Text copied!
Bibles in Panjabi

ਲੇਵੀਆਂ 6:16-28 in Panjabi

Help us?

ਲੇਵੀਆਂ 6:16-28 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

16 ਅਤੇ ਜੋ ਕੁਝ ਬਚ ਜਾਵੇ ਉਸ ਨੂੰ ਹਾਰੂਨ ਅਤੇ ਉਸ ਦੇ ਪੁੱਤਰ ਖਾਣ, ਉਹ ਪਤੀਰੀ ਰੋਟੀ ਨਾਲ ਪਵਿੱਤਰ ਸਥਾਨ ਵਿੱਚ ਖਾਧੀ ਜਾਵੇ ਅਤੇ ਉਹ ਮੰਡਲੀ ਦੇ ਡੇਰੇ ਦੇ ਵਿਹੜੇ ਵਿੱਚ ਉਸ ਨੂੰ ਖਾਣ।
17 ਉਹ ਖ਼ਮੀਰ ਨਾਲ ਪਕਾਇਆ ਨਾ ਜਾਵੇ, ਕਿਉਂ ਜੋ ਮੈਂ ਉਸ ਨੂੰ ਆਪਣੀਆਂ ਅੱਗ ਦੀਆਂ ਭੇਟਾਂ ਵਿੱਚੋਂ, ਉਨ੍ਹਾਂ ਦਾ ਨਿੱਜ-ਭਾਗ ਠਹਿਰਾ ਕੇ ਦਿੱਤਾ ਹੈ, ਇਸ ਲਈ ਜਿਸ ਤਰ੍ਹਾਂ ਪਾਪ ਬਲੀ ਦੀ ਭੇਟ ਅਤੇ ਦੋਸ਼ ਬਲੀ ਦੀ ਭੇਟ ਅੱਤ ਪਵਿੱਤਰ ਹੈ, ਉਸੇ ਤਰ੍ਹਾਂ ਇਹ ਵੀ ਪਵਿੱਤਰ ਹੈ।
18 ਹਾਰੂਨ ਦੀ ਸੰਤਾਨ ਵਿੱਚੋਂ ਸਾਰੇ ਪੁਰਖ ਉਸ ਵਿੱਚੋਂ ਖਾ ਸਕਦੇ ਹਨ, ਇਹ ਯਹੋਵਾਹ ਦੀਆਂ ਅੱਗ ਦੀਆਂ ਭੇਟਾਂ ਵਿੱਚੋਂ ਤੁਹਾਡੀਆਂ ਪੀੜ੍ਹੀਆਂ ਲਈ ਇੱਕ ਸਦਾ ਦੀ ਬਿਧੀ ਹੈ। ਜਿਹੜਾ ਉਨ੍ਹਾਂ ਨੂੰ ਛੂਹੇ ਉਹ ਪਵਿੱਤਰ ਠਹਿਰੇਗਾ।
19 ਯਹੋਵਾਹ ਨੇ ਮੂਸਾ ਨੂੰ ਆਖਿਆ,
20 ਜਿਸ ਦਿਨ ਹਾਰੂਨ ਨੂੰ ਮਸਹ ਕੀਤਾ ਜਾਵੇ, ਉਸ ਦਿਨ ਉਹ ਆਪਣੇ ਪੁੱਤਰਾਂ ਦੇ ਨਾਲ ਯਹੋਵਾਹ ਦੇ ਅੱਗੇ ਭੇਟ ਚੜ੍ਹਾਵੇ ਅਰਥਾਤ ਏਫਾਹ ਦਾ ਦਸਵਾਂ ਹਿੱਸਾ, ਇੱਕ ਸਦਾ ਦੀ ਮੈਦੇ ਦੀ ਭੇਟ ਦੇ ਲਈ ਅੱਧਾ ਸਵੇਰ ਨੂੰ ਅਤੇ ਅੱਧਾ ਰਾਤ ਨੂੰ ਚੜ੍ਹਾਵੇ।
21 ਉਹ ਤਵੇ ਉੱਤੇ ਤੇਲ ਦੇ ਨਾਲ ਬਣਾਈ ਜਾਵੇ ਅਤੇ ਜਦੋਂ ਪੱਕ ਜਾਵੇ ਤਾਂ ਤੂੰ ਉਸ ਨੂੰ ਅੰਦਰ ਲੈ ਆਵੀਂ ਅਤੇ ਮੈਦੇ ਦੀ ਭੇਟ ਦੇ ਇਸ ਪਕਾਏ ਹੋਏ ਟੁੱਕੜੇ ਨੂੰ ਤੂੰ ਯਹੋਵਾਹ ਦੇ ਅੱਗੇ ਸੁਗੰਧਤਾ ਲਈ ਚੜ੍ਹਾਵੀਂ।
22 ਹਾਰੂਨ ਦੇ ਪੁੱਤਰਾਂ ਵਿੱਚੋਂ ਜਿਸ ਨੂੰ ਵੀ ਜਾਜਕ ਹੋਣ ਲਈ ਮਸਹ ਕੀਤਾ ਜਾਵੇ ਉਹ ਉਸ ਭੇਟ ਨੂੰ ਚੜ੍ਹਾਵੇ, ਇਹ ਯਹੋਵਾਹ ਦੇ ਅੱਗੇ ਇੱਕ ਸਦਾ ਦੀ ਬਿਧੀ ਹੈ। ਇਹ ਸਾਰੀ ਭੇਟ ਸਾੜੀ ਜਾਵੇ।
23 ਕਿਉਂ ਜੋ ਜਾਜਕ ਦੀਆਂ ਸਾਰੀਆਂ ਮੈਦੇ ਦੀਆਂ ਭੇਟਾਂ ਪੂਰੀਆਂ ਸਾੜੀਆਂ ਜਾਣ, ਉਹ ਖਾਧੀਆਂ ਨਾ ਜਾਣ।
24 ਯਹੋਵਾਹ ਨੇ ਮੂਸਾ ਨੂੰ ਆਖਿਆ,
25 ਹਾਰੂਨ ਅਤੇ ਉਸ ਦੇ ਪੁੱਤਰਾਂ ਨੂੰ ਆਖ ਕਿ ਪਾਪ ਦੀ ਭੇਟ ਦੀ ਬਿਧੀ ਇਹ ਹੈ: ਜਿੱਥੇ ਹੋਮ ਬਲੀ ਦੀ ਭੇਟ ਵੱਢੀ ਜਾਂਦੀ ਹੈ, ਉੱਥੇ ਹੀ ਪਾਪ ਬਲੀ ਦੀ ਭੇਟ ਵੀ ਯਹੋਵਾਹ ਦੇ ਲਈ ਵੱਢੀ ਜਾਵੇ, ਇਹ ਅੱਤ ਪਵਿੱਤਰ ਹੈ।
26 ਜਿਹੜਾ ਜਾਜਕ ਪਾਪ ਬਲੀ ਚੜ੍ਹਾਵੇ ਉਹ ਹੀ ਉਸ ਨੂੰ ਖਾਵੇ, ਉਹ ਮੰਡਲੀ ਦੇ ਡੇਰੇ ਦੇ ਵਿਹੜੇ ਵਿੱਚ ਪਵਿੱਤਰ ਸਥਾਨ ਵਿੱਚ ਖਾਧੀ ਜਾਵੇ।
27 ਜੋ ਕੁਝ ਉਸ ਦੇ ਮਾਸ ਨੂੰ ਛੂਹੇ ਉਹ ਪਵਿੱਤਰ ਠਹਿਰੇਗਾ ਅਤੇ ਜੇਕਰ ਉਸ ਦੇ ਲਹੂ ਦੀ ਛਿੱਟੇ ਕਿਸੇ ਬਸਤਰ ਉੱਤੇ ਪੈ ਜਾਣ ਤਾਂ ਤੂੰ ਉਸ ਬਸਤਰ ਨੂੰ ਕਿਸੇ ਪਵਿੱਤਰ ਸਥਾਨ ਵਿੱਚ ਧੋ ਦੇਵੀਂ।
28 ਅਤੇ ਉਹ ਮਿੱਟੀ ਦੀ ਹਾਂਡੀ ਜਿਸ ਦੇ ਵਿੱਚ ਉਹ ਪਕਾਇਆ ਜਾਵੇ, ਉਸ ਨੂੰ ਤੋੜ ਦਿੱਤਾ ਜਾਵੇ ਪਰ ਜੇਕਰ ਉਹ ਕਿਸੇ ਪਿੱਤਲ ਦੀ ਹਾਂਡੀ ਵਿੱਚ ਪਕਾਇਆ ਗਿਆ ਹੋਵੇ, ਤਾਂ ਉਸ ਨੂੰ ਮਾਂਜ ਕੇ ਪਾਣੀ ਨਾਲ ਧੋਇਆ ਜਾਵੇ।
ਲੇਵੀਆਂ 6 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ