25 ਹਾਰੂਨ ਅਤੇ ਉਸ ਦੇ ਪੁੱਤਰਾਂ ਨੂੰ ਆਖ ਕਿ ਪਾਪ ਦੀ ਭੇਟ ਦੀ ਬਿਧੀ ਇਹ ਹੈ: ਜਿੱਥੇ ਹੋਮ ਬਲੀ ਦੀ ਭੇਟ ਵੱਢੀ ਜਾਂਦੀ ਹੈ, ਉੱਥੇ ਹੀ ਪਾਪ ਬਲੀ ਦੀ ਭੇਟ ਵੀ ਯਹੋਵਾਹ ਦੇ ਲਈ ਵੱਢੀ ਜਾਵੇ, ਇਹ ਅੱਤ ਪਵਿੱਤਰ ਹੈ।
26 ਜਿਹੜਾ ਜਾਜਕ ਪਾਪ ਬਲੀ ਚੜ੍ਹਾਵੇ ਉਹ ਹੀ ਉਸ ਨੂੰ ਖਾਵੇ, ਉਹ ਮੰਡਲੀ ਦੇ ਡੇਰੇ ਦੇ ਵਿਹੜੇ ਵਿੱਚ ਪਵਿੱਤਰ ਸਥਾਨ ਵਿੱਚ ਖਾਧੀ ਜਾਵੇ।