Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਲੇਵੀਆਂ - ਲੇਵੀਆਂ 27

ਲੇਵੀਆਂ 27:20-25

Help us?
Click on verse(s) to share them!
20ਪਰ ਜੇਕਰ ਉਹ ਉਸ ਖੇਤ ਨੂੰ ਛੁਡਾਉਣਾ ਨਾ ਚਾਹੇ ਜਾਂ ਉਸ ਨੇ ਉਹ ਖੇਤ ਕਿਸੇ ਹੋਰ ਮਨੁੱਖ ਨੂੰ ਵੇਚ ਦਿੱਤਾ ਹੋਵੇ ਤਾਂ ਉਹ ਖੇਤ ਫੇਰ ਕਦੇ ਨਾ ਛੁਡਾਇਆ ਜਾਵੇ।
21ਪਰ ਜਦ ਉਹ ਖੇਤ ਅਨੰਦ ਦੇ ਸਾਲ ਵਿੱਚ ਛੁੱਟ ਜਾਵੇ ਤਾਂ ਉਹ ਯਹੋਵਾਹ ਦੇ ਅੱਗੇ ਸੁੱਖੇ ਹੋਏ ਖੇਤ ਦੀ ਤਰ੍ਹਾਂ ਪਵਿੱਤਰ ਹੋਵੇਗਾ। ਉਸ ਉੱਤੇ ਜਾਜਕ ਦਾ ਹੀ ਅਧਿਕਾਰ ਹੋਵੇਗਾ।
22ਫੇਰ ਜੇਕਰ ਕੋਈ ਮਨੁੱਖ ਇੱਕ ਮੁੱਲ ਲਏ ਹੋਏ ਖੇਤ ਨੂੰ ਯਹੋਵਾਹ ਦੇ ਅੱਗੇ ਅਰਪਣ ਕਰੇ, ਜੋ ਉਸ ਦੀ ਆਪਣੀ ਨਿੱਜ-ਭੂਮੀ ਦੇ ਖੇਤਾਂ ਵਿੱਚੋਂ ਨਾ ਹੋਵੇ,
23ਤਦ ਜਾਜਕ ਅਨੰਦ ਦੇ ਸਾਲ ਤੱਕ ਦਾ ਲੇਖਾ ਕਰਕੇ ਉਸ ਮਨੁੱਖ ਦੇ ਲਈ ਜੋ ਮੁੱਲ ਠਹਿਰਾਵੇ, ਉਹ ਉਸ ਮੁੱਲ ਨੂੰ ਪਵਿੱਤਰ ਜਾਣ ਕੇ ਯਹੋਵਾਹ ਦੇ ਅੱਗੇ ਉਸੇ ਦਿਨ ਹੀ ਦੇ ਦੇਵੇ।
24ਅਨੰਦ ਦੇ ਸਾਲ ਵਿੱਚ ਉਹ ਖੇਤ ਉਸੇ ਦੇ ਅਧਿਕਾਰ ਵਿੱਚ ਆ ਜਾਵੇਗਾ, ਜਿਸ ਤੋਂ ਉਹ ਮੁੱਲ ਲਿਆ ਗਿਆ ਸੀ ਅਰਥਾਤ ਉਹ ਜਿਸ ਦੀ ਨਿੱਜ-ਭੂਮੀ ਸੀ, ਉਸ ਉੱਤੇ ਉਸੇ ਦਾ ਅਧਿਕਾਰ ਹੋਵੇਗਾ।
25ਜਾਜਕ ਦੁਆਰਾ ਤੇਰੇ ਲਈ ਠਹਿਰਾਏ ਹੋਏ ਸਾਰੇ ਮੁੱਲ ਪਵਿੱਤਰ ਸਥਾਨ ਦੇ ਸ਼ਕੇਲ ਦੇ ਅਨੁਸਾਰ ਹੋਣ - ਸ਼ਕੇਲ ਵੀਹ ਗਿਰਾ ਦਾ ਹੋਵੇ।

Read ਲੇਵੀਆਂ 27ਲੇਵੀਆਂ 27
Compare ਲੇਵੀਆਂ 27:20-25ਲੇਵੀਆਂ 27:20-25