33 ਮੈਂ ਤੁਹਾਨੂੰ ਕੌਮਾਂ ਵਿੱਚ ਖਿਲਾਰ ਦਿਆਂਗਾ ਅਤੇ ਮੈਂ ਤੁਹਾਡੇ ਪਿੱਛੇ-ਪਿੱਛੇ ਤਲਵਾਰ ਚਲਾਵਾਂਗਾ ਅਤੇ ਤੁਹਾਡਾ ਦੇਸ਼ ਵਿਰਾਨ ਹੋ ਜਾਵੇਗਾ ਅਤੇ ਤੁਹਾਡੇ ਸ਼ਹਿਰ ਉੱਜੜ ਜਾਣਗੇ।
34 ਫੇਰ ਜਦ ਤੱਕ ਉਹ ਦੇਸ਼ ਉਜਾੜ ਰਹੇਗਾ ਅਤੇ ਤੁਸੀਂ ਆਪਣੇ ਵੈਰੀਆਂ ਦੇ ਦੇਸ਼ ਵਿੱਚ ਰਹੋਗੇ, ਤਦ ਤੱਕ ਉਹ ਆਪਣੇ ਸਬਤ ਦਾ ਅਨੰਦ ਮਾਣੇਗਾ, ਹਾਂ, ਉਸ ਵੇਲੇ ਦੇਸ਼ ਵਿਸ਼ਰਾਮ ਕਰੇਗਾ ਅਤੇ ਆਪਣੇ ਸਬਤਾਂ ਦਾ ਅਨੰਦ ਮਾਣੇਗਾ।
35 ਜਦ ਤੱਕ ਉਹ ਵਿਰਾਨ ਰਹੇ, ਤਦ ਤੱਕ ਉਹ ਵਿਸ਼ਰਾਮ ਕਰੇਗਾ, ਕਿਉਂਕਿ ਜਦ ਤੁਸੀਂ ਉਸ ਦੇਸ਼ ਵਿੱਚ ਵੱਸਦੇ ਸੀ, ਤਦ ਤੁਹਾਡੇ ਸਬਤਾਂ ਵਿੱਚ ਉਸ ਨੂੰ ਵਿਸ਼ਰਾਮ ਨਹੀਂ ਮਿਲਿਆ।