12 “ਅਤੇ ਜੇਕਰ ਉਹ ਭੇਟ ਵਿੱਚ ਬੱਕਰਾ ਚੜ੍ਹਾਵੇ ਤਾਂ ਉਹ ਉਸ ਨੂੰ ਯਹੋਵਾਹ ਦੇ ਅੱਗੇ ਚੜ੍ਹਾਵੇ।
13 ਉਹ ਆਪਣਾ ਹੱਥ ਉਸ ਪਸ਼ੂ ਦੇ ਸਿਰ ਉੱਤੇ ਰੱਖੇ ਅਤੇ ਮੰਡਲੀ ਦੇ ਡੇਰੇ ਦੇ ਅੱਗੇ ਉਸ ਨੂੰ ਵੱਢ ਸੁੱਟੇ ਅਤੇ ਹਾਰੂਨ ਦੇ ਪੁੱਤਰ ਉਸ ਦਾ ਲਹੂ ਜਗਵੇਦੀ ਦੇ ਚੁਫ਼ੇਰੇ ਛਿੜਕਣ।
14 ਤਦ ਉਹ ਉਸ ਵਿੱਚੋਂ ਆਪਣੀ ਭੇਟ ਯਹੋਵਾਹ ਦੇ ਲਈ ਇੱਕ ਅੱਗ ਦੀ ਭੇਟ ਕਰਕੇ ਚੜ੍ਹਾਵੇ ਅਰਥਾਤ ਉਹ ਚਰਬੀ ਜੋ ਆਂਦਰਾਂ ਨੂੰ ਢੱਕਦੀ ਹੈ ਅਤੇ ਸਾਰੀ ਚਰਬੀ ਜੋ ਆਂਦਰਾਂ ਦੇ ਨਾਲ ਜੁੜੀ ਹੋਈ ਹੈ,
15 ਅਤੇ ਦੋਵੇਂ ਗੁਰਦੇ ਅਤੇ ਲੱਕ ਦੇ ਉੱਤੇ ਜਿਹੜੀ ਚਰਬੀ ਹੈ ਅਤੇ ਉਹ ਝਿੱਲੀ ਜੋ ਕਲੇਜੇ ਉੱਤੇ ਹੈ, ਉਸ ਨੂੰ ਗੁਰਦਿਆਂ ਸਮੇਤ ਵੱਖਰੀ ਕਰੇ।
16 ਜਾਜਕ ਉਨ੍ਹਾਂ ਨੂੰ ਜਗਵੇਦੀ ਦੇ ਉੱਤੇ ਸਾੜੇ। ਇਹ ਸੁਗੰਧਤਾ ਅਰਥਾਤ ਅੱਗ ਦੀ ਭੇਟ ਦਾ ਭੋਜਨ ਹੈ, ਸਾਰੀ ਚਰਬੀ ਯਹੋਵਾਹ ਲਈ ਹੈ।