Text copied!
Bibles in Panjabi

ਲੇਵੀਆਂ 25:32-46 in Panjabi

Help us?

ਲੇਵੀਆਂ 25:32-46 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

32 ਫੇਰ ਵੀ ਲੇਵੀਆਂ ਦੇ ਸ਼ਹਿਰਾਂ ਵਿੱਚ ਉਨ੍ਹਾਂ ਦੇ ਨਿੱਜ-ਭਾਗ ਵਾਲੇ ਸ਼ਹਿਰਾਂ ਦੇ ਘਰਾਂ ਨੂੰ, ਲੇਵੀ ਕਿਸੇ ਵੀ ਸਮੇਂ ਛੁਡਾ ਸਕਦੇ ਹਨ।
33 ਪਰ ਜੇਕਰ ਕੋਈ ਲੇਵੀ ਆਪਣਾ ਹਿੱਸਾ ਨਾ ਛੁਡਾਵੇ ਤਾਂ ਉਹ ਵੇਚਿਆ ਹੋਇਆ ਘਰ ਜੋ ਉਸ ਦੇ ਹਿੱਸੇ ਦੇ ਸ਼ਹਿਰ ਵਿੱਚ ਹੋਵੇ, ਅਨੰਦ ਦੇ ਸਾਲ ਵਿੱਚ ਛੁੱਟ ਜਾਵੇ ਕਿਉਂ ਜੋ ਇਸਰਾਏਲੀਆਂ ਦੇ ਵਿੱਚ ਲੇਵੀਆਂ ਦਾ ਹਿੱਸਾ ਉਨ੍ਹਾਂ ਦੇ ਸ਼ਹਿਰ ਵਿੱਚ ਉਹ ਘਰ ਹੀ ਹੈ।
34 ਪਰ ਉਨ੍ਹਾਂ ਦੇ ਸ਼ਹਿਰਾਂ ਦੇ ਦੁਆਲੇ ਦੀਆਂ ਚਾਰਗਾਹਾਂ ਵੇਚੀਆਂ ਨਾ ਜਾਣ ਕਿਉਂ ਜੋ ਉਹ ਸਦਾ ਲਈ ਉਨ੍ਹਾਂ ਦਾ ਹਿੱਸਾ ਹਨ।
35 ਜੇਕਰ ਤੇਰਾ ਭਰਾ ਕੰਗਾਲ ਹੋ ਜਾਵੇ ਅਤੇ ਉਸ ਦਾ ਹੱਥ ਤੰਗ ਹੋਵੇ ਤਾਂ ਤੂੰ ਉਸ ਨੂੰ ਸੰਭਾਲੀਂ, ਉਹ ਪਰਦੇਸੀ ਜਾਂ ਪ੍ਰਾਹੁਣੇ ਦੀ ਤਰ੍ਹਾਂ ਤੇਰੇ ਨਾਲ ਰਹੇ।
36 ਉਸ ਤੋਂ ਤੂੰ ਵਿਆਜ ਜਾਂ ਮੁਨਾਫ਼ਾ ਨਾ ਲਵੀਂ ਪਰ ਆਪਣੇ ਪਰਮੇਸ਼ੁਰ ਤੋਂ ਡਰੀਂ ਤਾਂ ਜੋ ਤੇਰਾ ਭਰਾ ਤੇਰੇ ਨਾਲ ਹੀ ਵੱਸਦਾ ਰਹੇ।
37 ਤੂੰ ਉਸ ਨੂੰ ਆਪਣਾ ਪੈਸਾ ਵਿਆਜ ਤੇ ਨਾ ਦੇਵੀਂ, ਨਾ ਹੀ ਮੁਨਾਫ਼ੇ ਲਈ ਉਸ ਨੂੰ ਭੋਜਨ ਖਿਲਾਵੀਂ।
38 ਮੈਂ ਯਹੋਵਾਹ ਤੇਰਾ ਪਰਮੇਸ਼ੁਰ ਹਾਂ, ਜੋ ਤੁਹਾਨੂੰ ਕਨਾਨ ਦੇਸ਼ ਦੇਣ ਲਈ ਅਤੇ ਤੁਹਾਡਾ ਪਰਮੇਸ਼ੁਰ ਬਣਨ ਲਈ ਤੁਹਾਨੂੰ ਮਿਸਰ ਦੇਸ਼ ਵਿੱਚੋਂ ਕੱਢ ਲਿਆਇਆ ਹਾਂ।
39 ਜੇਕਰ ਤੁਹਾਡੇ ਵਿੱਚ ਤੁਹਾਡਾ ਕੋਈ ਭਰਾ ਕੰਗਾਲ ਹੋ ਜਾਵੇ ਅਤੇ ਆਪਣੇ ਆਪ ਨੂੰ ਤੇਰੇ ਹੱਥ ਵੇਚ ਦੇਵੇ ਤਾਂ ਤੂੰ ਉਸ ਤੋਂ ਦਾਸ ਵਰਗੀ ਸੇਵਾ ਨਾ ਕਰਵਾਈਂ।
40 ਪਰ ਉਹ ਤੇਰੇ ਕੋਲ ਮਜ਼ਦੂਰ ਜਾਂ ਪ੍ਰਾਹੁਣੇ ਦੀ ਤਰ੍ਹਾਂ ਰਹੇ ਅਤੇ ਅਨੰਦ ਦੇ ਸਾਲ ਤੱਕ ਤੇਰੀ ਸੇਵਾ ਕਰੇ,
41 ਅਤੇ ਫੇਰ ਉਹ ਆਪਣੇ ਬਾਲ ਬੱਚਿਆਂ ਸਮੇਤ ਤੇਰੇ ਕੋਲੋਂ ਛੁੱਟ ਜਾਵੇ ਅਤੇ ਆਪਣੇ ਟੱਬਰ ਕੋਲ ਆਪਣੇ ਪੁਰਖਿਆਂ ਦੀ ਨਿੱਜ-ਭੂਮੀ ਨੂੰ ਮੁੜ ਜਾਵੇ।
42 ਕਿਉਂ ਜੋ ਉਹ ਮੇਰੇ ਹੀ ਦਾਸ ਹਨ, ਜਿਨ੍ਹਾਂ ਨੂੰ ਮੈਂ ਮਿਸਰ ਦੇਸ਼ ਵਿੱਚੋਂ ਕੱਢ ਲਿਆਇਆ ਹਾਂ, ਇਸ ਲਈ ਉਹ ਦਾਸਾਂ ਵਾਂਗੂੰ ਵੇਚੇ ਨਾ ਜਾਣ।
43 ਤੂੰ ਉਨ੍ਹਾਂ ਦੇ ਉੱਤੇ ਹਨੇਰ ਨਾ ਕਰੀਂ ਪਰ ਆਪਣੇ ਪਰਮੇਸ਼ੁਰ ਤੋਂ ਡਰੀਂ।
44 ਤੇਰੇ ਕੋਲ ਜੋ ਵੀ ਦਾਸ ਅਤੇ ਦਾਸੀਆਂ ਹੋਣ, ਉਹ ਉਨ੍ਹਾਂ ਲੋਕਾਂ ਵਿੱਚੋਂ ਹੋਣ ਜੋ ਤੁਹਾਡੇ ਆਲੇ-ਦੁਆਲੇ ਹਨ, ਉਨ੍ਹਾਂ ਤੋਂ ਹੀ ਤੁਸੀਂ ਦਾਸ ਅਤੇ ਦਾਸੀਆਂ ਨੂੰ ਮੁੱਲ ਲੈਣਾ।
45 ਉਨ੍ਹਾਂ ਓਪਰਿਆਂ ਦੀਆਂ ਸੰਤਾਨਾਂ ਵਿੱਚੋਂ ਜੋ ਤੁਹਾਡੇ ਵਿਚਕਾਰ ਵੱਸਦੇ ਹਨ ਅਤੇ ਉਨ੍ਹਾਂ ਦੇ ਟੱਬਰਾਂ ਵਿੱਚੋਂ ਜੋ ਤੁਹਾਡੇ ਨਾਲ ਹਨ ਅਤੇ ਤੁਹਾਡੇ ਦੇਸ਼ ਵਿੱਚ ਜੰਮੇ ਹੋਣ, ਉਨ੍ਹਾਂ ਵਿੱਚੋਂ ਤੁਸੀਂ ਦਾਸ-ਦਾਸੀਆਂ ਮੁੱਲ ਲਵੋ ਅਤੇ ਉਹ ਤੁਹਾਡੇ ਅਧਿਕਾਰ ਵਿੱਚ ਰਹਿਣ।
46 ਅਤੇ ਤੁਸੀਂ ਆਪਣੇ ਬਾਅਦ ਆਪਣੇ ਪੁੱਤਰਾਂ ਨੂੰ ਵੀ ਉਨ੍ਹਾਂ ਦਾ ਅਧਿਕਾਰੀ ਬਣਾ ਸਕੋਗੇ, ਉਹ ਉਨ੍ਹਾਂ ਦੀ ਜਾਇਦਾਦ ਹੋਣਗੇ, ਉਹ ਸਦਾ ਦੇ ਲਈ ਤੇਰੇ ਦਾਸ ਬਣਨ ਪਰ ਤੁਸੀਂ ਆਪਣੇ ਇਸਰਾਏਲੀਆਂ ਭਰਾਵਾਂ ਵਿੱਚ ਇੱਕ ਦੂਜੇ ਉੱਤੇ ਹਨੇਰ ਨਾ ਕਰਨਾ।
ਲੇਵੀਆਂ 25 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ