Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਲੇਵੀਆਂ - ਲੇਵੀਆਂ 4

ਲੇਵੀਆਂ 4:11-19

Help us?
Click on verse(s) to share them!
11ਪਰ ਬਲ਼ਦ ਦੀ ਖੱਲ, ਉਸ ਦਾ ਸਾਰਾ ਮਾਸ, ਉਸ ਦਾ ਸਿਰ, ਲੱਤਾਂ ਅਤੇ ਆਂਦਰਾਂ ਸਮੇਤ ਉਸ ਦਾ ਗੋਹਾ,
12ਅਰਥਾਤ ਸਾਰਾ ਬਲ਼ਦ, ਉਹ ਡੇਰਿਆਂ ਤੋਂ ਬਾਹਰ ਇੱਕ ਸਾਫ਼ ਸਥਾਨ ਵਿੱਚ ਜਿੱਥੇ ਸੁਆਹ ਪਾਈ ਜਾਂਦੀ ਹੈ, ਲੈ ਜਾਵੇ ਅਤੇ ਉਸ ਨੂੰ ਲੱਕੜਾਂ ਉੱਤੇ ਅੱਗ ਨਾਲ ਸਾੜ ਦੇਵੇ, ਉਹ ਉੱਥੇ ਹੀ ਸਾੜਿਆ ਜਾਵੇ ਜਿੱਥੇ ਸੁਆਹ ਪਾਈ ਜਾਂਦੀ ਹੈ।
13ਜੇ ਕਦੀ ਇਸਰਾਏਲ ਦੀ ਸਾਰੀ ਮੰਡਲੀ ਅਣਜਾਣ ਹੋ ਕੇ ਪਾਪ ਕਰੇ ਅਤੇ ਇਹ ਗੱਲ ਸਭਾ ਤੋਂ ਲੁੱਕੀ ਹੋਵੇ ਅਤੇ ਉਨ੍ਹਾਂ ਨੇ ਯਹੋਵਾਹ ਦੇ ਹੁਕਮਾਂ ਦੇ ਵਿਰੁੱਧ ਉਹ ਕੀਤਾ ਹੋਵੇ ਜੋ ਕਰਨ ਦੇ ਯੋਗ ਨਹੀਂ ਸੀ ਅਤੇ ਦੋਸ਼ੀ ਠਹਿਰੇ ਹੋਣ,
14ਤਾਂ ਜਦ ਉਨ੍ਹਾਂ ਦਾ ਕੀਤਾ ਹੋਇਆ ਪਾਪ ਪ੍ਰਗਟ ਹੋ ਜਾਵੇ, ਤਾਂ ਮੰਡਲੀ ਇੱਕ ਜੁਆਨ ਬਲ਼ਦ ਪਾਪ ਬਲੀ ਲਈ ਚੜ੍ਹਾਵੇ ਅਤੇ ਉਸ ਨੂੰ ਮੰਡਲੀ ਦੇ ਡੇਰੇ ਦੇ ਅੱਗੇ ਲਿਆਵੇ,
15ਅਤੇ ਮੰਡਲੀ ਦੇ ਬਜ਼ੁਰਗ ਆਪਣੇ-ਆਪਣੇ ਹੱਥ ਯਹੋਵਾਹ ਦੇ ਅੱਗੇ ਬਲ਼ਦ ਦੇ ਸਿਰ ਉੱਤੇ ਰੱਖਣ ਅਤੇ ਉਹ ਬਲ਼ਦ ਯਹੋਵਾਹ ਦੇ ਅੱਗੇ ਵੱਢਿਆ ਜਾਵੇ।
16ਅਤੇ ਮਸਹ ਕੀਤਾ ਹੋਇਆ ਜਾਜਕ ਉਸ ਬਲ਼ਦ ਦੇ ਲਹੂ ਵਿੱਚੋਂ ਕੁਝ ਲੈ ਕੇ ਮੰਡਲੀ ਦੇ ਡੇਰੇ ਨੂੰ ਲਿਆਵੇ।
17ਅਤੇ ਜਾਜਕ ਆਪਣੀ ਉਂਗਲੀ ਲਹੂ ਵਿੱਚ ਡੋਬ ਕੇ ਪਵਿੱਤਰ ਸਥਾਨ ਦੇ ਪਰਦੇ ਦੇ ਸਾਹਮਣੇ, ਉਹ ਲਹੂ ਨੂੰ ਯਹੋਵਾਹ ਦੇ ਅੱਗੇ ਸੱਤ ਵਾਰੀ ਛਿੜਕੇ।
18ਅਤੇ ਜਾਜਕ ਉਸ ਲਹੂ ਵਿੱਚੋਂ ਕੁਝ ਲੈ ਕੇ ਜਗਵੇਦੀ ਦੇ ਸਿੰਗਾਂ ਉੱਤੇ ਜੋ ਮੰਡਲੀ ਦੇ ਡੇਰੇ ਵਿੱਚ ਹੈ ਯਹੋਵਾਹ ਦੇ ਅੱਗੇ ਲਗਾਵੇ, ਫਿਰ ਬਲ਼ਦ ਦਾ ਸਾਰਾ ਲਹੂ ਹੋਮ ਦੀ ਜਗਵੇਦੀ ਦੇ ਹੇਠ ਡੋਲ੍ਹ ਦੇਵੇ, ਜੋ ਮੰਡਲੀ ਦੇ ਡੇਰੇ ਦੇ ਦਰਵਾਜ਼ੇ ਦੇ ਕੋਲ ਹੈ।
19ਅਤੇ ਉਹ ਉਸ ਬਲ਼ਦ ਦੀ ਸਾਰੀ ਚਰਬੀ ਲੈ ਕੇ ਜਗਵੇਦੀ ਦੇ ਉੱਤੇ ਸਾੜੇ।

Read ਲੇਵੀਆਂ 4ਲੇਵੀਆਂ 4
Compare ਲੇਵੀਆਂ 4:11-19ਲੇਵੀਆਂ 4:11-19