Text copied!
Bibles in Panjabi

ਲੇਵੀਆਂ 5:2-6 in Panjabi

Help us?

ਲੇਵੀਆਂ 5:2-6 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

2 ਜੇਕਰ ਕੋਈ ਮਨੁੱਖ ਅਣਜਾਣੇ ਵਿੱਚ ਕਿਸੇ ਅਪਵਿੱਤਰ ਵਸਤੂ ਨੂੰ ਛੂਹ ਲਵੇ, ਭਾਵੇਂ ਅਪਵਿੱਤਰ ਜਾਨਵਰ, ਜਾਂ ਅਪਵਿੱਤਰ ਪਸ਼ੂ, ਜਾਂ ਅਪਵਿੱਤਰ ਘਿਸਰਨ ਵਾਲੇ ਜੀਵ-ਜੰਤੂਆਂ ਵਿੱਚੋਂ ਕਿਸੇ ਦੀ ਲੋਥ ਹੋਵੇ, ਤਾਂ ਉਹ ਵੀ ਅਪਵਿੱਤਰ ਅਤੇ ਦੋਸ਼ੀ ਠਹਿਰੇਗਾ।
3 ਅਤੇ ਜੇਕਰ ਉਹ ਮਨੁੱਖ ਦੀ ਕਿਸੇ ਗੰਦਗੀ ਨੂੰ ਅਣਜਾਣੇ ਵਿੱਚ ਛੂਹ ਲਵੇ, ਭਾਵੇਂ ਕਿਸੇ ਵੀ ਤਰ੍ਹਾਂ ਦੀ ਗੰਦਗੀ ਹੋਵੇ, ਜਿਸ ਤੋਂ ਮਨੁੱਖ ਅਪਵਿੱਤਰ ਹੁੰਦਾ ਹੈ, ਤਾਂ ਜਿਸ ਵੇਲੇ ਉਸ ਨੂੰ ਇਸ ਬਾਰੇ ਖ਼ਬਰ ਹੋਵੇ, ਤਾਂ ਉਹ ਦੋਸ਼ੀ ਠਹਿਰੇਗਾ।
4 ਅਤੇ ਜੇਕਰ ਕੋਈ ਮਨੁੱਖ ਬਿਨ੍ਹਾਂ ਸੋਚੇ ਸਮਝੇ ਭਲਾ ਜਾਂ ਬੁਰਾ ਕਰਨ ਦੀ ਸਹੁੰ ਚੁੱਕੇ ਅਤੇ ਭਾਵੇਂ ਕਿਸੇ ਵੀ ਤਰ੍ਹਾਂ ਦੀ ਗੱਲ ਉਹ ਬਿਨ੍ਹਾਂ ਸੋਚੇ ਸਮਝੇ ਸਹੁੰ ਚੁੱਕ ਕੇ ਆਖੇ, ਤਾਂ ਜਿਸ ਵੇਲੇ ਉਸ ਨੂੰ ਖ਼ਬਰ ਹੋਵੇ ਤਦ ਉਹ ਇੰਨ੍ਹਾਂ ਗੱਲਾਂ ਵਿੱਚ ਦੋਸ਼ੀ ਠਹਿਰੇਗਾ।
5 ਅਤੇ ਅਜਿਹਾ ਹੋਵੇ ਕਿ ਜਦ ਉਹ ਇਨ੍ਹਾਂ ਗੱਲਾਂ ਵਿੱਚੋਂ ਕਿਸੇ ਵੀ ਗੱਲ ਦਾ ਦੋਸ਼ੀ ਠਹਿਰੇ ਤਾਂ ਜਿਸ ਗੱਲ ਵਿੱਚ ਉਸ ਨੇ ਪਾਪ ਕੀਤਾ ਹੋਵੇ, ਉਹ ਉਸ ਨੂੰ ਮੰਨ ਲਵੇ।
6 ਉਹ ਆਪਣੇ ਪਾਪ ਦੇ ਕਾਰਨ ਜੋ ਉਸ ਨੇ ਕੀਤਾ, ਭੇਡ ਜਾਂ ਬੱਕਰੀ ਪਾਪ ਬਲੀ ਦੀ ਭੇਟ ਲਈ ਯਹੋਵਾਹ ਦੇ ਅੱਗੇ ਲਿਆਵੇ, ਤਦ ਜਾਜਕ ਉਸ ਦੇ ਪਾਪ ਦੇ ਲਈ ਪ੍ਰਾਸਚਿਤ ਕਰੇ।
ਲੇਵੀਆਂ 5 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ