Text copied!
Bibles in Panjabi

ਲੇਵੀਆਂ 26:6-15 in Panjabi

Help us?

ਲੇਵੀਆਂ 26:6-15 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

6 ਮੈਂ ਉਸ ਦੇਸ਼ ਵਿੱਚ ਸੁੱਖ ਬਖ਼ਸ਼ਾਂਗਾ ਅਤੇ ਤੁਸੀਂ ਲੰਮੇ ਪਓਗੇ ਪਰ ਤੁਹਾਨੂੰ ਕੋਈ ਨਾ ਡਰਾਵੇਗਾ ਅਤੇ ਮੈਂ ਖ਼ਤਰਨਾਕ ਜਾਨਵਰਾਂ ਨੂੰ ਦੇਸ਼ ਵਿੱਚੋਂ ਕੱਢ ਦਿਆਂਗਾ ਅਤੇ ਤਲਵਾਰ ਤੁਹਾਡੇ ਦੇਸ਼ ਵਿੱਚ ਨਾ ਚੱਲੇਗੀ।
7 ਤੁਸੀਂ ਆਪਣੇ ਵੈਰੀਆਂ ਨੂੰ ਭਜਾਓਗੇ ਅਤੇ ਉਹ ਤੁਹਾਡੇ ਅੱਗੇ ਤਲਵਾਰ ਨਾਲ ਡਿੱਗਣਗੇ।
8 ਤੁਹਾਡੇ ਵਿੱਚੋਂ ਪੰਜ ਮਨੁੱਖ ਸੌ ਨੂੰ ਅਤੇ ਸੌ ਮਨੁੱਖ ਦਸ ਹਜ਼ਾਰ ਨੂੰ ਭਜਾਉਣਗੇ ਅਤੇ ਤੁਹਾਡੇ ਵੈਰੀ ਤੁਹਾਡੇ ਅੱਗੇ ਤਲਵਾਰ ਨਾਲ ਡਿੱਗਣਗੇ।
9 ਮੈਂ ਤੁਹਾਡੇ ਵੱਲ ਧਿਆਨ ਕਰਾਂਗਾ ਅਤੇ ਤੁਹਾਨੂੰ ਫਲਾਵਾਂਗਾ ਅਤੇ ਵਧਾਵਾਂਗਾ ਅਤੇ ਤੁਹਾਡੇ ਨਾਲ ਆਪਣਾ ਨੇਮ ਕਾਇਮ ਰੱਖਾਂਗਾ।
10 ਤੁਸੀਂ ਪੁਰਾਣੇ ਪਦਾਰਥਾਂ ਨੂੰ ਖਾਓਗੇ ਅਤੇ ਨਵੇਂ ਪਦਾਰਥ ਦੇ ਕਾਰਨ ਪੁਰਾਣੇ ਪਦਾਰਥਾਂ ਨੂੰ ਕੱਢ ਸੁੱਟੋਗੇ।
11 ਅਤੇ ਮੈਂ ਆਪਣਾ ਡੇਰਾ ਤੁਹਾਡੇ ਵਿਚਕਾਰ ਖੜ੍ਹਾ ਕਰਾਂਗਾ ਅਤੇ ਮੇਰਾ ਜੀਅ ਤੁਹਾਨੂੰ ਮਾੜੇ ਨਾ ਸਮਝੇਗਾ।
12 ਮੈਂ ਤੁਹਾਡੇ ਵਿਚਕਾਰ ਤੁਰਾਂਗਾ ਅਤੇ ਤੁਹਾਡਾ ਪਰਮੇਸ਼ੁਰ ਬਣਾਂਗਾ ਅਤੇ ਤੁਸੀਂ ਮੇਰੀ ਪਰਜਾ ਹੋਵੋਗੇ।
13 ਮੈਂ ਉਹ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ ਜੋ ਤੁਹਾਨੂੰ ਮਿਸਰ ਦੇਸ਼ ਵਿੱਚੋਂ ਕੱਢ ਲਿਆਇਆ, ਤਾਂ ਜੋ ਤੁਸੀਂ ਉਨ੍ਹਾਂ ਦੇ ਦਾਸ ਨਾ ਰਹੋ ਅਤੇ ਮੈਂ ਤੁਹਾਡੇ ਧੌਣ ਦੇ ਜੂਲੇ ਨੂੰ ਤੋੜ ਸੁੱਟਿਆ ਅਤੇ ਤੁਹਾਨੂੰ ਸਿੱਧੇ ਕਰਕੇ ਚਲਾਇਆ ਹੈ।
14 ਪਰ ਜੇਕਰ ਤੁਸੀਂ ਮੇਰੀ ਨਾ ਸੁਣੋਗੇ ਅਤੇ ਇਨ੍ਹਾਂ ਸਾਰਿਆਂ ਹੁਕਮਾਂ ਨੂੰ ਨਾ ਮੰਨੋਗੇ,
15 ਅਤੇ ਜੇਕਰ ਤੁਸੀਂ ਮੇਰੀਆਂ ਬਿਧੀਆਂ ਨੂੰ ਤਿਆਗ ਦਿਓ ਅਤੇ ਮੇਰੇ ਨਿਆਂ ਤੁਹਾਡੇ ਜੀਅ ਨੂੰ ਮਾੜੇ ਲੱਗਣ ਕਿ ਤੁਸੀਂ ਮੇਰੇ ਹੁਕਮਾਂ ਨੂੰ ਨਾ ਮੰਨੋ ਸਗੋਂ ਮੇਰੇ ਨੇਮ ਨੂੰ ਤੋੜ ਦਿਓ,
ਲੇਵੀਆਂ 26 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ