37 ਤੂੰ ਉਸ ਨੂੰ ਆਪਣਾ ਪੈਸਾ ਵਿਆਜ ਤੇ ਨਾ ਦੇਵੀਂ, ਨਾ ਹੀ ਮੁਨਾਫ਼ੇ ਲਈ ਉਸ ਨੂੰ ਭੋਜਨ ਖਿਲਾਵੀਂ।
38 ਮੈਂ ਯਹੋਵਾਹ ਤੇਰਾ ਪਰਮੇਸ਼ੁਰ ਹਾਂ, ਜੋ ਤੁਹਾਨੂੰ ਕਨਾਨ ਦੇਸ਼ ਦੇਣ ਲਈ ਅਤੇ ਤੁਹਾਡਾ ਪਰਮੇਸ਼ੁਰ ਬਣਨ ਲਈ ਤੁਹਾਨੂੰ ਮਿਸਰ ਦੇਸ਼ ਵਿੱਚੋਂ ਕੱਢ ਲਿਆਇਆ ਹਾਂ।
39 ਜੇਕਰ ਤੁਹਾਡੇ ਵਿੱਚ ਤੁਹਾਡਾ ਕੋਈ ਭਰਾ ਕੰਗਾਲ ਹੋ ਜਾਵੇ ਅਤੇ ਆਪਣੇ ਆਪ ਨੂੰ ਤੇਰੇ ਹੱਥ ਵੇਚ ਦੇਵੇ ਤਾਂ ਤੂੰ ਉਸ ਤੋਂ ਦਾਸ ਵਰਗੀ ਸੇਵਾ ਨਾ ਕਰਵਾਈਂ।
40 ਪਰ ਉਹ ਤੇਰੇ ਕੋਲ ਮਜ਼ਦੂਰ ਜਾਂ ਪ੍ਰਾਹੁਣੇ ਦੀ ਤਰ੍ਹਾਂ ਰਹੇ ਅਤੇ ਅਨੰਦ ਦੇ ਸਾਲ ਤੱਕ ਤੇਰੀ ਸੇਵਾ ਕਰੇ,
41 ਅਤੇ ਫੇਰ ਉਹ ਆਪਣੇ ਬਾਲ ਬੱਚਿਆਂ ਸਮੇਤ ਤੇਰੇ ਕੋਲੋਂ ਛੁੱਟ ਜਾਵੇ ਅਤੇ ਆਪਣੇ ਟੱਬਰ ਕੋਲ ਆਪਣੇ ਪੁਰਖਿਆਂ ਦੀ ਨਿੱਜ-ਭੂਮੀ ਨੂੰ ਮੁੜ ਜਾਵੇ।