Text copied!
Bibles in Panjabi

ਲੇਵੀਆਂ 26:22-29 in Panjabi

Help us?

ਲੇਵੀਆਂ 26:22-29 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

22 ਮੈਂ ਜੰਗਲੀ ਜਾਨਵਰਾਂ ਨੂੰ ਤੁਹਾਡੇ ਵਿਚਕਾਰ ਘੱਲਾਂਗਾ ਜੋ ਤੁਹਾਡੇ ਬੱਚਿਆਂ ਨੂੰ ਖੋਹ ਲੈਣਗੇ ਅਤੇ ਤੁਹਾਡੇ ਪਸ਼ੂਆਂ ਦਾ ਨਾਸ ਕਰਨਗੇ ਅਤੇ ਤੁਹਾਡੀ ਗਿਣਤੀ ਘਟਾ ਦੇਣਗੇ ਅਤੇ ਤੁਹਾਡੀਆਂ ਪੱਕੀਆਂ ਸੜਕਾਂ ਵਿਰਾਨ ਹੋ ਜਾਣਗੀਆਂ।
23 ਫੇਰ ਜੇਕਰ ਤੁਸੀਂ ਇਨ੍ਹਾਂ ਗੱਲਾਂ ਵਿੱਚ ਵੀ ਮੇਰੀ ਤਾੜਨਾ ਨਾਲ ਨਾ ਸੁਧਰੋ ਪਰ ਮੇਰੇ ਵਿਰੁੱਧ ਹੀ ਚਲਦੇ ਰਹੋ,
24 ਤਾਂ ਮੈਂ ਵੀ ਤੁਹਾਡੇ ਵਿਰੁੱਧ ਚੱਲਾਂਗਾ ਅਤੇ ਤੁਹਾਡੇ ਪਾਪਾਂ ਦੇ ਕਾਰਨ ਮੈਂ ਤੁਹਾਨੂੰ ਸੱਤ ਗੁਣਾ ਹੋਰ ਸਜ਼ਾ ਦੇਵਾਂਗਾ।
25 ਅਤੇ ਮੈਂ ਤੁਹਾਡੇ ਉੱਤੇ ਅਜਿਹੀ ਤਲਵਾਰ ਚਲਾਵਾਂਗਾ, ਜਿਹੜੀ ਮੇਰਾ ਨੇਮ ਤੋੜਨ ਦਾ ਬਦਲਾ ਲਵੇ ਅਤੇ ਜਿਸ ਵੇਲੇ ਤੁਸੀਂ ਆਪਣੇ ਸ਼ਹਿਰਾਂ ਵਿੱਚ ਇਕੱਠੇ ਹੋਵੋਗੇ ਤਾਂ ਮੈਂ ਤੁਹਾਡੇ ਵਿੱਚ ਬਵਾਂ ਘੱਲਾਂਗਾ ਅਤੇ ਤੁਸੀਂ ਆਪਣੇ ਵੈਰੀਆਂ ਦੇ ਹੱਥ ਵਿੱਚ ਸੌਂਪੇ ਜਾਓਗੇ।
26 ਜਿਸ ਵੇਲੇ ਮੈਂ ਤੁਹਾਡੀ ਰੋਟੀ ਦਾ ਜ਼ਰੀਆ ਢਾਹ ਸੁੱਟਾਂਗਾ ਤਾਂ ਦਸ ਇਸਤਰੀਆਂ ਤੁਹਾਡੀਆਂ ਰੋਟੀਆਂ ਇੱਕੋ ਤੰਦੂਰ ਵਿੱਚ ਪਕਾਉਣਗੀਆਂ ਅਤੇ ਤੁਹਾਨੂੰ ਤੁਹਾਡੀ ਆਪਣੀ ਰੋਟੀ ਤੋਲ ਕੇ ਦੇਣਗੀਆਂ, ਤਦ ਤੁਸੀਂ ਖਾਓਗੇ ਪਰ ਰੱਜੋਗੇ ਨਹੀਂ।
27 ਪਰ ਜੇਕਰ ਤੁਸੀਂ ਇਸ ਸਭ ਦੇ ਬਾਅਦ ਵੀ ਮੇਰੇ ਵੱਲ ਧਿਆਨ ਨਾ ਕਰੋ ਪਰ ਮੇਰੇ ਵਿਰੁੱਧ ਹੀ ਚੱਲੋ,
28 ਤਦ ਮੈਂ ਵੀ ਡਾਢੇ ਕ੍ਰੋਧ ਨਾਲ ਤੁਹਾਡੇ ਵਿਰੁੱਧ ਚੱਲਾਂਗਾ ਅਤੇ ਮੈਂ, ਹਾਂ, ਮੈਂ ਤੁਹਾਡੇ ਪਾਪਾਂ ਦੇ ਕਾਰਨ ਤੁਹਾਨੂੰ ਸੱਤ ਗੁਣਾ ਹੋਰ ਸਜ਼ਾ ਦਿਆਂਗਾ।
29 ਤੁਸੀਂ ਆਪਣੇ ਪੁੱਤਰਾਂ ਦਾ ਅਤੇ ਆਪਣੀਆਂ ਧੀਆਂ ਦਾ ਮਾਸ ਖਾਓਗੇ।
ਲੇਵੀਆਂ 26 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ