Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਲੇਵੀਆਂ - ਲੇਵੀਆਂ 27

ਲੇਵੀਆਂ 27:1-8

Help us?
Click on verse(s) to share them!
1ਫੇਰ ਯਹੋਵਾਹ ਨੇ ਮੂਸਾ ਨੂੰ ਇਹ ਆਖਿਆ,
2ਇਸਰਾਏਲੀਆਂ ਨਾਲ ਗੱਲ ਕਰਕੇ ਉਨ੍ਹਾਂ ਨੂੰ ਆਖ ਕਿ ਜੇ ਕੋਈ ਸੁੱਖਣਾ ਸੁੱਖ ਕੇ ਕਿਸੇ ਮਨੁੱਖ ਨੂੰ ਯਹੋਵਾਹ ਦੇ ਲਈ ਅਰਪਣ ਕਰੇ ਤਾਂ ਤੇਰੇ ਠਹਿਰਾਏ ਹੋਏ ਮੁੱਲ ਦੇ ਅਨੁਸਾਰ ਉਹ ਯਹੋਵਾਹ ਦੇ ਹੋਣਗੇ,
3ਜੇਕਰ ਉਹ ਪੁਰਖ ਵੀਹ ਸਾਲਾਂ ਤੋਂ ਸੱਠ ਸਾਲਾਂ ਦਾ ਹੋਵੇ ਤਾਂ ਉਸ ਦੇ ਲਈ ਤੇਰਾ ਮੁੱਲ ਪਵਿੱਤਰ ਸਥਾਨ ਦੇ ਸ਼ਕੇਲ ਅਨੁਸਾਰ ਪੰਜਾਹ ਸ਼ਕੇਲ ਚਾਂਦੀ ਦੇ ਸਿੱਕੇ ਹੋਵੇਗਾ,
4ਅਤੇ ਜੇਕਰ ਇਸਤਰੀ ਹੋਵੇ ਤਾਂ ਤੇਰਾ ਮੁੱਲ ਤੀਹ ਸ਼ਕੇਲ ਹੋਵੇ।
5ਜੇਕਰ ਉਸ ਦੀ ਉਮਰ ਪੰਜ ਸਾਲਾਂ ਤੋਂ ਲੈ ਕੇ ਵੀਹਾਂ ਸਾਲਾਂ ਤੱਕ ਹੋਵੇ ਤਾਂ ਤੇਰਾ ਮੁੱਲ ਮੁੰਡੇ ਦੇ ਲਈ ਵੀਹ ਸ਼ਕੇਲ ਅਤੇ ਕੁੜੀ ਲਈ ਦਸ ਸ਼ਕੇਲ ਹੋਵੇ।
6ਜੇਕਰ ਉਸ ਦੀ ਉਮਰ ਇੱਕ ਮਹੀਨੇ ਤੋਂ ਲੈ ਕੇ ਪੰਜ ਸਾਲ ਤੱਕ ਹੋਵੇ ਤਾਂ ਤੇਰਾ ਮੁੱਲ ਮੁੰਡੇ ਦੇ ਲਈ ਪੰਜ ਸ਼ਕੇਲ ਚਾਂਦੀ ਅਤੇ ਕੁੜੀ ਦੇ ਲਈ ਤਿੰਨ ਸ਼ਕੇਲ ਚਾਂਦੀ ਹੋਵੇ।
7ਅਤੇ ਜੇਕਰ ਉਸ ਦੀ ਉਮਰ ਸੱਠ ਸਾਲ ਜਾਂ ਉਸ ਤੋਂ ਉੱਪਰ ਹੋਵੇ, ਤਾਂ ਜੇਕਰ ਉਹ ਪੁਰਖ ਹੋਵੇ ਤਾਂ ਉਸ ਦੇ ਲਈ ਤੇਰਾ ਮੁੱਲ ਪੰਦਰਾਂ ਸ਼ਕੇਲ ਅਤੇ ਇਸਤਰੀ ਹੋਵੇ ਤਾਂ ਦਸ ਸ਼ਕੇਲ ਹੋਵੇਗਾ।
8ਪਰ ਜੇਕਰ ਉਹ ਇੰਨ੍ਹਾਂ ਗਰੀਬ ਹੋਵੇ ਕਿ ਜਾਜਕ ਦਾ ਠਹਿਰਾਇਆ ਹੋਇਆ ਮੁੱਲ ਨਾ ਦੇ ਸਕੇ ਤਾਂ ਉਹ ਜਾਜਕ ਦੇ ਅੱਗੇ ਆਵੇ ਅਤੇ ਜਾਜਕ ਉਸ ਦਾ ਮੁੱਲ ਠਹਿਰਾਵੇ ਅਰਥਾਤ ਸੁੱਖਣਾ ਸੁੱਖਣ ਵਾਲੇ ਦੀ ਸਮਰੱਥਾ ਦੇ ਅਨੁਸਾਰ ਉਸ ਦਾ ਮੁੱਲ ਠਹਿਰਾਵੇ।

Read ਲੇਵੀਆਂ 27ਲੇਵੀਆਂ 27
Compare ਲੇਵੀਆਂ 27:1-8ਲੇਵੀਆਂ 27:1-8