Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਲੇਵੀਆਂ - ਲੇਵੀਆਂ 26

ਲੇਵੀਆਂ 26:24-36

Help us?
Click on verse(s) to share them!
24ਤਾਂ ਮੈਂ ਵੀ ਤੁਹਾਡੇ ਵਿਰੁੱਧ ਚੱਲਾਂਗਾ ਅਤੇ ਤੁਹਾਡੇ ਪਾਪਾਂ ਦੇ ਕਾਰਨ ਮੈਂ ਤੁਹਾਨੂੰ ਸੱਤ ਗੁਣਾ ਹੋਰ ਸਜ਼ਾ ਦੇਵਾਂਗਾ।
25ਅਤੇ ਮੈਂ ਤੁਹਾਡੇ ਉੱਤੇ ਅਜਿਹੀ ਤਲਵਾਰ ਚਲਾਵਾਂਗਾ, ਜਿਹੜੀ ਮੇਰਾ ਨੇਮ ਤੋੜਨ ਦਾ ਬਦਲਾ ਲਵੇ ਅਤੇ ਜਿਸ ਵੇਲੇ ਤੁਸੀਂ ਆਪਣੇ ਸ਼ਹਿਰਾਂ ਵਿੱਚ ਇਕੱਠੇ ਹੋਵੋਗੇ ਤਾਂ ਮੈਂ ਤੁਹਾਡੇ ਵਿੱਚ ਬਵਾਂ ਘੱਲਾਂਗਾ ਅਤੇ ਤੁਸੀਂ ਆਪਣੇ ਵੈਰੀਆਂ ਦੇ ਹੱਥ ਵਿੱਚ ਸੌਂਪੇ ਜਾਓਗੇ।
26ਜਿਸ ਵੇਲੇ ਮੈਂ ਤੁਹਾਡੀ ਰੋਟੀ ਦਾ ਜ਼ਰੀਆ ਢਾਹ ਸੁੱਟਾਂਗਾ ਤਾਂ ਦਸ ਇਸਤਰੀਆਂ ਤੁਹਾਡੀਆਂ ਰੋਟੀਆਂ ਇੱਕੋ ਤੰਦੂਰ ਵਿੱਚ ਪਕਾਉਣਗੀਆਂ ਅਤੇ ਤੁਹਾਨੂੰ ਤੁਹਾਡੀ ਆਪਣੀ ਰੋਟੀ ਤੋਲ ਕੇ ਦੇਣਗੀਆਂ, ਤਦ ਤੁਸੀਂ ਖਾਓਗੇ ਪਰ ਰੱਜੋਗੇ ਨਹੀਂ।
27ਪਰ ਜੇਕਰ ਤੁਸੀਂ ਇਸ ਸਭ ਦੇ ਬਾਅਦ ਵੀ ਮੇਰੇ ਵੱਲ ਧਿਆਨ ਨਾ ਕਰੋ ਪਰ ਮੇਰੇ ਵਿਰੁੱਧ ਹੀ ਚੱਲੋ,
28ਤਦ ਮੈਂ ਵੀ ਡਾਢੇ ਕ੍ਰੋਧ ਨਾਲ ਤੁਹਾਡੇ ਵਿਰੁੱਧ ਚੱਲਾਂਗਾ ਅਤੇ ਮੈਂ, ਹਾਂ, ਮੈਂ ਤੁਹਾਡੇ ਪਾਪਾਂ ਦੇ ਕਾਰਨ ਤੁਹਾਨੂੰ ਸੱਤ ਗੁਣਾ ਹੋਰ ਸਜ਼ਾ ਦਿਆਂਗਾ।
29ਤੁਸੀਂ ਆਪਣੇ ਪੁੱਤਰਾਂ ਦਾ ਅਤੇ ਆਪਣੀਆਂ ਧੀਆਂ ਦਾ ਮਾਸ ਖਾਓਗੇ।
30ਮੈਂ ਤੁਹਾਡੀਆਂ ਉੱਚੀਆਂ ਥਾਵਾਂ ਨੂੰ ਢਾਹ ਦਿਆਂਗਾ ਅਤੇ ਤੁਹਾਡੇ ਸੂਰਜ ਦੇ ਥੰਮ੍ਹਾਂ ਨੂੰ ਵੱਢਾਂਗਾ ਅਤੇ ਤੁਹਾਡੀਆਂ ਲਾਸ਼ਾਂ ਨੂੰ ਤੁਹਾਡੀਆਂ ਟੁੱਟੀਆਂ ਹੋਈਆਂ ਮੂਰਤਾਂ ਦੇ ਉੱਤੇ ਸੁੱਟਾਂਗਾ ਅਤੇ ਮੇਰਾ ਜੀਅ ਤੁਹਾਡੇ ਤੋਂ ਘਿਣ ਕਰੇਗਾ।
31ਮੈਂ ਤੁਹਾਡੇ ਸ਼ਹਿਰਾਂ ਨੂੰ ਉਜਾੜ ਦਿਆਂਗਾ ਅਤੇ ਤੁਹਾਡੇ ਪਵਿੱਤਰ ਸਥਾਨਾਂ ਦਾ ਨਾਸ ਕਰਾਂਗਾ ਅਤੇ ਮੈਂ ਤੁਹਾਡੀਆਂ ਭੇਟਾਂ ਦੀ ਸੁਗੰਧਤਾ ਨੂੰ ਸਵੀਕਾਰ ਨਾ ਕਰਾਂਗਾ।
32ਮੈਂ ਉਸ ਦੇਸ਼ ਦਾ ਨਾਸ ਕਰਵਾ ਦਿਆਂਗਾ ਅਤੇ ਤੁਹਾਡੇ ਵੈਰੀ ਜੋ ਉਸ ਦੇ ਵਿੱਚ ਰਹਿੰਦੇ ਹਨ, ਉਹ ਇਹ ਵੇਖ ਕੇ ਹੱਕੇ-ਬੱਕੇ ਰਹਿ ਜਾਣਗੇ।
33ਮੈਂ ਤੁਹਾਨੂੰ ਕੌਮਾਂ ਵਿੱਚ ਖਿਲਾਰ ਦਿਆਂਗਾ ਅਤੇ ਮੈਂ ਤੁਹਾਡੇ ਪਿੱਛੇ-ਪਿੱਛੇ ਤਲਵਾਰ ਚਲਾਵਾਂਗਾ ਅਤੇ ਤੁਹਾਡਾ ਦੇਸ਼ ਵਿਰਾਨ ਹੋ ਜਾਵੇਗਾ ਅਤੇ ਤੁਹਾਡੇ ਸ਼ਹਿਰ ਉੱਜੜ ਜਾਣਗੇ।
34ਫੇਰ ਜਦ ਤੱਕ ਉਹ ਦੇਸ਼ ਉਜਾੜ ਰਹੇਗਾ ਅਤੇ ਤੁਸੀਂ ਆਪਣੇ ਵੈਰੀਆਂ ਦੇ ਦੇਸ਼ ਵਿੱਚ ਰਹੋਗੇ, ਤਦ ਤੱਕ ਉਹ ਆਪਣੇ ਸਬਤ ਦਾ ਅਨੰਦ ਮਾਣੇਗਾ, ਹਾਂ, ਉਸ ਵੇਲੇ ਦੇਸ਼ ਵਿਸ਼ਰਾਮ ਕਰੇਗਾ ਅਤੇ ਆਪਣੇ ਸਬਤਾਂ ਦਾ ਅਨੰਦ ਮਾਣੇਗਾ।
35ਜਦ ਤੱਕ ਉਹ ਵਿਰਾਨ ਰਹੇ, ਤਦ ਤੱਕ ਉਹ ਵਿਸ਼ਰਾਮ ਕਰੇਗਾ, ਕਿਉਂਕਿ ਜਦ ਤੁਸੀਂ ਉਸ ਦੇਸ਼ ਵਿੱਚ ਵੱਸਦੇ ਸੀ, ਤਦ ਤੁਹਾਡੇ ਸਬਤਾਂ ਵਿੱਚ ਉਸ ਨੂੰ ਵਿਸ਼ਰਾਮ ਨਹੀਂ ਮਿਲਿਆ।
36ਤੁਹਾਡੇ ਵਿੱਚੋਂ ਜੋ ਜੀਉਂਦੇ ਅਤੇ ਆਪਣੇ ਵੈਰੀਆਂ ਦੇ ਦੇਸ਼ ਵਿੱਚ ਹੋਣ, ਮੈਂ ਉੱਥੇ ਉਨ੍ਹਾਂ ਦੇ ਮਨਾਂ ਨੂੰ ਢਿੱਲੇ ਕਰਾਂਗਾ ਅਤੇ ਉਹ ਪੱਤਿਆਂ ਦੀ ਖੜਕਾਰ ਸੁਣਦਿਆਂ ਹੀ ਭੱਜ ਜਾਣਗੇ। ਉਹ ਇਸ ਤਰ੍ਹਾਂ ਭੱਜਣਗੇ, ਜਿਵੇਂ ਕੋਈ ਤਲਵਾਰ ਤੋਂ ਭੱਜਦਾ ਹੈ ਅਤੇ ਭਾਵੇਂ ਕੋਈ ਪਿੱਛਾ ਨਾ ਕਰੇ ਤਾਂ ਵੀ ਉਹ ਡਿੱਗ ਪੈਣਗੇ।

Read ਲੇਵੀਆਂ 26ਲੇਵੀਆਂ 26
Compare ਲੇਵੀਆਂ 26:24-36ਲੇਵੀਆਂ 26:24-36