Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਲੇਵੀਆਂ - ਲੇਵੀਆਂ 26

ਲੇਵੀਆਂ 26:38-43

Help us?
Click on verse(s) to share them!
38ਤੁਸੀਂ ਵੱਖ-ਵੱਖ ਕੌਮਾਂ ਦੇ ਵਿੱਚ ਮਰ ਜਾਓਗੇ ਅਤੇ ਤੁਹਾਡੇ ਵੈਰੀਆਂ ਦਾ ਦੇਸ਼ ਤੁਹਾਨੂੰ ਨਿਗਲ ਜਾਵੇਗਾ,
39ਅਤੇ ਤੁਹਾਡੇ ਵਿੱਚੋਂ ਜੋ ਬਚ ਜਾਣਗੇ ਉਹ ਤੁਹਾਡੇ ਵੈਰੀਆਂ ਦੇ ਦੇਸਾਂ ਵਿੱਚ ਆਪਣੀਆਂ ਬਦੀਆਂ ਦੇ ਕਾਰਨ ਕਮਜ਼ੋਰ ਹੋ ਜਾਣਗੇ, ਅਤੇ ਆਪਣੇ ਪੁਰਖਿਆਂ ਦੀਆਂ ਬਦੀਆਂ ਦੇ ਕਾਰਨ ਉਨ੍ਹਾਂ ਦੀ ਤਰ੍ਹਾਂ ਹੀ ਕਮਜ਼ੋਰ ਹੋ ਜਾਣਗੇ।
40ਪਰ ਜੇਕਰ ਉਹ ਆਪਣੀ ਅਤੇ ਪੁਰਖਿਆਂ ਦੀਆਂ ਬਦੀਆਂ ਨੂੰ ਮੰਨ ਲੈਣ ਅਤੇ ਉਸ ਬੇਈਮਾਨੀ ਨੂੰ ਜੋ ਉਨ੍ਹਾਂ ਨੇ ਮੇਰੇ ਨਾਲ ਕੀਤੀ ਅਤੇ ਇਹ ਵੀ ਮੰਨ ਲੈਣ ਕਿ ਉਹ ਮੇਰੇ ਵਿਰੁੱਧ ਚੱਲੇ
41ਅਤੇ ਇਸ ਕਾਰਨ ਹੀ ਮੈਂ ਵੀ ਉਨ੍ਹਾਂ ਦੇ ਵਿਰੁੱਧ ਚੱਲਿਆ ਅਤੇ ਉਨ੍ਹਾਂ ਨੂੰ ਉਨ੍ਹਾਂ ਦੇ ਵੈਰੀਆਂ ਦੇ ਦੇਸ਼ ਵਿੱਚ ਲਿਆਇਆ, ਤਾਂ ਜੇਕਰ ਉਸ ਵੇਲੇ ਉਨ੍ਹਾਂ ਦੇ ਅਸੁੰਨਤੀ ਦਿਲ ਨੀਵੇਂ ਹੋ ਜਾਣ ਅਤੇ ਉਹ ਉਸ ਵੇਲੇ ਆਪਣੀ ਬਦੀ ਦੇ ਸਜ਼ਾ ਨੂੰ ਮੰਨ ਲੈਣ,
42ਤਦ ਜਿਹੜਾ ਨੇਮ ਮੈਂ ਯਾਕੂਬ ਦੇ ਨਾਲ ਅਤੇ ਜਿਹੜਾ ਨੇਮ ਮੈਂ ਇਸਹਾਕ ਦੇ ਨਾਲ ਅਤੇ ਅਬਰਾਹਾਮ ਦੇ ਨਾਲ ਬੰਨ੍ਹਿਆ ਸੀ, ਉਸ ਨੂੰ ਯਾਦ ਕਰਾਂਗਾ ਅਤੇ ਉਸ ਦੇਸ਼ ਨੂੰ ਵੀ ਮੈਂ ਯਾਦ ਕਰਾਂਗਾ।
43ਉਹ ਦੇਸ਼ ਵੀ ਉਨ੍ਹਾਂ ਕੋਲੋਂ ਛੱਡਿਆ ਜਾ ਕੇ ਵਿਰਾਨ ਰਹੇਗਾ ਅਤੇ ਉਨ੍ਹਾਂ ਤੋਂ ਵਿਰਾਨ ਹੋ ਕੇ ਵੀ ਆਪਣੇ ਸਬਤਾਂ ਦਾ ਅਨੰਦ ਮਾਣੇਗਾ, ਅਤੇ ਉਹ ਆਪਣੀਆਂ ਬਦੀਆਂ ਦੀ ਸਜ਼ਾ ਮੰਨ ਲੈਣਗੇ, ਕਿਉਂ ਜੋ ਉਨ੍ਹਾਂ ਨੇ ਮੇਰੇ ਨਿਯਮਾਂ ਨੂੰ ਤਿਆਗ ਦਿੱਤਾ ਅਤੇ ਮੇਰੀਆਂ ਬਿਧੀਆਂ ਉਨ੍ਹਾਂ ਦੇ ਜੀਆਂ ਨੂੰ ਮਾੜੀਆਂ ਲੱਗੀਆਂ।

Read ਲੇਵੀਆਂ 26ਲੇਵੀਆਂ 26
Compare ਲੇਵੀਆਂ 26:38-43ਲੇਵੀਆਂ 26:38-43