Text copied!
Bibles in Panjabi

ਲੇਵੀਆਂ 6:6-17 in Panjabi

Help us?

ਲੇਵੀਆਂ 6:6-17 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

6 ਅਤੇ ਉਹ ਯਹੋਵਾਹ ਦੇ ਅੱਗੇ ਆਪਣੀ ਦੋਸ਼ ਬਲੀ ਦੀ ਭੇਟ ਲਈ ਇੱਜੜ ਵਿੱਚੋਂ ਦੋਸ਼ ਰਹਿਤ ਇੱਕ ਭੇਡੂ ਜਾਜਕ ਦੇ ਕੋਲ ਲਿਆਵੇ, ਉਸ ਦਾ ਮੁੱਲ ਓਨਾ ਹੀ ਹੋਵੇ ਜਿਨ੍ਹਾਂ ਜਾਜਕ ਠਹਿਰਾਵੇ।
7 ਅਤੇ ਜਾਜਕ ਉਸ ਦੇ ਲਈ ਯਹੋਵਾਹ ਦੇ ਅੱਗੇ ਪ੍ਰਾਸਚਿਤ ਕਰੇ ਅਤੇ ਜਿਸ ਕੰਮ ਵਿੱਚ ਉਸ ਨੇ ਪਾਪ ਕੀਤਾ ਹੋਵੇ, ਉਹ ਉਸ ਨੂੰ ਮਾਫ਼ ਕੀਤਾ ਜਾਵੇਗਾ।
8 ਫੇਰ ਯਹੋਵਾਹ ਨੇ ਮੂਸਾ ਨੂੰ ਆਖਿਆ,
9 ਹਾਰੂਨ ਅਤੇ ਉਸ ਦੇ ਪੁੱਤਰਾਂ ਨੂੰ ਇਹ ਆਖ ਕੇ ਹੁਕਮ ਦੇ ਕਿ ਹੋਮ ਬਲੀ ਦੀ ਭੇਟ ਦੀ ਬਿਵਸਥਾ ਇਹ ਹੈ: ਹੋਮ ਬਲੀ ਸਾਰੀ ਰਾਤ ਤੋਂ ਸਵੇਰ ਤੱਕ ਜਗਵੇਦੀ ਦੇ ਉੱਤੇ ਪਈ ਰਹੇ ਅਤੇ ਜਗਵੇਦੀ ਦੀ ਅੱਗ ਉਸ ਦੇ ਵਿੱਚ ਬਲ਼ਦੀ ਰਹੇ।
10 ਅਤੇ ਜਾਜਕ ਆਪਣੇ ਕਤਾਨ ਦੇ ਬਸਤਰ ਅਤੇ ਆਪਣੇ ਸਰੀਰ ਉੱਤੇ ਅੰਗਰੱਖਾ ਪਹਿਨ ਲਵੇ ਅਤੇ ਹੋਮ ਬਲੀ ਦੀ ਸੁਆਹ ਜਿਹੜੀ ਅੱਗ ਨਾਲ ਭਸਮ ਕਰਨ ਤੋਂ ਬਾਅਦ ਜਗਵੇਦੀ ਉੱਤੇ ਬਚ ਜਾਵੇ, ਉਸ ਨੂੰ ਚੁੱਕ ਕੇ ਜਗਵੇਦੀ ਦੇ ਇੱਕ ਪਾਸੇ ਰੱਖ ਦੇਵੇ।
11 ਤਦ ਉਹ ਆਪਣੇ ਇਹ ਬਸਤਰ ਲਾਹ ਦੇਵੇ ਅਤੇ ਦੂਜੇ ਬਸਤਰ ਪਾ ਕੇ ਉਸ ਸੁਆਹ ਨੂੰ ਡੇਰਿਆਂ ਤੋਂ ਬਾਹਰ ਸਾਫ਼ ਸਥਾਨ ਵਿੱਚ ਲੈ ਜਾਵੇ।
12 ਜਗਵੇਦੀ ਦੇ ਉੱਤੇ ਅੱਗ ਸਦਾ ਬਲਦੀ ਰਹੇ, ਉਹ ਕਦੇ ਨਾ ਬੁਝਾਈ ਜਾਵੇ ਅਤੇ ਜਾਜਕ ਹਰ ਰੋਜ਼ ਸਵੇਰ ਦੇ ਵੇਲੇ ਉਸ ਦੇ ਉੱਤੇ ਲੱਕੜਾਂ ਬਾਲਣ ਅਤੇ ਹੋਮ ਦੀ ਭੇਟ ਸੁਧਾਰ ਕੇ ਰੱਖਣ ਅਤੇ ਉਸ ਦੇ ਉੱਤੇ ਸੁੱਖ-ਸਾਂਦ ਦੀਆਂ ਭੇਟਾਂ ਦੀ ਚਰਬੀ ਸਾੜਨ।
13 ਜਗਵੇਦੀ ਦੇ ਉੱਤੇ ਅੱਗ ਸਦਾ ਬਲਦੀ ਰਹੇ, ਉਹ ਕਦੇ ਵੀ ਨਾ ਬੁਝੇ।
14 ਮੈਦੇ ਦੀ ਭੇਟ ਦੀ ਬਿਵਸਥਾ ਇਹ ਹੈ: ਹਾਰੂਨ ਦੇ ਪੁੱਤਰ ਯਹੋਵਾਹ ਦੇ ਅੱਗੇ ਜਗਵੇਦੀ ਦੇ ਸਾਹਮਣੇ ਉਸ ਨੂੰ ਚੜ੍ਹਾਉਣ।
15 ਅਤੇ ਉਹ ਮੈਦੇ ਦੀ ਭੇਟ ਵਿੱਚੋਂ ਤੇਲ ਰਲੇ ਹੋਏ ਮੈਦੇ ਦੀ ਇੱਕ ਮੁੱਠ ਭਰੇ ਅਤੇ ਉਸ ਦਾ ਸਾਰਾ ਲੁਬਾਨ ਚੁੱਕ ਕੇ, ਮੈਦੇ ਦੀ ਭੇਟ ਵਿੱਚੋਂ ਯਾਦਗੀਰੀ ਲਈ ਯਹੋਵਾਹ ਦੇ ਲਈ ਸੁਗੰਧਤਾ ਕਰਕੇ ਜਗਵੇਦੀ ਦੇ ਉੱਤੇ ਸਾੜੇ।
16 ਅਤੇ ਜੋ ਕੁਝ ਬਚ ਜਾਵੇ ਉਸ ਨੂੰ ਹਾਰੂਨ ਅਤੇ ਉਸ ਦੇ ਪੁੱਤਰ ਖਾਣ, ਉਹ ਪਤੀਰੀ ਰੋਟੀ ਨਾਲ ਪਵਿੱਤਰ ਸਥਾਨ ਵਿੱਚ ਖਾਧੀ ਜਾਵੇ ਅਤੇ ਉਹ ਮੰਡਲੀ ਦੇ ਡੇਰੇ ਦੇ ਵਿਹੜੇ ਵਿੱਚ ਉਸ ਨੂੰ ਖਾਣ।
17 ਉਹ ਖ਼ਮੀਰ ਨਾਲ ਪਕਾਇਆ ਨਾ ਜਾਵੇ, ਕਿਉਂ ਜੋ ਮੈਂ ਉਸ ਨੂੰ ਆਪਣੀਆਂ ਅੱਗ ਦੀਆਂ ਭੇਟਾਂ ਵਿੱਚੋਂ, ਉਨ੍ਹਾਂ ਦਾ ਨਿੱਜ-ਭਾਗ ਠਹਿਰਾ ਕੇ ਦਿੱਤਾ ਹੈ, ਇਸ ਲਈ ਜਿਸ ਤਰ੍ਹਾਂ ਪਾਪ ਬਲੀ ਦੀ ਭੇਟ ਅਤੇ ਦੋਸ਼ ਬਲੀ ਦੀ ਭੇਟ ਅੱਤ ਪਵਿੱਤਰ ਹੈ, ਉਸੇ ਤਰ੍ਹਾਂ ਇਹ ਵੀ ਪਵਿੱਤਰ ਹੈ।
ਲੇਵੀਆਂ 6 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ