Text copied!
Bibles in Panjabi

ਲੇਵੀਆਂ 5:4-11 in Panjabi

Help us?

ਲੇਵੀਆਂ 5:4-11 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

4 ਅਤੇ ਜੇਕਰ ਕੋਈ ਮਨੁੱਖ ਬਿਨ੍ਹਾਂ ਸੋਚੇ ਸਮਝੇ ਭਲਾ ਜਾਂ ਬੁਰਾ ਕਰਨ ਦੀ ਸਹੁੰ ਚੁੱਕੇ ਅਤੇ ਭਾਵੇਂ ਕਿਸੇ ਵੀ ਤਰ੍ਹਾਂ ਦੀ ਗੱਲ ਉਹ ਬਿਨ੍ਹਾਂ ਸੋਚੇ ਸਮਝੇ ਸਹੁੰ ਚੁੱਕ ਕੇ ਆਖੇ, ਤਾਂ ਜਿਸ ਵੇਲੇ ਉਸ ਨੂੰ ਖ਼ਬਰ ਹੋਵੇ ਤਦ ਉਹ ਇੰਨ੍ਹਾਂ ਗੱਲਾਂ ਵਿੱਚ ਦੋਸ਼ੀ ਠਹਿਰੇਗਾ।
5 ਅਤੇ ਅਜਿਹਾ ਹੋਵੇ ਕਿ ਜਦ ਉਹ ਇਨ੍ਹਾਂ ਗੱਲਾਂ ਵਿੱਚੋਂ ਕਿਸੇ ਵੀ ਗੱਲ ਦਾ ਦੋਸ਼ੀ ਠਹਿਰੇ ਤਾਂ ਜਿਸ ਗੱਲ ਵਿੱਚ ਉਸ ਨੇ ਪਾਪ ਕੀਤਾ ਹੋਵੇ, ਉਹ ਉਸ ਨੂੰ ਮੰਨ ਲਵੇ।
6 ਉਹ ਆਪਣੇ ਪਾਪ ਦੇ ਕਾਰਨ ਜੋ ਉਸ ਨੇ ਕੀਤਾ, ਭੇਡ ਜਾਂ ਬੱਕਰੀ ਪਾਪ ਬਲੀ ਦੀ ਭੇਟ ਲਈ ਯਹੋਵਾਹ ਦੇ ਅੱਗੇ ਲਿਆਵੇ, ਤਦ ਜਾਜਕ ਉਸ ਦੇ ਪਾਪ ਦੇ ਲਈ ਪ੍ਰਾਸਚਿਤ ਕਰੇ।
7 ਜੇਕਰ ਉਹ ਇੱਕ ਲੇਲਾ ਲਿਆਉਣ ਦੇ ਯੋਗ ਨਾ ਹੋਵੇ ਤਾਂ ਉਹ ਆਪਣੇ ਪਾਪ ਦੇ ਲਈ, ਦੋ ਘੁੱਗੀਆਂ ਜਾਂ ਕਬੂਤਰਾਂ ਦੇ ਦੋ ਬੱਚੇ ਯਹੋਵਾਹ ਦੇ ਅੱਗੇ ਦੋਸ਼ ਬਲੀ ਦੀ ਭੇਟ ਕਰਕੇ ਲਿਆਵੇ, ਇੱਕ ਪਾਪ ਬਲੀ ਦੀ ਭੇਟ ਲਈ ਅਤੇ ਦੂਜਾ ਹੋਮ ਬਲੀ ਦੀ ਭੇਟ ਦੇ ਲਈ,
8 ਅਤੇ ਉਨ੍ਹਾਂ ਨੂੰ ਜਾਜਕ ਕੋਲ ਲਿਆਵੇ ਅਤੇ ਜਾਜਕ ਪਾਪ ਬਲੀ ਦੀ ਭੇਟ ਨੂੰ ਪਹਿਲਾਂ ਚੜ੍ਹਾਵੇ ਅਤੇ ਉਸ ਦਾ ਸਿਰ ਮਰੋੜ ਦੇਵੇ ਪਰ ਉਸ ਨੂੰ ਚੀਰ ਕੇ ਵੱਖੋ-ਵੱਖ ਨਾ ਕਰੇ।
9 ਅਤੇ ਉਹ ਪਾਪ ਬਲੀ ਦੀ ਭੇਟ ਦੇ ਲਹੂ ਵਿੱਚੋਂ ਕੁਝ ਜਗਵੇਦੀ ਦੇ ਇੱਕ ਪਾਸੇ ਛਿੜਕੇ ਅਤੇ ਬਾਕੀ ਲਹੂ ਜਗਵੇਦੀ ਦੇ ਹੇਠ ਡੋਲ੍ਹਿਆ ਜਾਵੇ, ਇਹ ਪਾਪ ਬਲੀ ਦੀ ਭੇਟ ਹੈ।
10 ਅਤੇ ਦੂਜੇ ਪੰਛੀ ਨੂੰ ਹੋਮ ਬਲੀ ਕਰਕੇ ਬਿਧੀ ਦੇ ਅਨੁਸਾਰ ਚੜ੍ਹਾਵੇ ਅਤੇ ਜਾਜਕ ਉਸ ਦੇ ਪਾਪ ਦੇ ਲਈ ਉਸ ਦਾ ਪ੍ਰਾਸਚਿਤ ਕਰੇ ਤਦ ਉਸ ਨੂੰ ਮਾਫ਼ ਕੀਤਾ ਜਾਵੇਗਾ।
11 ਪਰ ਜੇਕਰ ਉਹ ਦੋ ਘੁੱਗੀਆਂ ਜਾਂ ਕਬੂਤਰਾਂ ਦੇ ਦੋ ਬੱਚੇ ਵੀ ਨਾ ਲਿਆ ਸਕੇ ਤਾਂ ਉਹ ਆਪਣੇ ਪਾਪ ਦੇ ਕਾਰਨ ਆਪਣੀ ਭੇਟ ਵਿੱਚ ਇੱਕ ਏਫ਼ਾਹ ਦਾ ਦਸਵਾਂ ਹਿੱਸਾ ਮੈਦਾ ਪਾਪ ਬਲੀ ਦੀ ਭੇਟ ਕਰਕੇ ਲਿਆਵੇ, ਉਹ ਉਸ ਦੇ ਉੱਤੇ ਤੇਲ ਨਾ ਪਾਵੇ, ਨਾ ਉਸ ਦੇ ਉੱਤੇ ਲੁਬਾਨ ਰੱਖੇ, ਕਿਉਂ ਜੋ ਉਹ ਪਾਪ ਦੀ ਭੇਟ ਹੈ।
ਲੇਵੀਆਂ 5 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ