Text copied!
Bibles in Panjabi

ਲੇਵੀਆਂ 25:47-55 in Panjabi

Help us?

ਲੇਵੀਆਂ 25:47-55 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

47 ਜੇਕਰ ਕੋਈ ਪਰਦੇਸੀ ਜਾਂ ਓਪਰਾ ਜੋ ਤੇਰੇ ਨਾਲ ਹੈ, ਧਨਵਾਨ ਹੋ ਜਾਵੇ ਅਤੇ ਉਸ ਦੇ ਕੋਲ ਰਹਿਣ ਵਾਲਾ ਤੇਰਾ ਭਰਾ ਕੰਗਾਲ ਹੋ ਕੇ ਆਪਣੇ ਆਪ ਨੂੰ ਉਸ ਪਰਦੇਸੀ ਜਾਂ ਓਪਰੇ ਜਾਂ ਉਸ ਦੇ ਟੱਬਰ ਦੇ ਹੱਥ ਵੇਚ ਦੇਵੇ,
48 ਤਾਂ ਉਸ ਦੇ ਵਿਕਣ ਤੋਂ ਬਾਅਦ ਉਹ ਫੇਰ ਛੁਡਾਇਆ ਜਾ ਸਕਦਾ ਹੈ, ਉਸ ਦੇ ਭਰਾਵਾਂ ਵਿੱਚੋਂ ਕੋਈ ਉਸ ਨੂੰ ਛੁਡਾ ਲਵੇ।
49 ਉਸ ਦਾ ਚਾਚਾ, ਜਾਂ ਉਸ ਦੇ ਚਾਚੇ ਦਾ ਪੁੱਤਰ, ਜਾਂ ਉਸ ਦੇ ਟੱਬਰ ਵਿੱਚੋਂ ਕੋਈ ਨਜ਼ਦੀਕੀ ਰਿਸ਼ਤੇਦਾਰ ਉਸ ਨੂੰ ਛੁਡਾ ਸਕਦਾ ਹੈ, ਜਾਂ ਜਦ ਉਹ ਆਪਣੇ ਆਪ ਨੂੰ ਛੁਡਾਉਣ ਦੇ ਯੋਗ ਹੋ ਜਾਵੇ ਤਾਂ ਆਪਣੇ ਆਪ ਨੂੰ ਛੁਡਾ ਲਵੇ।
50 ਉਹ ਆਪਣੇ ਮੁੱਲ ਲੈਣ ਵਾਲੇ ਦੇ ਨਾਲ, ਆਪਣੇ ਵੇਚੇ ਜਾਣ ਦੇ ਸਾਲ ਤੋਂ ਲੈ ਕੇ ਅਨੰਦ ਦੇ ਸਾਲ ਤੱਕ ਲੇਖਾ ਕਰੇ ਅਤੇ ਉਸ ਦੇ ਵਿਕਣ ਦਾ ਮੁੱਲ ਸਾਲਾਂ ਦੇ ਲੇਖੇ ਦੇ ਅਨੁਸਾਰ ਹੋਵੇ ਅਰਥਾਤ ਉਹ ਉਸ ਨੂੰ ਛੱਡਣ ਦਾ ਮੁੱਲ ਮਜ਼ਦੂਰ ਦੀ ਮਜ਼ਦੂਰੀ ਦੇ ਅਨੁਸਾਰ ਠਹਿਰਾਵੇ।
51 ਜੇਕਰ ਅਨੰਦ ਦੇ ਸਾਲ ਵਿੱਚ ਬਹੁਤ ਸਾਲ ਬਾਕੀ ਰਹਿੰਦੇ ਹੋਣ ਤਾਂ ਉਹ ਆਪਣੇ ਆਪ ਨੂੰ ਛੁਡਾਉਣ ਲਈ ਜਿਸ ਮੁੱਲ ਵਿੱਚ ਉਹ ਵੇਚਿਆ ਗਿਆ ਸੀ, ਸਾਲਾਂ ਦੇ ਅਨੁਸਾਰ ਉਸ ਨੂੰ ਮੋੜ ਦੇਵੇ,
52 ਅਤੇ ਜੇਕਰ ਅਨੰਦ ਦੇ ਸਾਲ ਵਿੱਚ ਥੋੜ੍ਹੇ ਸਾਲ ਹੀ ਰਹਿੰਦੇ ਹੋਣ ਤਾਂ ਉਹ ਆਪਣੇ ਮੁੱਲ ਲੈਣ ਵਾਲੇ ਦੇ ਨਾਲ ਲੇਖਾ ਕਰੇ ਅਤੇ ਆਪਣੇ ਆਪ ਨੂੰ ਛੁਡਾਉਣ ਦਾ ਮੁੱਲ ਉਨ੍ਹਾਂ ਸਾਲਾਂ ਦੇ ਅਨੁਸਾਰ ਉਸ ਨੂੰ ਮੋੜ ਦੇਵੇ।
53 ਉਹ ਆਪਣੇ ਸੁਆਮੀ ਦੇ ਨਾਲ ਉਸ ਮਜ਼ਦੂਰ ਦੀ ਤਰ੍ਹਾਂ ਰਹੇ, ਜਿਸ ਦੀ ਸਲਾਨਾ ਮਜ਼ਦੂਰੀ ਠਹਿਰਾਈ ਜਾਂਦੀ ਹੈ, ਅਤੇ ਉਸ ਦਾ ਸੁਆਮੀ ਤੇਰੇ ਵੇਖਦਿਆਂ ਉਸ ਦੇ ਉੱਤੇ ਹਨੇਰ ਨਾ ਕਰੇ।
54 ਪਰ ਜੇਕਰ ਉਹ ਇਨ੍ਹਾਂ ਸਾਰੇ ਤਰੀਕਿਆਂ ਦੇ ਨਾਲ ਛੁਡਾਇਆ ਨਾ ਜਾਵੇ ਤਾਂ ਉਹ ਅਨੰਦ ਦੇ ਸਾਲ ਵਿੱਚ ਆਪਣੇ ਬਾਲ ਬੱਚਿਆਂ ਸਮੇਤ ਛੁੱਟ ਜਾਵੇ।
55 ਕਿਉਂ ਜੋ ਇਸਰਾਏਲੀ ਮੇਰੇ ਦਾਸ ਹਨ। ਉਹ ਮੇਰੇ ਹੀ ਦਾਸ ਹਨ, ਜਿਨ੍ਹਾਂ ਨੂੰ ਮੈਂ ਮਿਸਰ ਦੇਸ਼ ਵਿੱਚੋਂ ਕੱਢ ਲਿਆਇਆ ਹਾਂ। ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ।
ਲੇਵੀਆਂ 25 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ