Text copied!
Bibles in Panjabi

ਲੇਵੀਆਂ 4:16-21 in Panjabi

Help us?

ਲੇਵੀਆਂ 4:16-21 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

16 ਅਤੇ ਮਸਹ ਕੀਤਾ ਹੋਇਆ ਜਾਜਕ ਉਸ ਬਲ਼ਦ ਦੇ ਲਹੂ ਵਿੱਚੋਂ ਕੁਝ ਲੈ ਕੇ ਮੰਡਲੀ ਦੇ ਡੇਰੇ ਨੂੰ ਲਿਆਵੇ।
17 ਅਤੇ ਜਾਜਕ ਆਪਣੀ ਉਂਗਲੀ ਲਹੂ ਵਿੱਚ ਡੋਬ ਕੇ ਪਵਿੱਤਰ ਸਥਾਨ ਦੇ ਪਰਦੇ ਦੇ ਸਾਹਮਣੇ, ਉਹ ਲਹੂ ਨੂੰ ਯਹੋਵਾਹ ਦੇ ਅੱਗੇ ਸੱਤ ਵਾਰੀ ਛਿੜਕੇ।
18 ਅਤੇ ਜਾਜਕ ਉਸ ਲਹੂ ਵਿੱਚੋਂ ਕੁਝ ਲੈ ਕੇ ਜਗਵੇਦੀ ਦੇ ਸਿੰਗਾਂ ਉੱਤੇ ਜੋ ਮੰਡਲੀ ਦੇ ਡੇਰੇ ਵਿੱਚ ਹੈ ਯਹੋਵਾਹ ਦੇ ਅੱਗੇ ਲਗਾਵੇ, ਫਿਰ ਬਲ਼ਦ ਦਾ ਸਾਰਾ ਲਹੂ ਹੋਮ ਦੀ ਜਗਵੇਦੀ ਦੇ ਹੇਠ ਡੋਲ੍ਹ ਦੇਵੇ, ਜੋ ਮੰਡਲੀ ਦੇ ਡੇਰੇ ਦੇ ਦਰਵਾਜ਼ੇ ਦੇ ਕੋਲ ਹੈ।
19 ਅਤੇ ਉਹ ਉਸ ਬਲ਼ਦ ਦੀ ਸਾਰੀ ਚਰਬੀ ਲੈ ਕੇ ਜਗਵੇਦੀ ਦੇ ਉੱਤੇ ਸਾੜੇ।
20 ਅਤੇ ਜਿਸ ਤਰ੍ਹਾਂ ਉਸ ਨੇ ਪਾਪ ਬਲੀ ਦੀ ਭੇਟ ਦੇ ਬਲ਼ਦ ਦੇ ਨਾਲ ਕੀਤਾ ਸੀ, ਉਸੇ ਤਰ੍ਹਾਂ ਹੀ ਉਹ ਇਸ ਬਲ਼ਦ ਨਾਲ ਕਰੇ ਅਤੇ ਜਾਜਕ ਇਸਰਾਏਲੀਆਂ ਦੇ ਲਈ ਪ੍ਰਾਸਚਿਤ ਕਰੇ ਅਤੇ ਉਨ੍ਹਾਂ ਦਾ ਪਾਪ ਮਾਫ਼ ਕੀਤਾ ਜਾਵੇਗਾ।
21 ਅਤੇ ਜਿਸ ਤਰ੍ਹਾਂ ਉਸ ਨੇ ਪਹਿਲੇ ਬਲ਼ਦ ਨੂੰ ਸਾੜਿਆ ਸੀ, ਉਸੇ ਤਰ੍ਹਾਂ ਹੀ ਇਸ ਬਲ਼ਦ ਨੂੰ ਵੀ ਡੇਰੇ ਤੋਂ ਬਾਹਰ ਲੈ ਜਾ ਕੇ ਸਾੜੇ। ਇਹ ਮੰਡਲੀ ਦੇ ਲਈ ਪਾਪ ਦੀ ਭੇਟ ਹੈ।
ਲੇਵੀਆਂ 4 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ