂ ਉਸ ਦੇ ਸਭ ਤੋਂ ਨਜ਼ਦੀਕੀ ਰਿਸ਼ਤੇਦਾਰਾਂ ਵਿੱਚੋਂ ਕੋਈ ਆ ਕੇ ਉਸ ਜ਼ਮੀਨ ਨੂੰ ਛੁਡਾ ਲਵੇ ਜੋ ਉਸ ਦੇ ਭਰਾ ਨੇ ਵੇਚੀ ਸੀ।
26ਪਰ ਜੇਕਰ ਉਸ ਦੇ ਲਈ ਕੋਈ ਛੁਡਾਉਣ ਵਾਲਾ ਨਾ ਹੋਵੇ ਅਤੇ ਉਹ ਮਨੁੱਖ ਆਪ ਉਸ ਨੂੰ ਛੁਡਾਉਣ ਦੇ ਯੋਗ ਹੋ ਜਾਵੇ,
27ਤਦ ਉਹ ਉਸ ਨੂੰ ਵੇਚਣ ਦੇ ਸਮੇਂ ਤੋਂ ਸਾਲਾਂ ਦੀ ਗਿਣਤੀ ਕਰਕੇ ਬਾਕੀ ਸਾਲਾਂ ਦੀ ਉਪਜ ਦਾ ਮੁੱਲ ਉਸ ਨੂੰ ਮੋੜ ਦੇਵੇ, ਜਿਸ ਨੂੰ ਉਸ ਨੇ ਉਹ ਜ਼ਮੀਨ ਵੇਚੀ ਸੀ ਅਤੇ ਫੇਰ ਉਹ ਆਪਣੇ ਹਿੱਸੇ ਦੀ ਜ਼ਮੀਨ ਦਾ ਅਧਿਕਾਰੀ ਹੋ ਜਾਵੇ।
28ਪਰ ਜੇਕਰ ਉਹ ਉਸ ਨੂੰ ਛੁਡਾਉਣ ਦੇ ਯੋਗ ਨਾ ਹੋਵੇ ਤਾਂ ਉਸ ਦੀ ਵੇਚੀ ਹੋਈ ਜ਼ਮੀਨ ਅਨੰਦ ਦੇ ਸਾਲ ਤੱਕ ਮੁੱਲ ਲੈਣ ਵਾਲੇ ਦੇ ਹੱਥ ਵਿੱਚ ਰਹੇਗੀ ਅਤੇ ਅਨੰਦ ਦੇ ਸਾਲ ਵਿੱਚ ਉਹ ਛੁੱਟ ਜਾਵੇਗੀ ਅਤੇ ਉਸ ਦੇ ਹਿੱਸੇ ਦੀ ਜ਼ਮੀਨ ਉਸ ਨੂੰ ਮਿਲ ਜਾਵੇਗੀ।
29ਜੇਕਰ ਕੋਈ ਮਨੁੱਖ ਸ਼ਹਿਰਪਨਾਹ ਵਾਲੇ ਸ਼ਹਿਰ ਵਿੱਚ ਘਰ ਵੇਚੇ ਤਾਂ ਉਸ ਨੂੰ ਵੇਚਣ ਤੋਂ ਬਾਅਦ ਉਹ ਇੱਕ ਸਾਲ ਵਿੱਚ ਉਸ ਨੂੰ ਛੁਡਾ ਸਕਦਾ ਹੈ ਅਰਥਾਤ ਪੂਰੇ ਸਾਲ ਉਸ ਮਨੁੱਖ ਕੋਲ ਉਸ ਨੂੰ ਛੁਡਾਉਣ ਦਾ ਅਧਿਕਾਰ ਹੈ।
30ਪਰ ਜੇਕਰ ਉਹ ਇੱਕ ਸਾਲ ਵਿੱਚ ਛੁਡਾਇਆ ਨਾ ਜਾਵੇ, ਤਦ ਉਹ ਘਰ ਜੋ ਸ਼ਹਿਰਪਨਾਹ ਵਾਲੇ ਸ਼ਹਿਰ ਵਿੱਚ ਹੈ, ਮੁੱਲ ਲੈਣ ਵਾਲੇ ਦਾ ਹੋਵੇਗਾ ਅਤੇ ਉਸ ਦੀਆਂ ਪੀੜ੍ਹੀਆਂ ਤੱਕ ਉਸੇ ਦਾ ਰਹੇਗਾ ਅਤੇ ਅਨੰਦ ਦੇ ਸਾਲ ਵਿੱਚ ਵੀ ਨਾ ਛੁਡਾਇਆ ਜਾਵੇਗਾ।
31ਪਰ ਉਨ੍ਹਾਂ ਪਿੰਡਾਂ ਦੇ ਘਰ, ਜਿਨ੍ਹਾਂ ਦੇ ਦੁਆਲੇ ਸ਼ਹਿਰਪਨਾਹ ਨਹੀਂ ਹੈ, ਉਹ ਦੇਸ਼ ਦੇ ਖੇਤਾਂ ਦੀ ਤਰ੍ਹਾਂ ਹੀ ਸਮਝੇ ਜਾਣਗੇ, ਉਹ ਛੁਡਾਏ ਜਾ ਸਕਦੇ ਹਨ, ਉਹ ਅਨੰਦ ਦੇ ਸਾਲ ਵਿੱਚ ਛੱਡੇ ਜਾਣ।
32ਫੇਰ ਵੀ ਲੇਵੀਆਂ ਦੇ ਸ਼ਹਿਰਾਂ ਵਿੱਚ ਉਨ੍ਹਾਂ ਦੇ ਨਿੱਜ-ਭਾਗ ਵਾਲੇ ਸ਼ਹਿਰਾਂ ਦੇ ਘਰਾਂ ਨੂੰ, ਲੇਵੀ ਕਿਸੇ ਵੀ ਸਮੇਂ ਛੁਡਾ ਸਕਦੇ ਹਨ।
33ਪਰ ਜੇਕਰ ਕੋਈ ਲੇਵੀ ਆਪਣਾ ਹਿੱਸਾ ਨਾ ਛੁਡਾਵੇ ਤਾਂ ਉਹ ਵੇਚਿਆ ਹੋਇਆ ਘਰ ਜੋ ਉਸ ਦੇ ਹਿੱਸੇ ਦੇ ਸ਼ਹਿਰ ਵਿੱਚ ਹੋਵੇ, ਅਨੰਦ ਦੇ ਸਾਲ ਵਿੱਚ ਛੁੱਟ ਜਾਵੇ ਕਿਉਂ ਜੋ ਇਸਰਾਏਲੀਆਂ ਦੇ ਵਿੱਚ ਲੇਵੀਆਂ ਦਾ ਹਿੱਸਾ ਉਨ੍ਹਾਂ ਦੇ ਸ਼ਹਿਰ ਵਿੱਚ ਉਹ ਘਰ ਹੀ ਹੈ।
34ਪਰ ਉਨ੍ਹਾਂ ਦੇ ਸ਼ਹਿਰਾਂ ਦੇ ਦੁਆਲੇ ਦੀਆਂ ਚਾਰਗਾਹਾਂ ਵੇਚੀਆਂ ਨਾ ਜਾਣ ਕਿਉਂ ਜੋ ਉਹ ਸਦਾ ਲਈ ਉਨ੍ਹਾਂ ਦਾ ਹਿੱਸਾ ਹਨ।
35ਜੇਕਰ ਤੇਰਾ ਭਰਾ ਕੰਗਾਲ ਹੋ ਜਾਵੇ ਅਤੇ ਉਸ ਦਾ ਹੱਥ ਤੰਗ ਹੋਵੇ ਤਾਂ ਤੂੰ ਉਸ ਨੂੰ ਸੰਭਾਲੀਂ, ਉਹ ਪਰਦੇਸੀ ਜਾਂ ਪ੍ਰਾਹੁਣੇ ਦੀ ਤਰ੍ਹਾਂ ਤੇਰੇ ਨਾਲ ਰਹੇ।
36ਉਸ ਤੋਂ ਤੂੰ ਵਿਆਜ ਜਾਂ ਮੁਨਾਫ਼ਾ ਨਾ ਲਵੀਂ ਪਰ ਆਪਣੇ ਪਰਮੇਸ਼ੁਰ ਤੋਂ ਡਰੀਂ ਤਾਂ ਜੋ ਤੇਰਾ ਭਰਾ ਤੇਰੇ ਨਾਲ ਹੀ ਵੱਸਦਾ ਰਹੇ।
37ਤੂੰ ਉਸ ਨੂੰ ਆਪਣਾ ਪੈਸਾ ਵਿਆਜ ਤੇ ਨਾ ਦੇਵੀਂ, ਨਾ ਹੀ ਮੁਨਾਫ਼ੇ ਲਈ ਉਸ ਨੂੰ ਭੋਜਨ ਖਿਲਾਵੀਂ।
38ਮੈਂ ਯਹੋਵਾਹ ਤੇਰਾ ਪਰਮੇਸ਼ੁਰ ਹਾਂ, ਜੋ ਤੁਹਾਨੂੰ ਕਨਾਨ ਦੇਸ਼ ਦੇਣ ਲਈ ਅਤੇ ਤੁਹਾਡਾ ਪਰਮੇਸ਼ੁਰ ਬਣਨ ਲਈ ਤੁਹਾਨੂੰ ਮਿਸਰ ਦੇਸ਼ ਵਿੱਚੋਂ ਕੱਢ ਲਿਆਇਆ ਹਾਂ।
39ਜੇਕਰ ਤੁਹਾਡੇ ਵਿੱਚ ਤੁਹਾਡਾ ਕੋਈ ਭਰਾ ਕੰਗਾਲ ਹੋ ਜਾਵੇ ਅਤੇ ਆਪਣੇ ਆਪ ਨੂੰ ਤੇਰੇ ਹੱਥ ਵੇਚ ਦੇਵੇ ਤਾਂ ਤੂੰ ਉਸ ਤੋਂ ਦਾਸ ਵਰਗੀ ਸੇਵਾ ਨਾ ਕਰਵਾਈਂ।

Read ਲੇਵੀਆਂ 25ਲੇਵੀਆਂ 25
Compare ਲੇਵੀਆਂ 25:22-39ਲੇਵੀਆਂ 25:22-39