Text copied!
Bibles in Panjabi

ਲੇਵੀਆਂ 2:9-13 in Panjabi

Help us?

ਲੇਵੀਆਂ 2:9-13 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

9 ਅਤੇ ਜਾਜਕ ਉਸ ਦੀ ਯਾਦਗੀਰੀ ਲਈ ਮੈਦੇ ਦੀ ਭੇਟ ਤੋਂ ਕੁਝ ਲੈ ਕੇ ਉਸ ਨੂੰ ਜਗਵੇਦੀ ਉੱਤੇ ਸਾੜੇ, ਇਹ ਯਹੋਵਾਹ ਦੇ ਲਈ ਇੱਕ ਸੁਗੰਧਤਾ ਅਰਥਾਤ ਅੱਗ ਦੀ ਭੇਟ ਹੈ।
10 ਅਤੇ ਜੋ ਕੁਝ ਉਸ ਮੈਦੇ ਦੀ ਭੇਟ ਤੋਂ ਬਚ ਜਾਵੇ ਉਹ ਹਾਰੂਨ ਅਤੇ ਉਸ ਦੇ ਪੁੱਤਰਾਂ ਦਾ ਹੋਵੇ, ਇਹ ਯਹੋਵਾਹ ਦੇ ਲਈ ਅੱਗ ਦੀਆਂ ਭੇਟਾਂ ਵਿੱਚੋਂ ਅੱਤ ਪਵਿੱਤਰ ਹੈ।
11 “ਕੋਈ ਵੀ ਮੈਦੇ ਦੀ ਭੇਟ ਜੋ ਤੁਸੀਂ ਯਹੋਵਾਹ ਦੇ ਅੱਗੇ ਚੜ੍ਹਾਓ ਉਸ ਵਿੱਚ ਕੁਝ ਖ਼ਮੀਰ ਨਾ ਹੋਵੇ, ਤੁਸੀਂ ਯਹੋਵਾਹ ਦੇ ਲਈ ਕਿਸੇ ਅੱਗ ਦੀ ਭੇਟ ਵਿੱਚ ਖ਼ਮੀਰ ਅਤੇ ਸ਼ਹਿਦ ਨਾ ਸਾੜਿਓ।
12 ਤੁਸੀਂ ਪਹਿਲੇ ਫ਼ਲਾਂ ਦੀ ਭੇਟ ਯਹੋਵਾਹ ਦੇ ਅੱਗੇ ਚੜ੍ਹਾਓ ਪਰ ਉਹ ਸੁਗੰਧਤਾ ਕਰਕੇ ਜਗਵੇਦੀ ਦੇ ਉੱਤੇ ਸਾੜੀ ਨਾ ਜਾਵੇ।
13 ਤੂੰ ਆਪਣੀ ਮੈਦੇ ਦੀ ਭੇਟ ਦੇ ਸਾਰੇ ਚੜ੍ਹਾਵਿਆਂ ਵਿੱਚ ਲੂਣ ਰਲਾਵੀਂ। ਤੂੰ ਆਪਣੀ ਮੈਦੇ ਦੀ ਭੇਟ ਵਿੱਚ ਆਪਣੇ ਪਰਮੇਸ਼ੁਰ ਦੇ ਨਾਲ ਬੰਨ੍ਹੇ ਹੋਵੇ ਨੇਮ ਦਾ ਲੂਣ ਨਾ ਘਟਾਵੀਂ ਅਤੇ ਆਪਣੀਆਂ ਸਾਰੀਆਂ ਭੇਟਾਂ ਨਾਲ ਲੂਣ ਚੜ੍ਹਾਵੀਂ।
ਲੇਵੀਆਂ 2 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ