Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਲੇਵੀਆਂ - ਲੇਵੀਆਂ 26

ਲੇਵੀਆਂ 26:37-41

Help us?
Click on verse(s) to share them!
37ਭਾਵੇਂ ਕੋਈ ਪਿੱਛਾ ਨਾ ਕਰੇ, ਤਾਂ ਵੀ ਉਹ ਤਲਵਾਰ ਦੇ ਭੈਅ ਤੋਂ ਇੱਕ ਦੂਜੇ ਉੱਤੇ ਡਿੱਗਣਗੇ ਅਤੇ ਆਪਣੇ ਵੈਰੀਆਂ ਦੇ ਅੱਗੇ ਖੜ੍ਹੇ ਹੋਣ ਲਈ ਤੁਹਾਡੇ ਵਿੱਚ ਕੁਝ ਜ਼ੋਰ ਨਾ ਰਹੇਗਾ।
38ਤੁਸੀਂ ਵੱਖ-ਵੱਖ ਕੌਮਾਂ ਦੇ ਵਿੱਚ ਮਰ ਜਾਓਗੇ ਅਤੇ ਤੁਹਾਡੇ ਵੈਰੀਆਂ ਦਾ ਦੇਸ਼ ਤੁਹਾਨੂੰ ਨਿਗਲ ਜਾਵੇਗਾ,
39ਅਤੇ ਤੁਹਾਡੇ ਵਿੱਚੋਂ ਜੋ ਬਚ ਜਾਣਗੇ ਉਹ ਤੁਹਾਡੇ ਵੈਰੀਆਂ ਦੇ ਦੇਸਾਂ ਵਿੱਚ ਆਪਣੀਆਂ ਬਦੀਆਂ ਦੇ ਕਾਰਨ ਕਮਜ਼ੋਰ ਹੋ ਜਾਣਗੇ, ਅਤੇ ਆਪਣੇ ਪੁਰਖਿਆਂ ਦੀਆਂ ਬਦੀਆਂ ਦੇ ਕਾਰਨ ਉਨ੍ਹਾਂ ਦੀ ਤਰ੍ਹਾਂ ਹੀ ਕਮਜ਼ੋਰ ਹੋ ਜਾਣਗੇ।
40ਪਰ ਜੇਕਰ ਉਹ ਆਪਣੀ ਅਤੇ ਪੁਰਖਿਆਂ ਦੀਆਂ ਬਦੀਆਂ ਨੂੰ ਮੰਨ ਲੈਣ ਅਤੇ ਉਸ ਬੇਈਮਾਨੀ ਨੂੰ ਜੋ ਉਨ੍ਹਾਂ ਨੇ ਮੇਰੇ ਨਾਲ ਕੀਤੀ ਅਤੇ ਇਹ ਵੀ ਮੰਨ ਲੈਣ ਕਿ ਉਹ ਮੇਰੇ ਵਿਰੁੱਧ ਚੱਲੇ
41ਅਤੇ ਇਸ ਕਾਰਨ ਹੀ ਮੈਂ ਵੀ ਉਨ੍ਹਾਂ ਦੇ ਵਿਰੁੱਧ ਚੱਲਿਆ ਅਤੇ ਉਨ੍ਹਾਂ ਨੂੰ ਉਨ੍ਹਾਂ ਦੇ ਵੈਰੀਆਂ ਦੇ ਦੇਸ਼ ਵਿੱਚ ਲਿਆਇਆ, ਤਾਂ ਜੇਕਰ ਉਸ ਵੇਲੇ ਉਨ੍ਹਾਂ ਦੇ ਅਸੁੰਨਤੀ ਦਿਲ ਨੀਵੇਂ ਹੋ ਜਾਣ ਅਤੇ ਉਹ ਉਸ ਵੇਲੇ ਆਪਣੀ ਬਦੀ ਦੇ ਸਜ਼ਾ ਨੂੰ ਮੰਨ ਲੈਣ,

Read ਲੇਵੀਆਂ 26ਲੇਵੀਆਂ 26
Compare ਲੇਵੀਆਂ 26:37-41ਲੇਵੀਆਂ 26:37-41