Text copied!
Bibles in Panjabi

ਲੇਵੀਆਂ 5:15-19 in Panjabi

Help us?

ਲੇਵੀਆਂ 5:15-19 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

15 ਜੇ ਕੋਈ ਮਨੁੱਖ ਯਹੋਵਾਹ ਦੀਆਂ ਪਵਿੱਤਰ ਵਸਤੂਆਂ ਦੇ ਵਿਖੇ ਅਣਜਾਣ ਹੋ ਕੇ ਪਾਪ ਕਰੇ ਅਤੇ ਦੋਸ਼ੀ ਠਹਿਰੇ ਤਾਂ ਉਹ ਯਹੋਵਾਹ ਦੇ ਅੱਗੇ ਇੱਜੜਾਂ ਵਿੱਚੋਂ ਇੱਕ ਦੋਸ਼ ਰਹਿਤ ਭੇਡੂ ਲਿਆਵੇ ਅਤੇ ਉਸ ਦਾ ਮੁੱਲ ਪਵਿੱਤਰ ਸਥਾਨ ਦੇ ਸ਼ਕੇਲ ਅਨੁਸਾਰ ਓਨ੍ਹੇ ਹੀ ਚਾਂਦੀ ਦੇ ਸ਼ਕੇਲ ਹੋਵੇ, ਜਿੰਨਾਂ ਜਾਜਕ ਠਹਿਰਾਵੇ।
16 ਅਤੇ ਜਿਸ ਪਵਿੱਤਰ ਵਸਤੂ ਦੇ ਵਿਖੇ ਉਸ ਨੇ ਪਾਪ ਕੀਤਾ ਹੋਵੇ, ਉਸ ਵਿੱਚ ਉਹ ਪੰਜਵਾਂ ਹਿੱਸਾ ਹੋਰ ਵਧਾ ਕੇ ਜਾਜਕ ਨੂੰ ਦੇਵੇ ਅਤੇ ਜਾਜਕ ਦੋਸ਼ ਬਲੀ ਦੀ ਭੇਟ ਦਾ ਭੇਡੂ ਚੜ੍ਹਾ ਕੇ ਉਸ ਦੇ ਲਈ ਪ੍ਰਾਸਚਿਤ ਕਰੇ ਅਤੇ ਉਸ ਦਾ ਪਾਪ ਮਾਫ਼ ਕੀਤਾ ਜਾਵੇਗਾ।
17 ਜੇਕਰ ਕੋਈ ਮਨੁੱਖ ਪਾਪ ਕਰੇ ਅਤੇ ਅਜਿਹਾ ਕੰਮ ਕਰੇ ਜਿਸ ਨੂੰ ਕਰਨ ਦਾ ਹੁਕਮ ਯਹੋਵਾਹ ਨੇ ਨਹੀਂ ਦਿੱਤਾ, ਤਾਂ ਭਾਵੇਂ ਉਸ ਨੂੰ ਇਸ ਬਾਰੇ ਖ਼ਬਰ ਨਾ ਹੋਵੇ ਤਾਂ ਵੀ ਉਹ ਦੋਸ਼ੀ ਹੈ ਅਤੇ ਉਸ ਨੂੰ ਆਪਣੇ ਪਾਪ ਦਾ ਭਾਰ ਚੁੱਕਣਾ ਪਵੇਗਾ।
18 ਇਸ ਲਈ ਉਹ ਇੱਕ ਦੋਸ਼ ਰਹਿਤ ਭੇਡੂ ਦੋਸ਼ ਬਲੀ ਕਰਕੇ ਜਾਜਕ ਦੇ ਕੋਲ ਲਿਆਵੇ, ਉਹ ਜਿੰਨਾਂ ਜਾਜਕ ਠਹਿਰਾਉਣ ਓਨ੍ਹੇ ਹੀ ਮੁੱਲ ਦਾ ਹੋਵੇ ਅਤੇ ਜਾਜਕ ਉਸ ਦੇ ਲਈ ਉਸ ਦੇ ਅਣਜਾਣਪੁਣੇ ਵਿੱਚ ਕੀਤੇ ਹੋਏ ਪਾਪ ਦਾ ਪ੍ਰਾਸਚਿਤ ਕਰੇ ਅਤੇ ਉਸ ਨੂੰ ਮਾਫ਼ ਕੀਤਾ ਜਾਵੇਗਾ।
19 ਇਹ ਦੋਸ਼ ਬਲੀ ਦੀ ਭੇਟ ਹੈ, ਕਿਉਂਕਿ ਉਸ ਨੇ ਜ਼ਰੂਰ ਹੀ ਯਹੋਵਾਹ ਦੇ ਅੱਗੇ ਪਾਪ ਕੀਤਾ ਹੈ।
ਲੇਵੀਆਂ 5 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ