32 ਸਾਰੇ ਵੱਗ ਅਤੇ ਇੱਜੜ ਦੇ ਦਸਵੰਧ ਅਰਥਾਤ ਉਹ ਸਾਰੇ ਪਸ਼ੂ ਜੋ ਸੋਟੇ ਹੇਠੋਂ ਲੰਘਾਏ ਜਾਣ, ਉਨ੍ਹਾਂ ਦਾ ਦਸਵੰਧ ਯਹੋਵਾਹ ਦੇ ਅੱਗੇ ਪਵਿੱਤਰ ਹੋਵੇਗਾ।
33 ਉਹ ਉਸ ਨੂੰ ਨਾ ਛਾਂਟੇ, ਕਿ ਉਹ ਚੰਗਾ ਹੈ ਜਾਂ ਮਾੜਾ ਅਤੇ ਨਾ ਉਸ ਨੂੰ ਵਟਾਵੇ ਅਤੇ ਜੇਕਰ ਕੋਈ ਉਸ ਨੂੰ ਵਟਾਵੇ ਤਾਂ ਉਹ ਅਤੇ ਉਸ ਦਾ ਵਟਾਂਦਰਾ ਦੋਵੇਂ ਪਵਿੱਤਰ ਹੋਣਗੇ, ਉਹ ਛੁਡਾਇਆ ਨਾ ਜਾਵੇ।
34 ਜਿਹੜੇ ਹੁਕਮ ਯਹੋਵਾਹ ਨੇ ਇਸਰਾਏਲੀਆਂ ਦੇ ਲਈ ਸੀਨਈ ਪਰਬਤ ਉੱਤੇ ਮੂਸਾ ਨੂੰ ਦਿੱਤੇ, ਉਹ ਇਹ ਹੀ ਹਨ।