25ਕੋਈ ਵੀ ਜਿਹੜਾ ਅਜਿਹੇ ਪਸ਼ੂ ਦੀ ਚਰਬੀ ਨੂੰ ਖਾਵੇ, ਜਿਸ ਨੂੰ ਮਨੁੱਖ ਯਹੋਵਾਹ ਦੇ ਅੱਗੇ ਅੱਗ ਦੀ ਭੇਟ ਕਰਕੇ ਚੜ੍ਹਾਉਂਦੇ ਹਨ ਤਾਂ ਉਸ ਨੂੰ ਖਾਣ ਵਾਲਾ ਮਨੁੱਖ ਆਪਣੇ ਲੋਕਾਂ ਵਿੱਚੋਂ ਛੇਕਿਆ ਜਾਵੇ।
26ਅਤੇ ਤੁਸੀਂ ਆਪਣੇ ਸਾਰੇ ਨਿਵਾਸ ਸਥਾਨਾਂ ਵਿੱਚ ਕਿਸੇ ਪ੍ਰਕਾਰ ਦਾ ਲਹੂ ਭਾਵੇਂ ਪੰਛੀ ਦਾ, ਭਾਵੇਂ ਪਸ਼ੂ ਦਾ ਹੋਵੇ, ਨਾ ਖਾਣਾ।
27ਜਿਹੜਾ ਮਨੁੱਖ ਕਿਸੇ ਪ੍ਰਕਾਰ ਦਾ ਮਾਸ ਲਹੂ ਸਮੇਤ ਖਾਵੇ, ਉਹ ਆਪਣੇ ਲੋਕਾਂ ਵਿੱਚੋਂ ਛੇਕਿਆ ਜਾਵੇ।
28ਫੇਰ ਯਹੋਵਾਹ ਨੇ ਮੂਸਾ ਨੂੰ ਆਖਿਆ,