Text copied!
Bibles in Panjabi

ਲੇਵੀਆਂ 26:33-38 in Panjabi

Help us?

ਲੇਵੀਆਂ 26:33-38 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

33 ਮੈਂ ਤੁਹਾਨੂੰ ਕੌਮਾਂ ਵਿੱਚ ਖਿਲਾਰ ਦਿਆਂਗਾ ਅਤੇ ਮੈਂ ਤੁਹਾਡੇ ਪਿੱਛੇ-ਪਿੱਛੇ ਤਲਵਾਰ ਚਲਾਵਾਂਗਾ ਅਤੇ ਤੁਹਾਡਾ ਦੇਸ਼ ਵਿਰਾਨ ਹੋ ਜਾਵੇਗਾ ਅਤੇ ਤੁਹਾਡੇ ਸ਼ਹਿਰ ਉੱਜੜ ਜਾਣਗੇ।
34 ਫੇਰ ਜਦ ਤੱਕ ਉਹ ਦੇਸ਼ ਉਜਾੜ ਰਹੇਗਾ ਅਤੇ ਤੁਸੀਂ ਆਪਣੇ ਵੈਰੀਆਂ ਦੇ ਦੇਸ਼ ਵਿੱਚ ਰਹੋਗੇ, ਤਦ ਤੱਕ ਉਹ ਆਪਣੇ ਸਬਤ ਦਾ ਅਨੰਦ ਮਾਣੇਗਾ, ਹਾਂ, ਉਸ ਵੇਲੇ ਦੇਸ਼ ਵਿਸ਼ਰਾਮ ਕਰੇਗਾ ਅਤੇ ਆਪਣੇ ਸਬਤਾਂ ਦਾ ਅਨੰਦ ਮਾਣੇਗਾ।
35 ਜਦ ਤੱਕ ਉਹ ਵਿਰਾਨ ਰਹੇ, ਤਦ ਤੱਕ ਉਹ ਵਿਸ਼ਰਾਮ ਕਰੇਗਾ, ਕਿਉਂਕਿ ਜਦ ਤੁਸੀਂ ਉਸ ਦੇਸ਼ ਵਿੱਚ ਵੱਸਦੇ ਸੀ, ਤਦ ਤੁਹਾਡੇ ਸਬਤਾਂ ਵਿੱਚ ਉਸ ਨੂੰ ਵਿਸ਼ਰਾਮ ਨਹੀਂ ਮਿਲਿਆ।
36 ਤੁਹਾਡੇ ਵਿੱਚੋਂ ਜੋ ਜੀਉਂਦੇ ਅਤੇ ਆਪਣੇ ਵੈਰੀਆਂ ਦੇ ਦੇਸ਼ ਵਿੱਚ ਹੋਣ, ਮੈਂ ਉੱਥੇ ਉਨ੍ਹਾਂ ਦੇ ਮਨਾਂ ਨੂੰ ਢਿੱਲੇ ਕਰਾਂਗਾ ਅਤੇ ਉਹ ਪੱਤਿਆਂ ਦੀ ਖੜਕਾਰ ਸੁਣਦਿਆਂ ਹੀ ਭੱਜ ਜਾਣਗੇ। ਉਹ ਇਸ ਤਰ੍ਹਾਂ ਭੱਜਣਗੇ, ਜਿਵੇਂ ਕੋਈ ਤਲਵਾਰ ਤੋਂ ਭੱਜਦਾ ਹੈ ਅਤੇ ਭਾਵੇਂ ਕੋਈ ਪਿੱਛਾ ਨਾ ਕਰੇ ਤਾਂ ਵੀ ਉਹ ਡਿੱਗ ਪੈਣਗੇ।
37 ਭਾਵੇਂ ਕੋਈ ਪਿੱਛਾ ਨਾ ਕਰੇ, ਤਾਂ ਵੀ ਉਹ ਤਲਵਾਰ ਦੇ ਭੈਅ ਤੋਂ ਇੱਕ ਦੂਜੇ ਉੱਤੇ ਡਿੱਗਣਗੇ ਅਤੇ ਆਪਣੇ ਵੈਰੀਆਂ ਦੇ ਅੱਗੇ ਖੜ੍ਹੇ ਹੋਣ ਲਈ ਤੁਹਾਡੇ ਵਿੱਚ ਕੁਝ ਜ਼ੋਰ ਨਾ ਰਹੇਗਾ।
38 ਤੁਸੀਂ ਵੱਖ-ਵੱਖ ਕੌਮਾਂ ਦੇ ਵਿੱਚ ਮਰ ਜਾਓਗੇ ਅਤੇ ਤੁਹਾਡੇ ਵੈਰੀਆਂ ਦਾ ਦੇਸ਼ ਤੁਹਾਨੂੰ ਨਿਗਲ ਜਾਵੇਗਾ,
ਲੇਵੀਆਂ 26 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ