Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਲੇਵੀਆਂ - ਲੇਵੀਆਂ 7

ਲੇਵੀਆਂ 7:15-20

Help us?
Click on verse(s) to share them!
15ਅਤੇ ਉਸ ਧੰਨਵਾਦ ਵਾਲੀ ਸੁੱਖ-ਸਾਂਦ ਦੀਆਂ ਭੇਟਾਂ ਦੀ ਬਲੀ ਦਾ ਮਾਸ, ਉਸੇ ਦਿਨ ਹੀ ਖਾਧਾ ਜਾਵੇ, ਜਿਸ ਦਿਨ ਉਹ ਚੜ੍ਹਾਇਆ ਜਾਂਦਾ ਹੈ, ਉਸ ਵਿੱਚੋਂ ਸਵੇਰ ਤੱਕ ਕੁਝ ਵੀ ਬਾਕੀ ਨਾ ਰਹੇ।
16ਪਰ ਜੇਕਰ ਉਸ ਦੀ ਬਲੀ ਵਿੱਚੋਂ ਕੁਝ ਚੜ੍ਹਾਵਾ ਭਾਵੇਂ ਉਹ ਸੁੱਖਣਾ ਦਾ, ਜਾਂ ਖੁਸ਼ੀ ਦੀ ਭੇਟ ਦਾ ਹੋਵੇ, ਤਾਂ ਉਹ ਉਸੇ ਦਿਨ ਖਾਧਾ ਜਾਵੇ, ਜਿਸ ਦਿਨ ਉਹ ਆਪਣੀ ਬਲੀ ਚੜ੍ਹਾਉਂਦਾ ਹੈ, ਅਤੇ ਜੋ ਬਾਕੀ ਬਚ ਜਾਵੇ ਉਹ ਦੂਜੇ ਦਿਨ ਵੀ ਖਾਧਾ ਜਾਵੇ।
17ਪਰ ਉਸ ਬਲੀ ਦੇ ਮਾਸ ਵਿੱਚੋਂ ਜੋ ਕੁਝ ਤੀਜੇ ਦਿਨ ਤੱਕ ਬਚਿਆ ਰਹੇ, ਉਹ ਅੱਗ ਵਿੱਚ ਸਾੜਿਆ ਜਾਵੇ।
18ਅਤੇ ਜੇਕਰ ਉਸ ਦੀਆਂ ਸੁੱਖ-ਸਾਂਦ ਦੀਆਂ ਭੇਟਾਂ ਦੀ ਬਲੀ ਦੇ ਮਾਸ ਵਿੱਚੋਂ ਤੀਜੇ ਦਿਨ ਤੱਕ ਕੁਝ ਖਾਧਾ ਜਾਵੇ ਤਾਂ ਉਹ ਸਵੀਕਾਰ ਨਾ ਕੀਤਾ ਜਾਵੇਗਾ ਅਤੇ ਨਾ ਚੜ੍ਹਾਉਣ ਵਾਲੇ ਦੇ ਲੇਖੇ ਵਿੱਚ ਗਿਣਿਆ ਜਾਵੇਗਾ। ਉਹ ਘਿਣਾਉਣਾ ਮੰਨਿਆ ਜਾਵੇਗਾ ਅਤੇ ਜਿਹੜਾ ਮਨੁੱਖ ਉਸ ਨੂੰ ਖਾਵੇਗਾ, ਉਹ ਆਪਣਾ ਦੋਸ਼ ਆਪ ਚੁੱਕੇਗਾ।
19ਪਰ ਜਿਹੜਾ ਮਾਸ ਕਿਸੇ ਅਸ਼ੁੱਧ ਵਸਤੂ ਨਾਲ ਛੂਹੇ, ਉਹ ਖਾਧਾ ਨਾ ਜਾਵੇ, ਉਹ ਅੱਗ ਨਾਲ ਸਾੜਿਆ ਜਾਵੇ। ਸੁੱਖ-ਸਾਂਦ ਦੀਆਂ ਬਲੀਆਂ ਦੇ ਮਾਸ ਨੂੰ ਉਹ ਸਾਰੇ ਲੋਕ ਖਾਣ ਜੋ ਸ਼ੁੱਧ ਹੋਣ।
20ਪਰ ਜੋ ਕੋਈ ਮਨੁੱਖ ਅਸ਼ੁੱਧ ਹੋਵੇ ਅਤੇ ਯਹੋਵਾਹ ਦੀਆਂ ਸੁੱਖ-ਸਾਂਦ ਦੀਆਂ ਭੇਟਾਂ ਦੇ ਮਾਸ ਵਿੱਚੋਂ ਕੁਝ ਖਾਵੇ ਤਾਂ ਉਹ ਮਨੁੱਖ ਆਪਣੇ ਲੋਕਾਂ ਵਿੱਚੋਂ ਛੇਕਿਆ ਜਾਵੇ।

Read ਲੇਵੀਆਂ 7ਲੇਵੀਆਂ 7
Compare ਲੇਵੀਆਂ 7:15-20ਲੇਵੀਆਂ 7:15-20