Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਲੇਵੀਆਂ - ਲੇਵੀਆਂ 25

ਲੇਵੀਆਂ 25:44-51

Help us?
Click on verse(s) to share them!
44ਤੇਰੇ ਕੋਲ ਜੋ ਵੀ ਦਾਸ ਅਤੇ ਦਾਸੀਆਂ ਹੋਣ, ਉਹ ਉਨ੍ਹਾਂ ਲੋਕਾਂ ਵਿੱਚੋਂ ਹੋਣ ਜੋ ਤੁਹਾਡੇ ਆਲੇ-ਦੁਆਲੇ ਹਨ, ਉਨ੍ਹਾਂ ਤੋਂ ਹੀ ਤੁਸੀਂ ਦਾਸ ਅਤੇ ਦਾਸੀਆਂ ਨੂੰ ਮੁੱਲ ਲੈਣਾ।
45ਉਨ੍ਹਾਂ ਓਪਰਿਆਂ ਦੀਆਂ ਸੰਤਾਨਾਂ ਵਿੱਚੋਂ ਜੋ ਤੁਹਾਡੇ ਵਿਚਕਾਰ ਵੱਸਦੇ ਹਨ ਅਤੇ ਉਨ੍ਹਾਂ ਦੇ ਟੱਬਰਾਂ ਵਿੱਚੋਂ ਜੋ ਤੁਹਾਡੇ ਨਾਲ ਹਨ ਅਤੇ ਤੁਹਾਡੇ ਦੇਸ਼ ਵਿੱਚ ਜੰਮੇ ਹੋਣ, ਉਨ੍ਹਾਂ ਵਿੱਚੋਂ ਤੁਸੀਂ ਦਾਸ-ਦਾਸੀਆਂ ਮੁੱਲ ਲਵੋ ਅਤੇ ਉਹ ਤੁਹਾਡੇ ਅਧਿਕਾਰ ਵਿੱਚ ਰਹਿਣ।
46ਅਤੇ ਤੁਸੀਂ ਆਪਣੇ ਬਾਅਦ ਆਪਣੇ ਪੁੱਤਰਾਂ ਨੂੰ ਵੀ ਉਨ੍ਹਾਂ ਦਾ ਅਧਿਕਾਰੀ ਬਣਾ ਸਕੋਗੇ, ਉਹ ਉਨ੍ਹਾਂ ਦੀ ਜਾਇਦਾਦ ਹੋਣਗੇ, ਉਹ ਸਦਾ ਦੇ ਲਈ ਤੇਰੇ ਦਾਸ ਬਣਨ ਪਰ ਤੁਸੀਂ ਆਪਣੇ ਇਸਰਾਏਲੀਆਂ ਭਰਾਵਾਂ ਵਿੱਚ ਇੱਕ ਦੂਜੇ ਉੱਤੇ ਹਨੇਰ ਨਾ ਕਰਨਾ।
47ਜੇਕਰ ਕੋਈ ਪਰਦੇਸੀ ਜਾਂ ਓਪਰਾ ਜੋ ਤੇਰੇ ਨਾਲ ਹੈ, ਧਨਵਾਨ ਹੋ ਜਾਵੇ ਅਤੇ ਉਸ ਦੇ ਕੋਲ ਰਹਿਣ ਵਾਲਾ ਤੇਰਾ ਭਰਾ ਕੰਗਾਲ ਹੋ ਕੇ ਆਪਣੇ ਆਪ ਨੂੰ ਉਸ ਪਰਦੇਸੀ ਜਾਂ ਓਪਰੇ ਜਾਂ ਉਸ ਦੇ ਟੱਬਰ ਦੇ ਹੱਥ ਵੇਚ ਦੇਵੇ,
48ਤਾਂ ਉਸ ਦੇ ਵਿਕਣ ਤੋਂ ਬਾਅਦ ਉਹ ਫੇਰ ਛੁਡਾਇਆ ਜਾ ਸਕਦਾ ਹੈ, ਉਸ ਦੇ ਭਰਾਵਾਂ ਵਿੱਚੋਂ ਕੋਈ ਉਸ ਨੂੰ ਛੁਡਾ ਲਵੇ।
49ਉਸ ਦਾ ਚਾਚਾ, ਜਾਂ ਉਸ ਦੇ ਚਾਚੇ ਦਾ ਪੁੱਤਰ, ਜਾਂ ਉਸ ਦੇ ਟੱਬਰ ਵਿੱਚੋਂ ਕੋਈ ਨਜ਼ਦੀਕੀ ਰਿਸ਼ਤੇਦਾਰ ਉਸ ਨੂੰ ਛੁਡਾ ਸਕਦਾ ਹੈ, ਜਾਂ ਜਦ ਉਹ ਆਪਣੇ ਆਪ ਨੂੰ ਛੁਡਾਉਣ ਦੇ ਯੋਗ ਹੋ ਜਾਵੇ ਤਾਂ ਆਪਣੇ ਆਪ ਨੂੰ ਛੁਡਾ ਲਵੇ।
50ਉਹ ਆਪਣੇ ਮੁੱਲ ਲੈਣ ਵਾਲੇ ਦੇ ਨਾਲ, ਆਪਣੇ ਵੇਚੇ ਜਾਣ ਦੇ ਸਾਲ ਤੋਂ ਲੈ ਕੇ ਅਨੰਦ ਦੇ ਸਾਲ ਤੱਕ ਲੇਖਾ ਕਰੇ ਅਤੇ ਉਸ ਦੇ ਵਿਕਣ ਦਾ ਮੁੱਲ ਸਾਲਾਂ ਦੇ ਲੇਖੇ ਦੇ ਅਨੁਸਾਰ ਹੋਵੇ ਅਰਥਾਤ ਉਹ ਉਸ ਨੂੰ ਛੱਡਣ ਦਾ ਮੁੱਲ ਮਜ਼ਦੂਰ ਦੀ ਮਜ਼ਦੂਰੀ ਦੇ ਅਨੁਸਾਰ ਠਹਿਰਾਵੇ।
51ਜੇਕਰ ਅਨੰਦ ਦੇ ਸਾਲ ਵਿੱਚ ਬਹੁਤ ਸਾਲ ਬਾਕੀ ਰਹਿੰਦੇ ਹੋਣ ਤਾਂ ਉਹ ਆਪਣੇ ਆਪ ਨੂੰ ਛੁਡਾਉਣ ਲਈ ਜਿਸ ਮੁੱਲ ਵਿੱਚ ਉਹ ਵੇਚਿਆ ਗਿਆ ਸੀ, ਸਾਲਾਂ ਦੇ ਅਨੁਸਾਰ ਉਸ ਨੂੰ ਮੋੜ ਦੇਵੇ,

Read ਲੇਵੀਆਂ 25ਲੇਵੀਆਂ 25
Compare ਲੇਵੀਆਂ 25:44-51ਲੇਵੀਆਂ 25:44-51