Text copied!
Bibles in Panjabi

ਲੇਵੀਆਂ 3:5-9 in Panjabi

Help us?

ਲੇਵੀਆਂ 3:5-9 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

5 ਅਤੇ ਹਾਰੂਨ ਦੇ ਪੁੱਤਰ ਉਸ ਨੂੰ ਹੋਮ ਬਲੀ ਕਰਕੇ ਲੱਕੜ ਦੀ ਅੱਗ ਵਿੱਚ ਸਾੜਨ ਜਿਹੜੀ ਜਗਵੇਦੀ ਦੇ ਉੱਤੇ ਹੈ। ਇਹ ਯਹੋਵਾਹ ਦੇ ਲਈ ਇੱਕ ਸੁਗੰਧਤਾ ਅਰਥਾਤ ਅੱਗ ਦੀ ਭੇਟ ਹੈ।
6 “ਜੇਕਰ ਯਹੋਵਾਹ ਦੇ ਲਈ ਉਸ ਦੀ ਸੁੱਖ-ਸਾਂਦ ਦੀ ਭੇਟ ਇੱਜੜ ਵਿੱਚੋਂ ਹੋਵੇ, ਭਾਵੇਂ ਨਰ ਹੋਵੇ ਭਾਵੇਂ ਮਾਦਾ, ਉਹ ਉਸ ਨੂੰ ਦੋਸ਼ ਰਹਿਤ ਚੜ੍ਹਾਵੇ।
7 ਜੇ ਉਹ ਆਪਣੀ ਭੇਟ ਵਿੱਚ ਲੇਲਾ ਚੜ੍ਹਾਵੇ ਤਾਂ ਉਹ ਉਸ ਨੂੰ ਯਹੋਵਾਹ ਦੇ ਲਈ ਚੜ੍ਹਾਵੇ।
8 ਉਹ ਆਪਣਾ ਹੱਥ ਆਪਣੀ ਭੇਟ ਦੇ ਪਸ਼ੂ ਦੇ ਸਿਰ ਉੱਤੇ ਰੱਖੇ ਅਤੇ ਉਸ ਨੂੰ ਮੰਡਲੀ ਦੇ ਡੇਰੇ ਦੇ ਅੱਗੇ ਵੱਢ ਦੇਵੇ, ਅਤੇ ਹਾਰੂਨ ਦੇ ਪੁੱਤਰ ਉਸ ਦਾ ਲਹੂ ਜਗਵੇਦੀ ਦੇ ਚੁਫ਼ੇਰੇ ਛਿੜਕਣ।
9 ਤਦ ਸੁੱਖ-ਸਾਂਦ ਦੀ ਬਲੀ ਵਿੱਚੋਂ ਉਹ ਯਹੋਵਾਹ ਦੇ ਅੱਗੇ ਇੱਕ ਅੱਗ ਦੀ ਭੇਟ ਚੜ੍ਹਾਵੇ ਅਰਥਾਤ ਉਸ ਦੀ ਚਰਬੀ ਨਾਲ ਭਰੀ ਪੂਛ ਰੀੜ ਦੇ ਕੋਲੋਂ ਵੱਢ ਕੇ ਵੱਖ ਕਰੇ ਅਤੇ ਉਹ ਚਰਬੀ ਜੋ ਆਂਦਰਾਂ ਨੂੰ ਢੱਕਦੀ ਹੈ ਅਤੇ ਸਾਰੀ ਚਰਬੀ ਜੋ ਆਂਦਰਾਂ ਦੇ ਨਾਲ ਜੁੜੀ ਹੋਈ ਹੈ,
ਲੇਵੀਆਂ 3 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ