10 ਅਤੇ ਦੋਵੇਂ ਗੁਰਦੇ ਅਤੇ ਲੱਕ ਦੇ ਉੱਤੇ ਜਿਹੜੀ ਚਰਬੀ ਹੈ ਅਤੇ ਉਹ ਝਿੱਲੀ ਜੋ ਕਲੇਜੇ ਉੱਤੇ ਹੈ, ਉਸ ਨੂੰ ਗੁਰਦਿਆਂ ਸਮੇਤ ਵੱਖਰੀ ਕਰੇ।
11 ਅਤੇ ਜਾਜਕ ਉਸ ਨੂੰ ਜਗਵੇਦੀ ਉੱਤੇ ਸਾੜੇ, ਇਹ ਅੱਗ ਦੀ ਭੇਟ ਯਹੋਵਾਹ ਦੇ ਅੱਗੇ ਭੋਜ ਦੇ ਸਮਾਨ ਹੈ।
12 “ਅਤੇ ਜੇਕਰ ਉਹ ਭੇਟ ਵਿੱਚ ਬੱਕਰਾ ਚੜ੍ਹਾਵੇ ਤਾਂ ਉਹ ਉਸ ਨੂੰ ਯਹੋਵਾਹ ਦੇ ਅੱਗੇ ਚੜ੍ਹਾਵੇ।
13 ਉਹ ਆਪਣਾ ਹੱਥ ਉਸ ਪਸ਼ੂ ਦੇ ਸਿਰ ਉੱਤੇ ਰੱਖੇ ਅਤੇ ਮੰਡਲੀ ਦੇ ਡੇਰੇ ਦੇ ਅੱਗੇ ਉਸ ਨੂੰ ਵੱਢ ਸੁੱਟੇ ਅਤੇ ਹਾਰੂਨ ਦੇ ਪੁੱਤਰ ਉਸ ਦਾ ਲਹੂ ਜਗਵੇਦੀ ਦੇ ਚੁਫ਼ੇਰੇ ਛਿੜਕਣ।