Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਲੇਵੀਆਂ - ਲੇਵੀਆਂ 4

ਲੇਵੀਆਂ 4:11-29

Help us?
Click on verse(s) to share them!
11ਪਰ ਬਲ਼ਦ ਦੀ ਖੱਲ, ਉਸ ਦਾ ਸਾਰਾ ਮਾਸ, ਉਸ ਦਾ ਸਿਰ, ਲੱਤਾਂ ਅਤੇ ਆਂਦਰਾਂ ਸਮੇਤ ਉਸ ਦਾ ਗੋਹਾ,
12ਅਰਥਾਤ ਸਾਰਾ ਬਲ਼ਦ, ਉਹ ਡੇਰਿਆਂ ਤੋਂ ਬਾਹਰ ਇੱਕ ਸਾਫ਼ ਸਥਾਨ ਵਿੱਚ ਜਿੱਥੇ ਸੁਆਹ ਪਾਈ ਜਾਂਦੀ ਹੈ, ਲੈ ਜਾਵੇ ਅਤੇ ਉਸ ਨੂੰ ਲੱਕੜਾਂ ਉੱਤੇ ਅੱਗ ਨਾਲ ਸਾੜ ਦੇਵੇ, ਉਹ ਉੱਥੇ ਹੀ ਸਾੜਿਆ ਜਾਵੇ ਜਿੱਥੇ ਸੁਆਹ ਪਾਈ ਜਾਂਦੀ ਹੈ।
13ਜੇ ਕਦੀ ਇਸਰਾਏਲ ਦੀ ਸਾਰੀ ਮੰਡਲੀ ਅਣਜਾਣ ਹੋ ਕੇ ਪਾਪ ਕਰੇ ਅਤੇ ਇਹ ਗੱਲ ਸਭਾ ਤੋਂ ਲੁੱਕੀ ਹੋਵੇ ਅਤੇ ਉਨ੍ਹਾਂ ਨੇ ਯਹੋਵਾਹ ਦੇ ਹੁਕਮਾਂ ਦੇ ਵਿਰੁੱਧ ਉਹ ਕੀਤਾ ਹੋਵੇ ਜੋ ਕਰਨ ਦੇ ਯੋਗ ਨਹੀਂ ਸੀ ਅਤੇ ਦੋਸ਼ੀ ਠਹਿਰੇ ਹੋਣ,
14ਤਾਂ ਜਦ ਉਨ੍ਹਾਂ ਦਾ ਕੀਤਾ ਹੋਇਆ ਪਾਪ ਪ੍ਰਗਟ ਹੋ ਜਾਵੇ, ਤਾਂ ਮੰਡਲੀ ਇੱਕ ਜੁਆਨ ਬਲ਼ਦ ਪਾਪ ਬਲੀ ਲਈ ਚੜ੍ਹਾਵੇ ਅਤੇ ਉਸ ਨੂੰ ਮੰਡਲੀ ਦੇ ਡੇਰੇ ਦੇ ਅੱਗੇ ਲਿਆਵੇ,
15ਅਤੇ ਮੰਡਲੀ ਦੇ ਬਜ਼ੁਰਗ ਆਪਣੇ-ਆਪਣੇ ਹੱਥ ਯਹੋਵਾਹ ਦੇ ਅੱਗੇ ਬਲ਼ਦ ਦੇ ਸਿਰ ਉੱਤੇ ਰੱਖਣ ਅਤੇ ਉਹ ਬਲ਼ਦ ਯਹੋਵਾਹ ਦੇ ਅੱਗੇ ਵੱਢਿਆ ਜਾਵੇ।
16ਅਤੇ ਮਸਹ ਕੀਤਾ ਹੋਇਆ ਜਾਜਕ ਉਸ ਬਲ਼ਦ ਦੇ ਲਹੂ ਵਿੱਚੋਂ ਕੁਝ ਲੈ ਕੇ ਮੰਡਲੀ ਦੇ ਡੇਰੇ ਨੂੰ ਲਿਆਵੇ।
17ਅਤੇ ਜਾਜਕ ਆਪਣੀ ਉਂਗਲੀ ਲਹੂ ਵਿੱਚ ਡੋਬ ਕੇ ਪਵਿੱਤਰ ਸਥਾਨ ਦੇ ਪਰਦੇ ਦੇ ਸਾਹਮਣੇ, ਉਹ ਲਹੂ ਨੂੰ ਯਹੋਵਾਹ ਦੇ ਅੱਗੇ ਸੱਤ ਵਾਰੀ ਛਿੜਕੇ।
18ਅਤੇ ਜਾਜਕ ਉਸ ਲਹੂ ਵਿੱਚੋਂ ਕੁਝ ਲੈ ਕੇ ਜਗਵੇਦੀ ਦੇ ਸਿੰਗਾਂ ਉੱਤੇ ਜੋ ਮੰਡਲੀ ਦੇ ਡੇਰੇ ਵਿੱਚ ਹੈ ਯਹੋਵਾਹ ਦੇ ਅੱਗੇ ਲਗਾਵੇ, ਫਿਰ ਬਲ਼ਦ ਦਾ ਸਾਰਾ ਲਹੂ ਹੋਮ ਦੀ ਜਗਵੇਦੀ ਦੇ ਹੇਠ ਡੋਲ੍ਹ ਦੇਵੇ, ਜੋ ਮੰਡਲੀ ਦੇ ਡੇਰੇ ਦੇ ਦਰਵਾਜ਼ੇ ਦੇ ਕੋਲ ਹੈ।
19ਅਤੇ ਉਹ ਉਸ ਬਲ਼ਦ ਦੀ ਸਾਰੀ ਚਰਬੀ ਲੈ ਕੇ ਜਗਵੇਦੀ ਦੇ ਉੱਤੇ ਸਾੜੇ।
20ਅਤੇ ਜਿਸ ਤਰ੍ਹਾਂ ਉਸ ਨੇ ਪਾਪ ਬਲੀ ਦੀ ਭੇਟ ਦੇ ਬਲ਼ਦ ਦੇ ਨਾਲ ਕੀਤਾ ਸੀ, ਉਸੇ ਤਰ੍ਹਾਂ ਹੀ ਉਹ ਇਸ ਬਲ਼ਦ ਨਾਲ ਕਰੇ ਅਤੇ ਜਾਜਕ ਇਸਰਾਏਲੀਆਂ ਦੇ ਲਈ ਪ੍ਰਾਸਚਿਤ ਕਰੇ ਅਤੇ ਉਨ੍ਹਾਂ ਦਾ ਪਾਪ ਮਾਫ਼ ਕੀਤਾ ਜਾਵੇਗਾ।
21ਅਤੇ ਜਿਸ ਤਰ੍ਹਾਂ ਉਸ ਨੇ ਪਹਿਲੇ ਬਲ਼ਦ ਨੂੰ ਸਾੜਿਆ ਸੀ, ਉਸੇ ਤਰ੍ਹਾਂ ਹੀ ਇਸ ਬਲ਼ਦ ਨੂੰ ਵੀ ਡੇਰੇ ਤੋਂ ਬਾਹਰ ਲੈ ਜਾ ਕੇ ਸਾੜੇ। ਇਹ ਮੰਡਲੀ ਦੇ ਲਈ ਪਾਪ ਦੀ ਭੇਟ ਹੈ।
22ਜਦੋਂ ਕੋਈ ਪ੍ਰਧਾਨ ਪਾਪ ਕਰੇ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਦੇ ਹੁਕਮਾਂ ਦੇ ਵਿਰੁੱਧ ਅਣਜਾਣੇ ਵਿੱਚ ਕੁਝ ਅਜਿਹਾ ਕਰੇ ਜੋ ਕਰਨ ਜੋਗ ਨਹੀਂ ਸੀ ਅਤੇ ਦੋਸ਼ੀ ਠਹਿਰੇ,
23ਤਦ ਜੇਕਰ ਉਸ ਦਾ ਕੀਤਾ ਹੋਇਆ ਪਾਪ ਉਸ ਉੱਤੇ ਪ੍ਰਗਟ ਹੋ ਜਾਵੇ ਤਾਂ ਉਹ ਦੋਸ਼ ਰਹਿਤ ਇੱਕ ਬੱਕਰਾ ਆਪਣੀ ਭੇਟ ਵਿੱਚ ਲਿਆਵੇ,
24ਅਤੇ ਉਹ ਆਪਣਾ ਹੱਥ ਬੱਕਰੇ ਦੇ ਸਿਰ ਉੱਤੇ ਰੱਖੇ ਅਤੇ ਉਸ ਨੂੰ ਉਸ ਸਥਾਨ ਵਿੱਚ ਜਿੱਥੇ ਯਹੋਵਾਹ ਦੇ ਅੱਗੇ ਹੋਮ ਬਲੀ ਨੂੰ ਵੱਢਦੇ ਹਨ, ਵੱਢ ਦੇਵੇ, ਇਹ ਇੱਕ ਪਾਪ ਦੀ ਭੇਟ ਹੈ।
25ਅਤੇ ਜਾਜਕ ਉਸ ਪਾਪ ਬਲੀ ਦੀ ਭੇਟ ਦੇ ਲਹੂ ਤੋਂ ਕੁਝ ਲੈ ਕੇ ਆਪਣੀ ਉਂਗਲ ਨਾਲ ਹੋਮ ਦੀ ਜਗਵੇਦੀ ਦੇ ਸਿੰਗਾਂ ਉੱਤੇ ਲਗਾਵੇ ਅਤੇ ਉਸ ਦਾ ਲਹੂ ਹੋਮ ਦੀ ਜਗਵੇਦੀ ਦੇ ਹੇਠ ਡੋਲ੍ਹ ਦੇਵੇ।
26ਅਤੇ ਉਹ ਉਸ ਦੀ ਸਾਰੀ ਚਰਬੀ ਸੁੱਖ-ਸਾਂਦ ਦੀ ਬਲੀ ਦੀ ਚਰਬੀ ਦੀ ਤਰ੍ਹਾਂ ਜਗਵੇਦੀ ਉੱਤੇ ਸਾੜੇ ਅਤੇ ਜਾਜਕ ਉਸ ਦੇ ਲਈ ਪ੍ਰਾਸਚਿਤ ਕਰੇ ਤਦ ਉਸ ਦਾ ਪਾਪ ਮਾਫ਼ ਕੀਤਾ ਜਾਵੇਗਾ।
27ਜੇਕਰ ਆਮ ਲੋਕਾਂ ਵਿੱਚੋਂ ਕੋਈ ਯਹੋਵਾਹ ਦੇ ਹੁਕਮਾਂ ਦੇ ਵਿਰੁੱਧ ਅਣਜਾਣੇ ਵਿੱਚ ਕੋਈ ਅਜਿਹਾ ਕੰਮ ਕਰਕੇ ਪਾਪ ਕਰੇ ਜਿਸ ਨੂੰ ਨਾ ਕਰਨ ਦਾ ਹੁਕਮ ਯਹੋਵਾਹ ਨੇ ਦਿੱਤਾ ਸੀ ਅਤੇ ਦੋਸ਼ੀ ਠਹਿਰੇ,
28ਫਿਰ ਜਦ ਉਸ ਦਾ ਪਾਪ ਉਸ ਉੱਤੇ ਪ੍ਰਗਟ ਹੋ ਜਾਵੇ ਤਾਂ ਉਹ ਉਸ ਪਾਪ ਦੇ ਕਾਰਨ ਦੋਸ਼ ਰਹਿਤ ਇੱਕ ਬੱਕਰੀ ਆਪਣੀ ਭੇਟ ਲਈ ਲਿਆਵੇ।
29ਅਤੇ ਉਹ ਆਪਣਾ ਹੱਥ ਉਸ ਪਾਪ ਬਲੀ ਦੀ ਭੇਟ ਦੇ ਸਿਰ ਉੱਤੇ ਰੱਖੇ ਅਤੇ ਉਸ ਨੂੰ ਉਸ ਸਥਾਨ ਵਿੱਚ ਜਿੱਥੇ ਯਹੋਵਾਹ ਦੇ ਅੱਗੇ ਹੋਮ ਬਲੀ ਨੂੰ ਵੱਢਦੇ ਹਨ, ਵੱਢ ਦੇਵੇ।

Read ਲੇਵੀਆਂ 4ਲੇਵੀਆਂ 4
Compare ਲੇਵੀਆਂ 4:11-29ਲੇਵੀਆਂ 4:11-29