21ਉਹ ਤਵੇ ਉੱਤੇ ਤੇਲ ਦੇ ਨਾਲ ਬਣਾਈ ਜਾਵੇ ਅਤੇ ਜਦੋਂ ਪੱਕ ਜਾਵੇ ਤਾਂ ਤੂੰ ਉਸ ਨੂੰ ਅੰਦਰ ਲੈ ਆਵੀਂ ਅਤੇ ਮੈਦੇ ਦੀ ਭੇਟ ਦੇ ਇਸ ਪਕਾਏ ਹੋਏ ਟੁੱਕੜੇ ਨੂੰ ਤੂੰ ਯਹੋਵਾਹ ਦੇ ਅੱਗੇ ਸੁਗੰਧਤਾ ਲਈ ਚੜ੍ਹਾਵੀਂ।
22ਹਾਰੂਨ ਦੇ ਪੁੱਤਰਾਂ ਵਿੱਚੋਂ ਜਿਸ ਨੂੰ ਵੀ ਜਾਜਕ ਹੋਣ ਲਈ ਮਸਹ ਕੀਤਾ ਜਾਵੇ ਉਹ ਉਸ ਭੇਟ ਨੂੰ ਚੜ੍ਹਾਵੇ, ਇਹ ਯਹੋਵਾਹ ਦੇ ਅੱਗੇ ਇੱਕ ਸਦਾ ਦੀ ਬਿਧੀ ਹੈ। ਇਹ ਸਾਰੀ ਭੇਟ ਸਾੜੀ ਜਾਵੇ।
23ਕਿਉਂ ਜੋ ਜਾਜਕ ਦੀਆਂ ਸਾਰੀਆਂ ਮੈਦੇ ਦੀਆਂ ਭੇਟਾਂ ਪੂਰੀਆਂ ਸਾੜੀਆਂ ਜਾਣ, ਉਹ ਖਾਧੀਆਂ ਨਾ ਜਾਣ।
24ਯਹੋਵਾਹ ਨੇ ਮੂਸਾ ਨੂੰ ਆਖਿਆ,
25ਹਾਰੂਨ ਅਤੇ ਉਸ ਦੇ ਪੁੱਤਰਾਂ ਨੂੰ ਆਖ ਕਿ ਪਾਪ ਦੀ ਭੇਟ ਦੀ ਬਿਧੀ ਇਹ ਹੈ: ਜਿੱਥੇ ਹੋਮ ਬਲੀ ਦੀ ਭੇਟ ਵੱਢੀ ਜਾਂਦੀ ਹੈ, ਉੱਥੇ ਹੀ ਪਾਪ ਬਲੀ ਦੀ ਭੇਟ ਵੀ ਯਹੋਵਾਹ ਦੇ ਲਈ ਵੱਢੀ ਜਾਵੇ, ਇਹ ਅੱਤ ਪਵਿੱਤਰ ਹੈ।
26ਜਿਹੜਾ ਜਾਜਕ ਪਾਪ ਬਲੀ ਚੜ੍ਹਾਵੇ ਉਹ ਹੀ ਉਸ ਨੂੰ ਖਾਵੇ, ਉਹ ਮੰਡਲੀ ਦੇ ਡੇਰੇ ਦੇ ਵਿਹੜੇ ਵਿੱਚ ਪਵਿੱਤਰ ਸਥਾਨ ਵਿੱਚ ਖਾਧੀ ਜਾਵੇ।