18ਅਤੇ ਜੇਕਰ ਤੁਸੀਂ ਇਹ ਸਭ ਕਰਕੇ ਵੀ ਤੁਸੀਂ ਮੇਰੇ ਵੱਲ ਧਿਆਨ ਨਾ ਕਰੋ, ਤਾਂ ਮੈਂ ਤੁਹਾਡੇ ਪਾਪਾਂ ਦੇ ਕਾਰਨ ਤੁਹਾਨੂੰ ਸੱਤ ਗੁਣਾ ਹੋਰ ਸਜ਼ਾ ਦੇਵਾਂਗਾ।
19ਅਤੇ ਮੈਂ ਤੁਹਾਡੀ ਜੋਰਾਵਰੀ ਦਾ ਹੰਕਾਰ ਤੋੜ ਦਿਆਂਗਾ ਅਤੇ ਤੁਹਾਡੇ ਲਈ ਅਕਾਸ਼ ਨੂੰ ਲੋਹੇ ਵਰਗਾ ਅਤੇ ਧਰਤੀ ਨੂੰ ਪਿੱਤਲ ਵਰਗੀ ਬਣਾਵਾਂਗਾ।
20ਅਤੇ ਤੁਹਾਡਾ ਜ਼ੋਰ ਵਿਅਰਥ ਹੋ ਜਾਵੇਗਾ ਕਿਉਂ ਜੋ ਤੁਹਾਡੀ ਧਰਤੀ ਆਪਣੀ ਉਪਜ ਨਾ ਉਪਜਾਵੇਗੀ ਅਤੇ ਧਰਤੀ ਦੇ ਰੁੱਖ ਵੀ ਆਪਣੇ ਫਲ ਨਾ ਉਗਾਉਣਗੇ।
21ਜੇਕਰ ਤੁਸੀਂ ਮੇਰੇ ਵਿਰੁੱਧ ਚਲਦੇ ਰਹੋ ਅਤੇ ਮੇਰੀ ਗੱਲ ਵੱਲ ਧਿਆਨ ਨਾ ਕਰੋ ਤਾਂ ਮੈਂ ਤੁਹਾਡੇ ਪਾਪਾਂ ਦੇ ਅਨੁਸਾਰ ਤੁਹਾਡੇ ਉੱਤੇ ਸੱਤ ਗੁਣਾ ਹੋਰ ਬਵਾ ਪਾਵਾਂਗਾ।