25ਅਤੇ ਮੈਂ ਤੁਹਾਡੇ ਉੱਤੇ ਅਜਿਹੀ ਤਲਵਾਰ ਚਲਾਵਾਂਗਾ, ਜਿਹੜੀ ਮੇਰਾ ਨੇਮ ਤੋੜਨ ਦਾ ਬਦਲਾ ਲਵੇ ਅਤੇ ਜਿਸ ਵੇਲੇ ਤੁਸੀਂ ਆਪਣੇ ਸ਼ਹਿਰਾਂ ਵਿੱਚ ਇਕੱਠੇ ਹੋਵੋਗੇ ਤਾਂ ਮੈਂ ਤੁਹਾਡੇ ਵਿੱਚ ਬਵਾਂ ਘੱਲਾਂਗਾ ਅਤੇ ਤੁਸੀਂ ਆਪਣੇ ਵੈਰੀਆਂ ਦੇ ਹੱਥ ਵਿੱਚ ਸੌਂਪੇ ਜਾਓਗੇ।
26ਜਿਸ ਵੇਲੇ ਮੈਂ ਤੁਹਾਡੀ ਰੋਟੀ ਦਾ ਜ਼ਰੀਆ ਢਾਹ ਸੁੱਟਾਂਗਾ ਤਾਂ ਦਸ ਇਸਤਰੀਆਂ ਤੁਹਾਡੀਆਂ ਰੋਟੀਆਂ ਇੱਕੋ ਤੰਦੂਰ ਵਿੱਚ ਪਕਾਉਣਗੀਆਂ ਅਤੇ ਤੁਹਾਨੂੰ ਤੁਹਾਡੀ ਆਪਣੀ ਰੋਟੀ ਤੋਲ ਕੇ ਦੇਣਗੀਆਂ, ਤਦ ਤੁਸੀਂ ਖਾਓਗੇ ਪਰ ਰੱਜੋਗੇ ਨਹੀਂ।