Text copied!
Bibles in Panjabi

ਲੇਵੀਆਂ 7:23-35 in Panjabi

Help us?

ਲੇਵੀਆਂ 7:23-35 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

23 ਇਸਰਾਏਲੀਆਂ ਨੂੰ ਆਖ ਕਿ ਤੁਸੀਂ ਕਿਸੇ ਪ੍ਰਕਾਰ ਦੀ ਚਰਬੀ ਨਾ ਖਾਣਾ, ਭਾਵੇਂ ਬਲ਼ਦ ਦੀ, ਭਾਵੇਂ ਭੇਡ ਦੀ, ਭਾਵੇਂ ਬੱਕਰੇ ਦੀ ਹੋਵੇ।
24 ਅਤੇ ਜਿਹੜਾ ਪਸ਼ੂ ਆਪ ਮਰ ਜਾਵੇ ਜਾਂ ਕਿਸੇ ਦੂਜੇ ਪਸ਼ੂ ਦੁਆਰਾ ਪਾੜਿਆ ਜਾਵੇ, ਉਸ ਦੀ ਚਰਬੀ ਹੋਰ ਕਿਸੇ ਕੰਮ ਵਿੱਚ ਵਰਤੀ ਜਾਵੇ ਪਰ ਤੁਸੀਂ ਕਿਸੇ ਵੀ ਤਰ੍ਹਾਂ ਉਸ ਨੂੰ ਨਾ ਖਾਇਓ।
25 ਕੋਈ ਵੀ ਜਿਹੜਾ ਅਜਿਹੇ ਪਸ਼ੂ ਦੀ ਚਰਬੀ ਨੂੰ ਖਾਵੇ, ਜਿਸ ਨੂੰ ਮਨੁੱਖ ਯਹੋਵਾਹ ਦੇ ਅੱਗੇ ਅੱਗ ਦੀ ਭੇਟ ਕਰਕੇ ਚੜ੍ਹਾਉਂਦੇ ਹਨ ਤਾਂ ਉਸ ਨੂੰ ਖਾਣ ਵਾਲਾ ਮਨੁੱਖ ਆਪਣੇ ਲੋਕਾਂ ਵਿੱਚੋਂ ਛੇਕਿਆ ਜਾਵੇ।
26 ਅਤੇ ਤੁਸੀਂ ਆਪਣੇ ਸਾਰੇ ਨਿਵਾਸ ਸਥਾਨਾਂ ਵਿੱਚ ਕਿਸੇ ਪ੍ਰਕਾਰ ਦਾ ਲਹੂ ਭਾਵੇਂ ਪੰਛੀ ਦਾ, ਭਾਵੇਂ ਪਸ਼ੂ ਦਾ ਹੋਵੇ, ਨਾ ਖਾਣਾ।
27 ਜਿਹੜਾ ਮਨੁੱਖ ਕਿਸੇ ਪ੍ਰਕਾਰ ਦਾ ਮਾਸ ਲਹੂ ਸਮੇਤ ਖਾਵੇ, ਉਹ ਆਪਣੇ ਲੋਕਾਂ ਵਿੱਚੋਂ ਛੇਕਿਆ ਜਾਵੇ।
28 ਫੇਰ ਯਹੋਵਾਹ ਨੇ ਮੂਸਾ ਨੂੰ ਆਖਿਆ,
29 ਇਸਰਾਏਲੀਆਂ ਨੂੰ ਇਹ ਆਖ ਕਿ ਜੋ ਕੋਈ ਯਹੋਵਾਹ ਦੇ ਅੱਗੇ ਆਪਣੀਆਂ ਸੁੱਖ-ਸਾਂਦ ਦੀਆਂ ਭੇਟਾਂ ਚੜ੍ਹਾਵੇ, ਉਹ ਆਪਣੀਆਂ ਉਸੇ ਸੁੱਖ-ਸਾਂਦ ਦੀਆਂ ਭੇਟਾਂ ਵਿੱਚੋਂ ਯਹੋਵਾਹ ਦੇ ਅੱਗੇ ਲਿਆਵੇ।
30 ਉਹ ਆਪਣੇ ਹੱਥ ਨਾਲ ਯਹੋਵਾਹ ਦੀਆਂ ਅੱਗ ਦੀਆਂ ਭੇਟਾਂ ਲਿਆਵੇ ਅਰਥਾਤ ਛਾਤੀ ਦੇ ਸਮੇਤ ਚਰਬੀ ਲਿਆਵੇ, ਤਾਂ ਜੋ ਛਾਤੀ ਯਹੋਵਾਹ ਦੇ ਅੱਗੇ ਹਿਲਾਉਣ ਦੀ ਭੇਟ ਕਰਕੇ ਹਿਲਾਈ ਜਾਵੇ।
31 ਅਤੇ ਜਾਜਕ ਚਰਬੀ ਨੂੰ ਜਗਵੇਦੀ ਉੱਤੇ ਸਾੜੇ ਪਰ ਛਾਤੀ ਹਾਰੂਨ ਅਤੇ ਉਸ ਦੇ ਪੁੱਤਰਾਂ ਨੂੰ ਮਿਲ ਜਾਵੇ।
32 ਅਤੇ ਤੁਸੀਂ ਆਪਣੀਆਂ ਸੁੱਖ-ਸਾਂਦ ਦੀਆਂ ਭੇਟਾਂ ਵਿੱਚੋਂ ਸੱਜੇ ਪੱਟ ਨੂੰ ਚੁੱਕਣ ਦੀ ਭੇਟ ਕਰਕੇ ਜਾਜਕ ਨੂੰ ਦੇਣਾ।
33 ਹਾਰੂਨ ਦੇ ਪੁੱਤਰਾਂ ਵਿੱਚੋਂ ਜਿਹੜਾ ਸੁੱਖ-ਸਾਂਦ ਦੀਆਂ ਭੇਟਾਂ ਦਾ ਲਹੂ ਅਤੇ ਚਰਬੀ ਚੜ੍ਹਾਵੇ, ਸੱਜਾ ਪੱਟ ਉਸੇ ਦਾ ਹਿੱਸਾ ਹੋਵੇਗਾ।
34 ਕਿਉਂ ਜੋ ਇਸਰਾਏਲੀਆਂ ਦੀਆਂ ਸੁੱਖ-ਸਾਂਦ ਦੀਆਂ ਬਲੀਆਂ ਦੀਆਂ ਭੇਟਾਂ ਵਿੱਚੋਂ ਹਿਲਾਉਣ ਦੀ ਭੇਟ ਦੀ ਛਾਤੀ ਅਤੇ ਚੁੱਕਣ ਦੀ ਭੇਟ ਵਿੱਚੋਂ ਪੱਟ ਨੂੰ ਲੈ ਕੇ ਮੈਂ ਹਾਰੂਨ ਜਾਜਕ ਅਤੇ ਉਸ ਦੇ ਪੁੱਤਰਾਂ ਨੂੰ ਦਿੱਤਾ ਹੈ ਤਾਂ ਜੋ ਇਹ ਇਸਰਾਏਲੀਆਂ ਵੱਲੋਂ ਉਨ੍ਹਾਂ ਦਾ ਸਦਾ ਲਈ ਹੱਕ ਬਣਿਆ ਰਹੇ।
35 ਜਿਸ ਦਿਨ ਹਾਰੂਨ ਅਤੇ ਉਸ ਦੇ ਪੁੱਤਰ ਯਹੋਵਾਹ ਦੇ ਸਨਮੁਖ ਜਾਜਕਾਈ ਲਈ ਨਿਯੁਕਤ ਕੀਤੇ ਗਏ, ਉਸੇ ਦਿਨ ਯਹੋਵਾਹ ਦੀਆਂ ਅੱਗ ਦੀਆਂ ਭੇਟਾਂ ਵਿੱਚੋਂ ਉਨ੍ਹਾਂ ਦਾ ਇਹੋ ਮਸਹ ਕਰਨ ਦਾ ਹੱਕ ਠਹਿਰਾਇਆ ਗਿਆ।
ਲੇਵੀਆਂ 7 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ