Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਲੇਵੀਆਂ - ਲੇਵੀਆਂ 6

ਲੇਵੀਆਂ 6:6-17

Help us?
Click on verse(s) to share them!
6ਅਤੇ ਉਹ ਯਹੋਵਾਹ ਦੇ ਅੱਗੇ ਆਪਣੀ ਦੋਸ਼ ਬਲੀ ਦੀ ਭੇਟ ਲਈ ਇੱਜੜ ਵਿੱਚੋਂ ਦੋਸ਼ ਰਹਿਤ ਇੱਕ ਭੇਡੂ ਜਾਜਕ ਦੇ ਕੋਲ ਲਿਆਵੇ, ਉਸ ਦਾ ਮੁੱਲ ਓਨਾ ਹੀ ਹੋਵੇ ਜਿਨ੍ਹਾਂ ਜਾਜਕ ਠਹਿਰਾਵੇ।
7ਅਤੇ ਜਾਜਕ ਉਸ ਦੇ ਲਈ ਯਹੋਵਾਹ ਦੇ ਅੱਗੇ ਪ੍ਰਾਸਚਿਤ ਕਰੇ ਅਤੇ ਜਿਸ ਕੰਮ ਵਿੱਚ ਉਸ ਨੇ ਪਾਪ ਕੀਤਾ ਹੋਵੇ, ਉਹ ਉਸ ਨੂੰ ਮਾਫ਼ ਕੀਤਾ ਜਾਵੇਗਾ।
8ਫੇਰ ਯਹੋਵਾਹ ਨੇ ਮੂਸਾ ਨੂੰ ਆਖਿਆ,
9ਹਾਰੂਨ ਅਤੇ ਉਸ ਦੇ ਪੁੱਤਰਾਂ ਨੂੰ ਇਹ ਆਖ ਕੇ ਹੁਕਮ ਦੇ ਕਿ ਹੋਮ ਬਲੀ ਦੀ ਭੇਟ ਦੀ ਬਿਵਸਥਾ ਇਹ ਹੈ: ਹੋਮ ਬਲੀ ਸਾਰੀ ਰਾਤ ਤੋਂ ਸਵੇਰ ਤੱਕ ਜਗਵੇਦੀ ਦੇ ਉੱਤੇ ਪਈ ਰਹੇ ਅਤੇ ਜਗਵੇਦੀ ਦੀ ਅੱਗ ਉਸ ਦੇ ਵਿੱਚ ਬਲ਼ਦੀ ਰਹੇ।
10ਅਤੇ ਜਾਜਕ ਆਪਣੇ ਕਤਾਨ ਦੇ ਬਸਤਰ ਅਤੇ ਆਪਣੇ ਸਰੀਰ ਉੱਤੇ ਅੰਗਰੱਖਾ ਪਹਿਨ ਲਵੇ ਅਤੇ ਹੋਮ ਬਲੀ ਦੀ ਸੁਆਹ ਜਿਹੜੀ ਅੱਗ ਨਾਲ ਭਸਮ ਕਰਨ ਤੋਂ ਬਾਅਦ ਜਗਵੇਦੀ ਉੱਤੇ ਬਚ ਜਾਵੇ, ਉਸ ਨੂੰ ਚੁੱਕ ਕੇ ਜਗਵੇਦੀ ਦੇ ਇੱਕ ਪਾਸੇ ਰੱਖ ਦੇਵੇ।
11ਤਦ ਉਹ ਆਪਣੇ ਇਹ ਬਸਤਰ ਲਾਹ ਦੇਵੇ ਅਤੇ ਦੂਜੇ ਬਸਤਰ ਪਾ ਕੇ ਉਸ ਸੁਆਹ ਨੂੰ ਡੇਰਿਆਂ ਤੋਂ ਬਾਹਰ ਸਾਫ਼ ਸਥਾਨ ਵਿੱਚ ਲੈ ਜਾਵੇ।
12ਜਗਵੇਦੀ ਦੇ ਉੱਤੇ ਅੱਗ ਸਦਾ ਬਲਦੀ ਰਹੇ, ਉਹ ਕਦੇ ਨਾ ਬੁਝਾਈ ਜਾਵੇ ਅਤੇ ਜਾਜਕ ਹਰ ਰੋਜ਼ ਸਵੇਰ ਦੇ ਵੇਲੇ ਉਸ ਦੇ ਉੱਤੇ ਲੱਕੜਾਂ ਬਾਲਣ ਅਤੇ ਹੋਮ ਦੀ ਭੇਟ ਸੁਧਾਰ ਕੇ ਰੱਖਣ ਅਤੇ ਉਸ ਦੇ ਉੱਤੇ ਸੁੱਖ-ਸਾਂਦ ਦੀਆਂ ਭੇਟਾਂ ਦੀ ਚਰਬੀ ਸਾੜਨ।
13ਜਗਵੇਦੀ ਦੇ ਉੱਤੇ ਅੱਗ ਸਦਾ ਬਲਦੀ ਰਹੇ, ਉਹ ਕਦੇ ਵੀ ਨਾ ਬੁਝੇ।
14ਮੈਦੇ ਦੀ ਭੇਟ ਦੀ ਬਿਵਸਥਾ ਇਹ ਹੈ: ਹਾਰੂਨ ਦੇ ਪੁੱਤਰ ਯਹੋਵਾਹ ਦੇ ਅੱਗੇ ਜਗਵੇਦੀ ਦੇ ਸਾਹਮਣੇ ਉਸ ਨੂੰ ਚੜ੍ਹਾਉਣ।
15ਅਤੇ ਉਹ ਮੈਦੇ ਦੀ ਭੇਟ ਵਿੱਚੋਂ ਤੇਲ ਰਲੇ ਹੋਏ ਮੈਦੇ ਦੀ ਇੱਕ ਮੁੱਠ ਭਰੇ ਅਤੇ ਉਸ ਦਾ ਸਾਰਾ ਲੁਬਾਨ ਚੁੱਕ ਕੇ, ਮੈਦੇ ਦੀ ਭੇਟ ਵਿੱਚੋਂ ਯਾਦਗੀਰੀ ਲਈ ਯਹੋਵਾਹ ਦੇ ਲਈ ਸੁਗੰਧਤਾ ਕਰਕੇ ਜਗਵੇਦੀ ਦੇ ਉੱਤੇ ਸਾੜੇ।
16ਅਤੇ ਜੋ ਕੁਝ ਬਚ ਜਾਵੇ ਉਸ ਨੂੰ ਹਾਰੂਨ ਅਤੇ ਉਸ ਦੇ ਪੁੱਤਰ ਖਾਣ, ਉਹ ਪਤੀਰੀ ਰੋਟੀ ਨਾਲ ਪਵਿੱਤਰ ਸਥਾਨ ਵਿੱਚ ਖਾਧੀ ਜਾਵੇ ਅਤੇ ਉਹ ਮੰਡਲੀ ਦੇ ਡੇਰੇ ਦੇ ਵਿਹੜੇ ਵਿੱਚ ਉਸ ਨੂੰ ਖਾਣ।
17ਉਹ ਖ਼ਮੀਰ ਨਾਲ ਪਕਾਇਆ ਨਾ ਜਾਵੇ, ਕਿਉਂ ਜੋ ਮੈਂ ਉਸ ਨੂੰ ਆਪਣੀਆਂ ਅੱਗ ਦੀਆਂ ਭੇਟਾਂ ਵਿੱਚੋਂ, ਉਨ੍ਹਾਂ ਦਾ ਨਿੱਜ-ਭਾਗ ਠਹਿਰਾ ਕੇ ਦਿੱਤਾ ਹੈ, ਇਸ ਲਈ ਜਿਸ ਤਰ੍ਹਾਂ ਪਾਪ ਬਲੀ ਦੀ ਭੇਟ ਅਤੇ ਦੋਸ਼ ਬਲੀ ਦੀ ਭੇਟ ਅੱਤ ਪਵਿੱਤਰ ਹੈ, ਉਸੇ ਤਰ੍ਹਾਂ ਇਹ ਵੀ ਪਵਿੱਤਰ ਹੈ।

Read ਲੇਵੀਆਂ 6ਲੇਵੀਆਂ 6
Compare ਲੇਵੀਆਂ 6:6-17ਲੇਵੀਆਂ 6:6-17