Text copied!
Bibles in Panjabi

ਲੇਵੀਆਂ 27:9-19 in Panjabi

Help us?

ਲੇਵੀਆਂ 27:9-19 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

9 ਜੇਕਰ ਉਹ ਉਨ੍ਹਾਂ ਪਸ਼ੂਆਂ ਵਿੱਚੋਂ ਹੋਵੇ, ਜਿਨ੍ਹਾਂ ਨੂੰ ਲੋਕ ਯਹੋਵਾਹ ਦੇ ਅੱਗੇ ਚੜ੍ਹਾਉਂਦੇ ਹਨ, ਤਾਂ ਉਹ ਸਭ ਕੁਝ ਜੋ ਉਨ੍ਹਾਂ ਪਸ਼ੂਆਂ ਵਿੱਚੋਂ ਯਹੋਵਾਹ ਦੇ ਅੱਗੇ ਚੜ੍ਹਾਇਆ ਜਾਂਦਾ ਹੈ, ਪਵਿੱਤਰ ਹੋਵੇਗਾ।
10 ਉਹ ਉਸ ਪਸ਼ੂ ਨੂੰ ਨਾ ਬਦਲੇ, ਨਾ ਵਟਾਵੇ, ਨਾ ਤਾਂ ਚੰਗੇ ਦੇ ਬਦਲੇ ਮਾੜਾ ਅਤੇ ਨਾ ਮਾੜੇ ਦੇ ਬਦਲੇ ਚੰਗਾ ਦੇਵੇ ਪਰ ਜੇਕਰ ਉਹ ਕਿਸੇ ਪਸ਼ੂ ਦੇ ਬਦਲੇ ਕੋਈ ਹੋਰ ਪਸ਼ੂ ਦੇਵੇ ਤਾਂ ਉਹ ਅਤੇ ਉਸ ਦਾ ਵਟਾਂਦਰਾ ਦੋਵੇਂ ਪਵਿੱਤਰ ਠਹਿਰਨਗੇ।
11 ਅਤੇ ਜੇਕਰ ਉਹ ਅਸ਼ੁੱਧ ਪਸ਼ੂ ਹੋਵੇ, ਜਿਨ੍ਹਾਂ ਨੂੰ ਯਹੋਵਾਹ ਦੇ ਅੱਗੇ ਨਹੀਂ ਚੜ੍ਹਾਉਂਦੇ ਤਾਂ ਅਜਿਹੇ ਪਸ਼ੂਆਂ ਨੂੰ ਉਹ ਜਾਜਕ ਦੇ ਅੱਗੇ ਲਿਆਵੇ।
12 ਤਦ ਜਾਜਕ ਉਸ ਨੂੰ ਚੰਗਾ ਜਾਂ ਮਾੜਾ ਜਾਂਚ ਕੇ ਉਸ ਦਾ ਮੁੱਲ ਠਹਿਰਾਵੇ ਅਤੇ ਜਿਨ੍ਹਾਂ ਜਾਜਕ ਠਹਿਰਾਵੇ, ਉਸ ਦਾ ਮੁੱਲ ਉਨ੍ਹਾਂ ਹੀ ਹੋਵੇਗਾ।
13 ਪਰ ਜੇਕਰ ਅਰਪਣ ਕਰਨ ਵਾਲਾ ਉਸ ਨੂੰ ਛੁਡਾਉਣਾ ਚਾਹੇ ਤਾਂ ਉਹ ਜਾਜਕ ਦੇ ਠਹਿਰਾਏ ਹੋਏ ਮੁੱਲ ਵਿੱਚ ਪੰਜਵਾਂ ਹਿੱਸਾ ਹੋਰ ਪਾ ਕੇ ਦੇਵੇ।
14 ਜਦ ਕੋਈ ਮਨੁੱਖ ਆਪਣਾ ਘਰ ਯਹੋਵਾਹ ਦੇ ਅੱਗੇ ਪਵਿੱਤਰ ਬਣਾਉਣ ਲਈ ਅਰਪਣ ਕਰੇ ਤਾਂ ਜਾਜਕ ਉਸ ਨੂੰ ਚੰਗਾ ਜਾਂ ਮਾੜਾ ਜਾਂਚ ਕੇ ਉਸ ਦਾ ਮੁੱਲ ਠਹਿਰਾਵੇ ਅਤੇ ਜਿਨ੍ਹਾਂ ਮੁੱਲ ਜਾਜਕ ਠਹਿਰਾਵੇ, ਉਸ ਦਾ ਮੁੱਲ ਉਨ੍ਹਾਂ ਹੀ ਹੋਵੇਗਾ।
15 ਪਰ ਜੇਕਰ ਉਸ ਘਰ ਨੂੰ ਅਰਪਣ ਕਰਨ ਵਾਲਾ ਉਸ ਨੂੰ ਛੁਡਾਉਣਾ ਚਾਹੇ, ਤਾਂ ਉਹ ਜਾਜਕ ਦੇ ਠਹਿਰਾਏ ਹੋਏ ਮੁੱਲ ਵਿੱਚ ਪੰਜਵਾਂ ਹਿੱਸਾ ਹੋਰ ਪਾ ਕੇ ਦੇਵੇ ਅਤੇ ਉਹ ਘਰ ਉਸੇ ਦਾ ਹੋਵੇਗਾ।
16 ਜੇਕਰ ਕੋਈ ਮਨੁੱਖ ਆਪਣੀ ਨਿੱਜ-ਭੂਮੀ ਦਾ ਕੁਝ ਹਿੱਸਾ ਯਹੋਵਾਹ ਦੇ ਅੱਗੇ ਅਰਪਣ ਕਰੇ ਤਾਂ ਤੇਰਾ ਮੁੱਲ ਉਸ ਵਿੱਚ ਬੀਜੇ ਜਾਣ ਵਾਲੇ ਬੀਜ ਦੇ ਅਨੁਸਾਰ ਹੋਵੇ, ਇੱਕ ਟੋਪੇ ਜੌਂਵਾਂ ਦੇ ਬੀ ਦਾ ਮੁੱਲ ਪੰਜਾਹ ਸ਼ਕੇਲ ਚਾਂਦੀ ਹੋਵੇ।
17 ਜੇਕਰ ਉਹ ਆਪਣਾ ਖੇਤ ਅਨੰਦ ਦੇ ਸਾਲ ਵਿੱਚ ਅਰਪਣ ਕਰੇ ਦਾ ਉਸ ਦਾ ਮੁੱਲ ਤੇਰੇ ਠਹਿਰਾਉਣ ਦੇ ਅਨੁਸਾਰ ਹੋਵੇ।
18 ਪਰ ਜੇਕਰ ਉਹ ਆਪਣਾ ਖੇਤ ਅਨੰਦ ਦੇ ਸਾਲ ਤੋਂ ਬਾਅਦ ਅਰਪਣ ਕਰੇ ਤਾਂ ਜਾਜਕ ਰਹਿੰਦਿਆਂ ਸਾਲਾਂ ਦੇ ਲੇਖੇ ਦੇ ਅਨੁਸਾਰ ਅਰਥਾਤ ਅਨੰਦ ਦੇ ਸਾਲ ਤੱਕ ਪੈਸੇ ਦਾ ਲੇਖਾ ਕਰੇ ਅਤੇ ਉਹ ਤੇਰੇ ਮੁੱਲ ਤੋਂ ਘੱਟ ਜਾਵੇ।
19 ਪਰ ਜੇਕਰ ਉਸ ਖੇਤ ਨੂੰ ਅਰਪਣ ਵਾਲਾ ਉਸ ਨੂੰ ਛੁਡਾਉਣਾ ਚਾਹੇ ਤਾਂ ਉਹ ਜਾਜਕ ਦੇ ਠਹਿਰਾਏ ਹੋਏ ਮੁੱਲ ਵਿੱਚ ਪੰਜਵਾਂ ਹਿੱਸਾ ਹੋਰ ਪਾ ਕੇ ਦੇਵੇ ਤਦ ਉਹ ਖੇਤ ਉਸੇ ਦਾ ਠਹਿਰੇਗਾ।
ਲੇਵੀਆਂ 27 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ