Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਲੇਵੀਆਂ - ਲੇਵੀਆਂ 4

ਲੇਵੀਆਂ 4:24-35

Help us?
Click on verse(s) to share them!
24ਅਤੇ ਉਹ ਆਪਣਾ ਹੱਥ ਬੱਕਰੇ ਦੇ ਸਿਰ ਉੱਤੇ ਰੱਖੇ ਅਤੇ ਉਸ ਨੂੰ ਉਸ ਸਥਾਨ ਵਿੱਚ ਜਿੱਥੇ ਯਹੋਵਾਹ ਦੇ ਅੱਗੇ ਹੋਮ ਬਲੀ ਨੂੰ ਵੱਢਦੇ ਹਨ, ਵੱਢ ਦੇਵੇ, ਇਹ ਇੱਕ ਪਾਪ ਦੀ ਭੇਟ ਹੈ।
25ਅਤੇ ਜਾਜਕ ਉਸ ਪਾਪ ਬਲੀ ਦੀ ਭੇਟ ਦੇ ਲਹੂ ਤੋਂ ਕੁਝ ਲੈ ਕੇ ਆਪਣੀ ਉਂਗਲ ਨਾਲ ਹੋਮ ਦੀ ਜਗਵੇਦੀ ਦੇ ਸਿੰਗਾਂ ਉੱਤੇ ਲਗਾਵੇ ਅਤੇ ਉਸ ਦਾ ਲਹੂ ਹੋਮ ਦੀ ਜਗਵੇਦੀ ਦੇ ਹੇਠ ਡੋਲ੍ਹ ਦੇਵੇ।
26ਅਤੇ ਉਹ ਉਸ ਦੀ ਸਾਰੀ ਚਰਬੀ ਸੁੱਖ-ਸਾਂਦ ਦੀ ਬਲੀ ਦੀ ਚਰਬੀ ਦੀ ਤਰ੍ਹਾਂ ਜਗਵੇਦੀ ਉੱਤੇ ਸਾੜੇ ਅਤੇ ਜਾਜਕ ਉਸ ਦੇ ਲਈ ਪ੍ਰਾਸਚਿਤ ਕਰੇ ਤਦ ਉਸ ਦਾ ਪਾਪ ਮਾਫ਼ ਕੀਤਾ ਜਾਵੇਗਾ।
27ਜੇਕਰ ਆਮ ਲੋਕਾਂ ਵਿੱਚੋਂ ਕੋਈ ਯਹੋਵਾਹ ਦੇ ਹੁਕਮਾਂ ਦੇ ਵਿਰੁੱਧ ਅਣਜਾਣੇ ਵਿੱਚ ਕੋਈ ਅਜਿਹਾ ਕੰਮ ਕਰਕੇ ਪਾਪ ਕਰੇ ਜਿਸ ਨੂੰ ਨਾ ਕਰਨ ਦਾ ਹੁਕਮ ਯਹੋਵਾਹ ਨੇ ਦਿੱਤਾ ਸੀ ਅਤੇ ਦੋਸ਼ੀ ਠਹਿਰੇ,
28ਫਿਰ ਜਦ ਉਸ ਦਾ ਪਾਪ ਉਸ ਉੱਤੇ ਪ੍ਰਗਟ ਹੋ ਜਾਵੇ ਤਾਂ ਉਹ ਉਸ ਪਾਪ ਦੇ ਕਾਰਨ ਦੋਸ਼ ਰਹਿਤ ਇੱਕ ਬੱਕਰੀ ਆਪਣੀ ਭੇਟ ਲਈ ਲਿਆਵੇ।
29ਅਤੇ ਉਹ ਆਪਣਾ ਹੱਥ ਉਸ ਪਾਪ ਬਲੀ ਦੀ ਭੇਟ ਦੇ ਸਿਰ ਉੱਤੇ ਰੱਖੇ ਅਤੇ ਉਸ ਨੂੰ ਉਸ ਸਥਾਨ ਵਿੱਚ ਜਿੱਥੇ ਯਹੋਵਾਹ ਦੇ ਅੱਗੇ ਹੋਮ ਬਲੀ ਨੂੰ ਵੱਢਦੇ ਹਨ, ਵੱਢ ਦੇਵੇ।
30ਅਤੇ ਜਾਜਕ ਉਸ ਦੇ ਲਹੂ ਤੋਂ ਕੁਝ ਲੈ ਕੇ ਆਪਣੀ ਉਂਗਲ ਨਾਲ ਹੋਮ ਦੀ ਜਗਵੇਦੀ ਦੇ ਸਿੰਗਾਂ ਉੱਤੇ ਲਗਾਵੇ ਅਤੇ ਉਸ ਦਾ ਲਹੂ ਹੋਮ ਦੀ ਜਗਵੇਦੀ ਦੇ ਹੇਠ ਡੋਲ੍ਹ ਦੇਵੇ।
31ਫੇਰ ਜਿਸ ਤਰ੍ਹਾਂ ਸੁੱਖ-ਸਾਂਦ ਦੀਆਂ ਬਲੀਆਂ ਵਿੱਚੋਂ ਚਰਬੀ ਵੱਖਰੀ ਕੀਤੀ ਜਾਂਦੀ ਹੈ, ਉਸੇ ਤਰ੍ਹਾਂ ਉਹ ਉਸ ਦੀ ਸਾਰੀ ਚਰਬੀ ਵੱਖਰੀ ਕਰੇ ਅਤੇ ਜਾਜਕ ਯਹੋਵਾਹ ਦੇ ਅੱਗੇ ਉਸ ਨੂੰ ਸੁਗੰਧਤਾ ਕਰਕੇ ਜਗਵੇਦੀ ਉੱਤੇ ਸਾੜੇ ਅਤੇ ਜਾਜਕ ਉਸ ਦੇ ਲਈ ਪ੍ਰਾਸਚਿਤ ਕਰੇ ਤਦ ਉਸ ਦਾ ਪਾਪ ਮਾਫ਼ ਕੀਤਾ ਜਾਵੇਗਾ।
32ਜੇਕਰ ਉਹ ਪਾਪ ਬਲੀ ਦੀ ਭੇਟ ਵਿੱਚ ਇੱਕ ਭੇਡ ਲਿਆਵੇ ਤਾਂ ਉਹ ਦੋਸ਼ ਰਹਿਤ ਇੱਕ ਲੇਲੀ ਲਿਆਵੇ।
33ਅਤੇ ਉਹ ਆਪਣਾ ਹੱਥ ਉਸ ਪਾਪ ਬਲੀ ਦੀ ਭੇਟ ਦੇ ਸਿਰ ਉੱਤੇ ਰੱਖੇ ਅਤੇ ਉਸ ਸਥਾਨ ਵਿੱਚ ਜਿੱਥੇ ਹੋਮ ਬਲੀ ਨੂੰ ਵੱਢਦੇ ਹਨ, ਉਸ ਨੂੰ ਇੱਕ ਪਾਪ ਬਲੀ ਦੀ ਭੇਟ ਕਰਕੇ ਵੱਢ ਦੇਵੇ।
34ਅਤੇ ਜਾਜਕ ਪਾਪ ਬਲੀ ਦੀ ਭੇਟ ਦੇ ਲਹੂ ਤੋਂ ਕੁਝ ਲੈ ਕੇ ਆਪਣੀ ਉਂਗਲ ਨਾਲ ਹੋਮ ਦੀ ਜਗਵੇਦੀ ਦੇ ਸਿੰਗਾਂ ਉੱਤੇ ਲਗਾਵੇ ਅਤੇ ਉਸ ਦਾ ਲਹੂ ਹੋਮ ਦੀ ਜਗਵੇਦੀ ਦੇ ਹੇਠ ਡੋਲ੍ਹ ਦੇਵੇ।
35ਫੇਰ ਜਿਸ ਤਰ੍ਹਾਂ ਸੁੱਖ-ਸਾਂਦ ਦੀਆਂ ਬਲੀਆਂ ਵਿੱਚੋਂ ਚਰਬੀ ਵੱਖਰੀ ਕੀਤੀ ਜਾਂਦੀ ਹੈ, ਉਸੇ ਤਰ੍ਹਾਂ ਉਹ ਉਸ ਦੀ ਸਾਰੀ ਚਰਬੀ ਵੱਖਰੀ ਕਰੇ ਅਤੇ ਜਾਜਕ ਯਹੋਵਾਹ ਦੀਆਂ ਅੱਗ ਦੀਆਂ ਭੇਟਾਂ ਦੇ ਅਨੁਸਾਰ ਉਨ੍ਹਾਂ ਨੂੰ ਸਾੜੇ, ਅਤੇ ਜਾਜਕ ਉਸ ਦੇ ਪਾਪ ਲਈ ਪ੍ਰਾਸਚਿਤ ਕਰੇ ਤਦ ਉਸ ਦਾ ਪਾਪ ਮਾਫ਼ ਕੀਤਾ ਜਾਵੇਗਾ।

Read ਲੇਵੀਆਂ 4ਲੇਵੀਆਂ 4
Compare ਲੇਵੀਆਂ 4:24-35ਲੇਵੀਆਂ 4:24-35