Text copied!
Bibles in Panjabi

ਲੇਵੀਆਂ 4:6-14 in Panjabi

Help us?

ਲੇਵੀਆਂ 4:6-14 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

6 ਅਤੇ ਜਾਜਕ ਆਪਣੀ ਉਂਗਲੀ ਲਹੂ ਵਿੱਚ ਡੋਬ ਕੇ ਉਸ ਲਹੂ ਨੂੰ ਪਵਿੱਤਰ ਸਥਾਨ ਦੇ ਪਰਦੇ ਦੇ ਸਾਹਮਣੇ ਯਹੋਵਾਹ ਦੇ ਅੱਗੇ ਸੱਤ ਵਾਰੀ ਛਿੜਕੇ।
7 ਅਤੇ ਜਾਜਕ ਉਸ ਲਹੂ ਵਿੱਚੋਂ ਕੁਝ ਲੈ ਕੇ ਸੁਗੰਧੀ ਧੂਪ ਦੀ ਜਗਵੇਦੀ ਦੇ ਸਿੰਗਾਂ ਉੱਤੇ ਜੋ ਮੰਡਲੀ ਦੇ ਡੇਰੇ ਵਿੱਚ ਹੈ, ਯਹੋਵਾਹ ਦੇ ਅੱਗੇ ਲਗਾਵੇ, ਫੇਰ ਬਲ਼ਦ ਦਾ ਸਾਰਾ ਲਹੂ ਹੋਮ ਦੀ ਜਗਵੇਦੀ ਦੇ ਹੇਠ ਡੋਲ੍ਹ ਦੇਵੇ, ਜੋ ਮੰਡਲੀ ਦੇ ਡੇਰੇ ਦੇ ਦਰਵਾਜ਼ੇ ਦੇ ਕੋਲ ਹੈ।
8 ਫੇਰ ਉਹ ਉਸ ਬਲ਼ਦ ਦੀ ਸਾਰੀ ਚਰਬੀ ਪਾਪ ਬਲੀ ਦੀ ਭੇਟ ਕਰਕੇ ਵੱਖਰੀ ਕਰੇ ਅਰਥਾਤ ਉਹ ਚਰਬੀ ਜਿਹੜੀ ਆਂਦਰਾਂ ਨੂੰ ਢੱਕਦੀ ਹੈ ਅਤੇ ਉਹ ਸਾਰੀ ਚਰਬੀ ਜੋ ਆਂਦਰਾਂ ਦੇ ਨਾਲ ਜੁੜੀ ਹੋਈ ਹੈ।
9 ਦੋਵੇਂ ਗੁਰਦੇ ਅਤੇ ਲੱਕ ਦੇ ਉੱਤੇ ਜਿਹੜੀ ਚਰਬੀ ਹੈ ਅਤੇ ਉਹ ਝਿੱਲੀ ਜੋ ਕਲੇਜੇ ਉੱਤੇ ਹੈ, ਉਸ ਨੂੰ ਗੁਰਦਿਆਂ ਸਮੇਤ ਵੱਖਰੀ ਕਰੇ,
10 ਜਿਸ ਤਰ੍ਹਾਂ ਸੁੱਖ-ਸਾਂਦ ਦੀਆਂ ਭੇਟਾਂ, ਬਲੀ ਦੇ ਬਲ਼ਦ ਤੋਂ ਵੱਖਰੀਆਂ ਕੀਤੀਆਂ ਜਾਂਦੀਆਂ ਹਨ। ਜਾਜਕ ਉਨ੍ਹਾਂ ਨੂੰ ਹੋਮ ਦੀ ਜਗਵੇਦੀ ਉੱਤੇ ਸਾੜੇ।
11 ਪਰ ਬਲ਼ਦ ਦੀ ਖੱਲ, ਉਸ ਦਾ ਸਾਰਾ ਮਾਸ, ਉਸ ਦਾ ਸਿਰ, ਲੱਤਾਂ ਅਤੇ ਆਂਦਰਾਂ ਸਮੇਤ ਉਸ ਦਾ ਗੋਹਾ,
12 ਅਰਥਾਤ ਸਾਰਾ ਬਲ਼ਦ, ਉਹ ਡੇਰਿਆਂ ਤੋਂ ਬਾਹਰ ਇੱਕ ਸਾਫ਼ ਸਥਾਨ ਵਿੱਚ ਜਿੱਥੇ ਸੁਆਹ ਪਾਈ ਜਾਂਦੀ ਹੈ, ਲੈ ਜਾਵੇ ਅਤੇ ਉਸ ਨੂੰ ਲੱਕੜਾਂ ਉੱਤੇ ਅੱਗ ਨਾਲ ਸਾੜ ਦੇਵੇ, ਉਹ ਉੱਥੇ ਹੀ ਸਾੜਿਆ ਜਾਵੇ ਜਿੱਥੇ ਸੁਆਹ ਪਾਈ ਜਾਂਦੀ ਹੈ।
13 ਜੇ ਕਦੀ ਇਸਰਾਏਲ ਦੀ ਸਾਰੀ ਮੰਡਲੀ ਅਣਜਾਣ ਹੋ ਕੇ ਪਾਪ ਕਰੇ ਅਤੇ ਇਹ ਗੱਲ ਸਭਾ ਤੋਂ ਲੁੱਕੀ ਹੋਵੇ ਅਤੇ ਉਨ੍ਹਾਂ ਨੇ ਯਹੋਵਾਹ ਦੇ ਹੁਕਮਾਂ ਦੇ ਵਿਰੁੱਧ ਉਹ ਕੀਤਾ ਹੋਵੇ ਜੋ ਕਰਨ ਦੇ ਯੋਗ ਨਹੀਂ ਸੀ ਅਤੇ ਦੋਸ਼ੀ ਠਹਿਰੇ ਹੋਣ,
14 ਤਾਂ ਜਦ ਉਨ੍ਹਾਂ ਦਾ ਕੀਤਾ ਹੋਇਆ ਪਾਪ ਪ੍ਰਗਟ ਹੋ ਜਾਵੇ, ਤਾਂ ਮੰਡਲੀ ਇੱਕ ਜੁਆਨ ਬਲ਼ਦ ਪਾਪ ਬਲੀ ਲਈ ਚੜ੍ਹਾਵੇ ਅਤੇ ਉਸ ਨੂੰ ਮੰਡਲੀ ਦੇ ਡੇਰੇ ਦੇ ਅੱਗੇ ਲਿਆਵੇ,
ਲੇਵੀਆਂ 4 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ