Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਲੇਵੀਆਂ - ਲੇਵੀਆਂ 27

ਲੇਵੀਆਂ 27:9-27

Help us?
Click on verse(s) to share them!
9ਜੇਕਰ ਉਹ ਉਨ੍ਹਾਂ ਪਸ਼ੂਆਂ ਵਿੱਚੋਂ ਹੋਵੇ, ਜਿਨ੍ਹਾਂ ਨੂੰ ਲੋਕ ਯਹੋਵਾਹ ਦੇ ਅੱਗੇ ਚੜ੍ਹਾਉਂਦੇ ਹਨ, ਤਾਂ ਉਹ ਸਭ ਕੁਝ ਜੋ ਉਨ੍ਹਾਂ ਪਸ਼ੂਆਂ ਵਿੱਚੋਂ ਯਹੋਵਾਹ ਦੇ ਅੱਗੇ ਚੜ੍ਹਾਇਆ ਜਾਂਦਾ ਹੈ, ਪਵਿੱਤਰ ਹੋਵੇਗਾ।
10ਉਹ ਉਸ ਪਸ਼ੂ ਨੂੰ ਨਾ ਬਦਲੇ, ਨਾ ਵਟਾਵੇ, ਨਾ ਤਾਂ ਚੰਗੇ ਦੇ ਬਦਲੇ ਮਾੜਾ ਅਤੇ ਨਾ ਮਾੜੇ ਦੇ ਬਦਲੇ ਚੰਗਾ ਦੇਵੇ ਪਰ ਜੇਕਰ ਉਹ ਕਿਸੇ ਪਸ਼ੂ ਦੇ ਬਦਲੇ ਕੋਈ ਹੋਰ ਪਸ਼ੂ ਦੇਵੇ ਤਾਂ ਉਹ ਅਤੇ ਉਸ ਦਾ ਵਟਾਂਦਰਾ ਦੋਵੇਂ ਪਵਿੱਤਰ ਠਹਿਰਨਗੇ।
11ਅਤੇ ਜੇਕਰ ਉਹ ਅਸ਼ੁੱਧ ਪਸ਼ੂ ਹੋਵੇ, ਜਿਨ੍ਹਾਂ ਨੂੰ ਯਹੋਵਾਹ ਦੇ ਅੱਗੇ ਨਹੀਂ ਚੜ੍ਹਾਉਂਦੇ ਤਾਂ ਅਜਿਹੇ ਪਸ਼ੂਆਂ ਨੂੰ ਉਹ ਜਾਜਕ ਦੇ ਅੱਗੇ ਲਿਆਵੇ।
12ਤਦ ਜਾਜਕ ਉਸ ਨੂੰ ਚੰਗਾ ਜਾਂ ਮਾੜਾ ਜਾਂਚ ਕੇ ਉਸ ਦਾ ਮੁੱਲ ਠਹਿਰਾਵੇ ਅਤੇ ਜਿਨ੍ਹਾਂ ਜਾਜਕ ਠਹਿਰਾਵੇ, ਉਸ ਦਾ ਮੁੱਲ ਉਨ੍ਹਾਂ ਹੀ ਹੋਵੇਗਾ।
13ਪਰ ਜੇਕਰ ਅਰਪਣ ਕਰਨ ਵਾਲਾ ਉਸ ਨੂੰ ਛੁਡਾਉਣਾ ਚਾਹੇ ਤਾਂ ਉਹ ਜਾਜਕ ਦੇ ਠਹਿਰਾਏ ਹੋਏ ਮੁੱਲ ਵਿੱਚ ਪੰਜਵਾਂ ਹਿੱਸਾ ਹੋਰ ਪਾ ਕੇ ਦੇਵੇ।
14ਜਦ ਕੋਈ ਮਨੁੱਖ ਆਪਣਾ ਘਰ ਯਹੋਵਾਹ ਦੇ ਅੱਗੇ ਪਵਿੱਤਰ ਬਣਾਉਣ ਲਈ ਅਰਪਣ ਕਰੇ ਤਾਂ ਜਾਜਕ ਉਸ ਨੂੰ ਚੰਗਾ ਜਾਂ ਮਾੜਾ ਜਾਂਚ ਕੇ ਉਸ ਦਾ ਮੁੱਲ ਠਹਿਰਾਵੇ ਅਤੇ ਜਿਨ੍ਹਾਂ ਮੁੱਲ ਜਾਜਕ ਠਹਿਰਾਵੇ, ਉਸ ਦਾ ਮੁੱਲ ਉਨ੍ਹਾਂ ਹੀ ਹੋਵੇਗਾ।
15ਪਰ ਜੇਕਰ ਉਸ ਘਰ ਨੂੰ ਅਰਪਣ ਕਰਨ ਵਾਲਾ ਉਸ ਨੂੰ ਛੁਡਾਉਣਾ ਚਾਹੇ, ਤਾਂ ਉਹ ਜਾਜਕ ਦੇ ਠਹਿਰਾਏ ਹੋਏ ਮੁੱਲ ਵਿੱਚ ਪੰਜਵਾਂ ਹਿੱਸਾ ਹੋਰ ਪਾ ਕੇ ਦੇਵੇ ਅਤੇ ਉਹ ਘਰ ਉਸੇ ਦਾ ਹੋਵੇਗਾ।
16ਜੇਕਰ ਕੋਈ ਮਨੁੱਖ ਆਪਣੀ ਨਿੱਜ-ਭੂਮੀ ਦਾ ਕੁਝ ਹਿੱਸਾ ਯਹੋਵਾਹ ਦੇ ਅੱਗੇ ਅਰਪਣ ਕਰੇ ਤਾਂ ਤੇਰਾ ਮੁੱਲ ਉਸ ਵਿੱਚ ਬੀਜੇ ਜਾਣ ਵਾਲੇ ਬੀਜ ਦੇ ਅਨੁਸਾਰ ਹੋਵੇ, ਇੱਕ ਟੋਪੇ ਜੌਂਵਾਂ ਦੇ ਬੀ ਦਾ ਮੁੱਲ ਪੰਜਾਹ ਸ਼ਕੇਲ ਚਾਂਦੀ ਹੋਵੇ।
17ਜੇਕਰ ਉਹ ਆਪਣਾ ਖੇਤ ਅਨੰਦ ਦੇ ਸਾਲ ਵਿੱਚ ਅਰਪਣ ਕਰੇ ਦਾ ਉਸ ਦਾ ਮੁੱਲ ਤੇਰੇ ਠਹਿਰਾਉਣ ਦੇ ਅਨੁਸਾਰ ਹੋਵੇ।
18ਪਰ ਜੇਕਰ ਉਹ ਆਪਣਾ ਖੇਤ ਅਨੰਦ ਦੇ ਸਾਲ ਤੋਂ ਬਾਅਦ ਅਰਪਣ ਕਰੇ ਤਾਂ ਜਾਜਕ ਰਹਿੰਦਿਆਂ ਸਾਲਾਂ ਦੇ ਲੇਖੇ ਦੇ ਅਨੁਸਾਰ ਅਰਥਾਤ ਅਨੰਦ ਦੇ ਸਾਲ ਤੱਕ ਪੈਸੇ ਦਾ ਲੇਖਾ ਕਰੇ ਅਤੇ ਉਹ ਤੇਰੇ ਮੁੱਲ ਤੋਂ ਘੱਟ ਜਾਵੇ।
19ਪਰ ਜੇਕਰ ਉਸ ਖੇਤ ਨੂੰ ਅਰਪਣ ਵਾਲਾ ਉਸ ਨੂੰ ਛੁਡਾਉਣਾ ਚਾਹੇ ਤਾਂ ਉਹ ਜਾਜਕ ਦੇ ਠਹਿਰਾਏ ਹੋਏ ਮੁੱਲ ਵਿੱਚ ਪੰਜਵਾਂ ਹਿੱਸਾ ਹੋਰ ਪਾ ਕੇ ਦੇਵੇ ਤਦ ਉਹ ਖੇਤ ਉਸੇ ਦਾ ਠਹਿਰੇਗਾ।
20ਪਰ ਜੇਕਰ ਉਹ ਉਸ ਖੇਤ ਨੂੰ ਛੁਡਾਉਣਾ ਨਾ ਚਾਹੇ ਜਾਂ ਉਸ ਨੇ ਉਹ ਖੇਤ ਕਿਸੇ ਹੋਰ ਮਨੁੱਖ ਨੂੰ ਵੇਚ ਦਿੱਤਾ ਹੋਵੇ ਤਾਂ ਉਹ ਖੇਤ ਫੇਰ ਕਦੇ ਨਾ ਛੁਡਾਇਆ ਜਾਵੇ।
21ਪਰ ਜਦ ਉਹ ਖੇਤ ਅਨੰਦ ਦੇ ਸਾਲ ਵਿੱਚ ਛੁੱਟ ਜਾਵੇ ਤਾਂ ਉਹ ਯਹੋਵਾਹ ਦੇ ਅੱਗੇ ਸੁੱਖੇ ਹੋਏ ਖੇਤ ਦੀ ਤਰ੍ਹਾਂ ਪਵਿੱਤਰ ਹੋਵੇਗਾ। ਉਸ ਉੱਤੇ ਜਾਜਕ ਦਾ ਹੀ ਅਧਿਕਾਰ ਹੋਵੇਗਾ।
22ਫੇਰ ਜੇਕਰ ਕੋਈ ਮਨੁੱਖ ਇੱਕ ਮੁੱਲ ਲਏ ਹੋਏ ਖੇਤ ਨੂੰ ਯਹੋਵਾਹ ਦੇ ਅੱਗੇ ਅਰਪਣ ਕਰੇ, ਜੋ ਉਸ ਦੀ ਆਪਣੀ ਨਿੱਜ-ਭੂਮੀ ਦੇ ਖੇਤਾਂ ਵਿੱਚੋਂ ਨਾ ਹੋਵੇ,
23ਤਦ ਜਾਜਕ ਅਨੰਦ ਦੇ ਸਾਲ ਤੱਕ ਦਾ ਲੇਖਾ ਕਰਕੇ ਉਸ ਮਨੁੱਖ ਦੇ ਲਈ ਜੋ ਮੁੱਲ ਠਹਿਰਾਵੇ, ਉਹ ਉਸ ਮੁੱਲ ਨੂੰ ਪਵਿੱਤਰ ਜਾਣ ਕੇ ਯਹੋਵਾਹ ਦੇ ਅੱਗੇ ਉਸੇ ਦਿਨ ਹੀ ਦੇ ਦੇਵੇ।
24ਅਨੰਦ ਦੇ ਸਾਲ ਵਿੱਚ ਉਹ ਖੇਤ ਉਸੇ ਦੇ ਅਧਿਕਾਰ ਵਿੱਚ ਆ ਜਾਵੇਗਾ, ਜਿਸ ਤੋਂ ਉਹ ਮੁੱਲ ਲਿਆ ਗਿਆ ਸੀ ਅਰਥਾਤ ਉਹ ਜਿਸ ਦੀ ਨਿੱਜ-ਭੂਮੀ ਸੀ, ਉਸ ਉੱਤੇ ਉਸੇ ਦਾ ਅਧਿਕਾਰ ਹੋਵੇਗਾ।
25ਜਾਜਕ ਦੁਆਰਾ ਤੇਰੇ ਲਈ ਠਹਿਰਾਏ ਹੋਏ ਸਾਰੇ ਮੁੱਲ ਪਵਿੱਤਰ ਸਥਾਨ ਦੇ ਸ਼ਕੇਲ ਦੇ ਅਨੁਸਾਰ ਹੋਣ - ਸ਼ਕੇਲ ਵੀਹ ਗਿਰਾ ਦਾ ਹੋਵੇ।
26ਤੇਰੇ ਸਾਰੇ ਪਸ਼ੂਆਂ ਦੇ ਪਹਿਲੌਠੇ ਯਹੋਵਾਹ ਦੇ ਹਨ, ਕੋਈ ਮਨੁੱਖ ਉਨ੍ਹਾਂ ਨੂੰ ਅਰਪਣ ਨਾ ਕਰੇ, ਭਾਵੇਂ ਬਲ਼ਦ ਹੋਵੇ, ਭਾਵੇਂ ਭੇਡ ਜਾਂ ਬੱਕਰੀ ਦਾ ਬੱਚਾ, ਉਹ ਯਹੋਵਾਹ ਦਾ ਹੀ ਹੈ।
27ਪਰ ਜੇ ਉਹ ਕਿਸੇ ਅਸ਼ੁੱਧ ਪਸ਼ੂ ਦਾ ਪਹਿਲੌਠਾ ਹੋਵੇ ਤਾਂ ਉਸ ਨੂੰ ਅਰਪਣ ਕਰਨ ਵਾਲਾ ਉਸ ਨੂੰ ਜਾਜਕ ਦੇ ਠਹਿਰਾਏ ਹੋਏ ਮੁੱਲ ਦੇ ਅਨੁਸਾਰ ਉਸ ਵਿੱਚ ਪੰਜਵਾਂ ਹਿੱਸਾ ਹੋਰ ਪਾ ਕੇ ਉਸ ਨੂੰ ਛੁਡਾ ਸਕਦਾ ਹੈ, ਪਰ ਜੇਕਰ ਉਹ ਛੁਡਾਇਆ ਨਾ ਜਾਵੇ ਤਾਂ ਜਾਜਕ ਦੇ ਠਹਿਰਾਏ ਹੋਏ ਮੁੱਲ ਦੇ ਅਨੁਸਾਰ ਵੇਚਿਆ ਜਾਵੇ।

Read ਲੇਵੀਆਂ 27ਲੇਵੀਆਂ 27
Compare ਲੇਵੀਆਂ 27:9-27ਲੇਵੀਆਂ 27:9-27