Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਲੇਵੀਆਂ - ਲੇਵੀਆਂ 26

ਲੇਵੀਆਂ 26:2-12

Help us?
Click on verse(s) to share them!
2ਤੁਸੀਂ ਮੇਰੇ ਸਬਤਾਂ ਨੂੰ ਮੰਨਣਾ ਅਤੇ ਮੇਰੇ ਪਵਿੱਤਰ ਸਥਾਨ ਦਾ ਆਦਰ ਕਰਨਾ। ਮੈਂ ਯਹੋਵਾਹ ਹਾਂ।
3ਜੇਕਰ ਤੁਸੀਂ ਮੇਰੀਆਂ ਬਿਧੀਆਂ ਅਨੁਸਾਰ ਚੱਲੋ ਅਤੇ ਮੇਰੇ ਹੁਕਮਾਂ ਨੂੰ ਮੰਨ ਕੇ ਉਨ੍ਹਾਂ ਨੂੰ ਪੂਰਾ ਕਰੋ,
4ਤਾਂ ਮੈਂ ਵੇਲੇ ਸਿਰ ਮੀਂਹ ਵਰ੍ਹਾਵਾਂਗਾ ਅਤੇ ਧਰਤੀ ਆਪਣੀ ਉਪਜ ਉਪਜਾਵੇਗੀ ਅਤੇ ਧਰਤੀ ਦੇ ਰੁੱਖ ਆਪਣੇ ਫਲ ਉਗਾਉਣਗੇ।
5ਅਤੇ ਤੁਸੀਂ ਦਾਖਾਂ ਤੋੜਨ ਦੇ ਸਮੇਂ ਤੱਕ ਗਾਹੁੰਦੇ ਰਹੋਗੇ ਅਤੇ ਬੀਜਣ ਦੇ ਸਮੇਂ ਵੀ ਦਾਖਾਂ ਤੋੜੋਗੇ ਅਤੇ ਤੁਸੀਂ ਆਪਣੀ ਰੋਟੀ ਰੱਜ ਕੇ ਖਾਓਗੇ ਅਤੇ ਆਪਣੇ ਦੇਸ਼ ਵਿੱਚ ਸੁੱਖ ਨਾਲ ਰਹੋਗੇ।
6ਮੈਂ ਉਸ ਦੇਸ਼ ਵਿੱਚ ਸੁੱਖ ਬਖ਼ਸ਼ਾਂਗਾ ਅਤੇ ਤੁਸੀਂ ਲੰਮੇ ਪਓਗੇ ਪਰ ਤੁਹਾਨੂੰ ਕੋਈ ਨਾ ਡਰਾਵੇਗਾ ਅਤੇ ਮੈਂ ਖ਼ਤਰਨਾਕ ਜਾਨਵਰਾਂ ਨੂੰ ਦੇਸ਼ ਵਿੱਚੋਂ ਕੱਢ ਦਿਆਂਗਾ ਅਤੇ ਤਲਵਾਰ ਤੁਹਾਡੇ ਦੇਸ਼ ਵਿੱਚ ਨਾ ਚੱਲੇਗੀ।
7ਤੁਸੀਂ ਆਪਣੇ ਵੈਰੀਆਂ ਨੂੰ ਭਜਾਓਗੇ ਅਤੇ ਉਹ ਤੁਹਾਡੇ ਅੱਗੇ ਤਲਵਾਰ ਨਾਲ ਡਿੱਗਣਗੇ।
8ਤੁਹਾਡੇ ਵਿੱਚੋਂ ਪੰਜ ਮਨੁੱਖ ਸੌ ਨੂੰ ਅਤੇ ਸੌ ਮਨੁੱਖ ਦਸ ਹਜ਼ਾਰ ਨੂੰ ਭਜਾਉਣਗੇ ਅਤੇ ਤੁਹਾਡੇ ਵੈਰੀ ਤੁਹਾਡੇ ਅੱਗੇ ਤਲਵਾਰ ਨਾਲ ਡਿੱਗਣਗੇ।
9ਮੈਂ ਤੁਹਾਡੇ ਵੱਲ ਧਿਆਨ ਕਰਾਂਗਾ ਅਤੇ ਤੁਹਾਨੂੰ ਫਲਾਵਾਂਗਾ ਅਤੇ ਵਧਾਵਾਂਗਾ ਅਤੇ ਤੁਹਾਡੇ ਨਾਲ ਆਪਣਾ ਨੇਮ ਕਾਇਮ ਰੱਖਾਂਗਾ।
10ਤੁਸੀਂ ਪੁਰਾਣੇ ਪਦਾਰਥਾਂ ਨੂੰ ਖਾਓਗੇ ਅਤੇ ਨਵੇਂ ਪਦਾਰਥ ਦੇ ਕਾਰਨ ਪੁਰਾਣੇ ਪਦਾਰਥਾਂ ਨੂੰ ਕੱਢ ਸੁੱਟੋਗੇ।
11ਅਤੇ ਮੈਂ ਆਪਣਾ ਡੇਰਾ ਤੁਹਾਡੇ ਵਿਚਕਾਰ ਖੜ੍ਹਾ ਕਰਾਂਗਾ ਅਤੇ ਮੇਰਾ ਜੀਅ ਤੁਹਾਨੂੰ ਮਾੜੇ ਨਾ ਸਮਝੇਗਾ।
12ਮੈਂ ਤੁਹਾਡੇ ਵਿਚਕਾਰ ਤੁਰਾਂਗਾ ਅਤੇ ਤੁਹਾਡਾ ਪਰਮੇਸ਼ੁਰ ਬਣਾਂਗਾ ਅਤੇ ਤੁਸੀਂ ਮੇਰੀ ਪਰਜਾ ਹੋਵੋਗੇ।

Read ਲੇਵੀਆਂ 26ਲੇਵੀਆਂ 26
Compare ਲੇਵੀਆਂ 26:2-12ਲੇਵੀਆਂ 26:2-12