40ਪਰ ਉਹ ਤੇਰੇ ਕੋਲ ਮਜ਼ਦੂਰ ਜਾਂ ਪ੍ਰਾਹੁਣੇ ਦੀ ਤਰ੍ਹਾਂ ਰਹੇ ਅਤੇ ਅਨੰਦ ਦੇ ਸਾਲ ਤੱਕ ਤੇਰੀ ਸੇਵਾ ਕਰੇ,
41ਅਤੇ ਫੇਰ ਉਹ ਆਪਣੇ ਬਾਲ ਬੱਚਿਆਂ ਸਮੇਤ ਤੇਰੇ ਕੋਲੋਂ ਛੁੱਟ ਜਾਵੇ ਅਤੇ ਆਪਣੇ ਟੱਬਰ ਕੋਲ ਆਪਣੇ ਪੁਰਖਿਆਂ ਦੀ ਨਿੱਜ-ਭੂਮੀ ਨੂੰ ਮੁੜ ਜਾਵੇ।
42ਕਿਉਂ ਜੋ ਉਹ ਮੇਰੇ ਹੀ ਦਾਸ ਹਨ, ਜਿਨ੍ਹਾਂ ਨੂੰ ਮੈਂ ਮਿਸਰ ਦੇਸ਼ ਵਿੱਚੋਂ ਕੱਢ ਲਿਆਇਆ ਹਾਂ, ਇਸ ਲਈ ਉਹ ਦਾਸਾਂ ਵਾਂਗੂੰ ਵੇਚੇ ਨਾ ਜਾਣ।
43ਤੂੰ ਉਨ੍ਹਾਂ ਦੇ ਉੱਤੇ ਹਨੇਰ ਨਾ ਕਰੀਂ ਪਰ ਆਪਣੇ ਪਰਮੇਸ਼ੁਰ ਤੋਂ ਡਰੀਂ।
44ਤੇਰੇ ਕੋਲ ਜੋ ਵੀ ਦਾਸ ਅਤੇ ਦਾਸੀਆਂ ਹੋਣ, ਉਹ ਉਨ੍ਹਾਂ ਲੋਕਾਂ ਵਿੱਚੋਂ ਹੋਣ ਜੋ ਤੁਹਾਡੇ ਆਲੇ-ਦੁਆਲੇ ਹਨ, ਉਨ੍ਹਾਂ ਤੋਂ ਹੀ ਤੁਸੀਂ ਦਾਸ ਅਤੇ ਦਾਸੀਆਂ ਨੂੰ ਮੁੱਲ ਲੈਣਾ।
45ਉਨ੍ਹਾਂ ਓਪਰਿਆਂ ਦੀਆਂ ਸੰਤਾਨਾਂ ਵਿੱਚੋਂ ਜੋ ਤੁਹਾਡੇ ਵਿਚਕਾਰ ਵੱਸਦੇ ਹਨ ਅਤੇ ਉਨ੍ਹਾਂ ਦੇ ਟੱਬਰਾਂ ਵਿੱਚੋਂ ਜੋ ਤੁਹਾਡੇ ਨਾਲ ਹਨ ਅਤੇ ਤੁਹਾਡੇ ਦੇਸ਼ ਵਿੱਚ ਜੰਮੇ ਹੋਣ, ਉਨ੍ਹਾਂ ਵਿੱਚੋਂ ਤੁਸੀਂ ਦਾਸ-ਦਾਸੀਆਂ ਮੁੱਲ ਲਵੋ ਅਤੇ ਉਹ ਤੁਹਾਡੇ ਅਧਿਕਾਰ ਵਿੱਚ ਰਹਿਣ।