Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਲੇਵੀਆਂ - ਲੇਵੀਆਂ 7

ਲੇਵੀਆਂ 7:25-38

Help us?
Click on verse(s) to share them!
25ਕੋਈ ਵੀ ਜਿਹੜਾ ਅਜਿਹੇ ਪਸ਼ੂ ਦੀ ਚਰਬੀ ਨੂੰ ਖਾਵੇ, ਜਿਸ ਨੂੰ ਮਨੁੱਖ ਯਹੋਵਾਹ ਦੇ ਅੱਗੇ ਅੱਗ ਦੀ ਭੇਟ ਕਰਕੇ ਚੜ੍ਹਾਉਂਦੇ ਹਨ ਤਾਂ ਉਸ ਨੂੰ ਖਾਣ ਵਾਲਾ ਮਨੁੱਖ ਆਪਣੇ ਲੋਕਾਂ ਵਿੱਚੋਂ ਛੇਕਿਆ ਜਾਵੇ।
26ਅਤੇ ਤੁਸੀਂ ਆਪਣੇ ਸਾਰੇ ਨਿਵਾਸ ਸਥਾਨਾਂ ਵਿੱਚ ਕਿਸੇ ਪ੍ਰਕਾਰ ਦਾ ਲਹੂ ਭਾਵੇਂ ਪੰਛੀ ਦਾ, ਭਾਵੇਂ ਪਸ਼ੂ ਦਾ ਹੋਵੇ, ਨਾ ਖਾਣਾ।
27ਜਿਹੜਾ ਮਨੁੱਖ ਕਿਸੇ ਪ੍ਰਕਾਰ ਦਾ ਮਾਸ ਲਹੂ ਸਮੇਤ ਖਾਵੇ, ਉਹ ਆਪਣੇ ਲੋਕਾਂ ਵਿੱਚੋਂ ਛੇਕਿਆ ਜਾਵੇ।
28ਫੇਰ ਯਹੋਵਾਹ ਨੇ ਮੂਸਾ ਨੂੰ ਆਖਿਆ,
29ਇਸਰਾਏਲੀਆਂ ਨੂੰ ਇਹ ਆਖ ਕਿ ਜੋ ਕੋਈ ਯਹੋਵਾਹ ਦੇ ਅੱਗੇ ਆਪਣੀਆਂ ਸੁੱਖ-ਸਾਂਦ ਦੀਆਂ ਭੇਟਾਂ ਚੜ੍ਹਾਵੇ, ਉਹ ਆਪਣੀਆਂ ਉਸੇ ਸੁੱਖ-ਸਾਂਦ ਦੀਆਂ ਭੇਟਾਂ ਵਿੱਚੋਂ ਯਹੋਵਾਹ ਦੇ ਅੱਗੇ ਲਿਆਵੇ।
30ਉਹ ਆਪਣੇ ਹੱਥ ਨਾਲ ਯਹੋਵਾਹ ਦੀਆਂ ਅੱਗ ਦੀਆਂ ਭੇਟਾਂ ਲਿਆਵੇ ਅਰਥਾਤ ਛਾਤੀ ਦੇ ਸਮੇਤ ਚਰਬੀ ਲਿਆਵੇ, ਤਾਂ ਜੋ ਛਾਤੀ ਯਹੋਵਾਹ ਦੇ ਅੱਗੇ ਹਿਲਾਉਣ ਦੀ ਭੇਟ ਕਰਕੇ ਹਿਲਾਈ ਜਾਵੇ।
31ਅਤੇ ਜਾਜਕ ਚਰਬੀ ਨੂੰ ਜਗਵੇਦੀ ਉੱਤੇ ਸਾੜੇ ਪਰ ਛਾਤੀ ਹਾਰੂਨ ਅਤੇ ਉਸ ਦੇ ਪੁੱਤਰਾਂ ਨੂੰ ਮਿਲ ਜਾਵੇ।
32ਅਤੇ ਤੁਸੀਂ ਆਪਣੀਆਂ ਸੁੱਖ-ਸਾਂਦ ਦੀਆਂ ਭੇਟਾਂ ਵਿੱਚੋਂ ਸੱਜੇ ਪੱਟ ਨੂੰ ਚੁੱਕਣ ਦੀ ਭੇਟ ਕਰਕੇ ਜਾਜਕ ਨੂੰ ਦੇਣਾ।
33ਹਾਰੂਨ ਦੇ ਪੁੱਤਰਾਂ ਵਿੱਚੋਂ ਜਿਹੜਾ ਸੁੱਖ-ਸਾਂਦ ਦੀਆਂ ਭੇਟਾਂ ਦਾ ਲਹੂ ਅਤੇ ਚਰਬੀ ਚੜ੍ਹਾਵੇ, ਸੱਜਾ ਪੱਟ ਉਸੇ ਦਾ ਹਿੱਸਾ ਹੋਵੇਗਾ।
34ਕਿਉਂ ਜੋ ਇਸਰਾਏਲੀਆਂ ਦੀਆਂ ਸੁੱਖ-ਸਾਂਦ ਦੀਆਂ ਬਲੀਆਂ ਦੀਆਂ ਭੇਟਾਂ ਵਿੱਚੋਂ ਹਿਲਾਉਣ ਦੀ ਭੇਟ ਦੀ ਛਾਤੀ ਅਤੇ ਚੁੱਕਣ ਦੀ ਭੇਟ ਵਿੱਚੋਂ ਪੱਟ ਨੂੰ ਲੈ ਕੇ ਮੈਂ ਹਾਰੂਨ ਜਾਜਕ ਅਤੇ ਉਸ ਦੇ ਪੁੱਤਰਾਂ ਨੂੰ ਦਿੱਤਾ ਹੈ ਤਾਂ ਜੋ ਇਹ ਇਸਰਾਏਲੀਆਂ ਵੱਲੋਂ ਉਨ੍ਹਾਂ ਦਾ ਸਦਾ ਲਈ ਹੱਕ ਬਣਿਆ ਰਹੇ।
35ਜਿਸ ਦਿਨ ਹਾਰੂਨ ਅਤੇ ਉਸ ਦੇ ਪੁੱਤਰ ਯਹੋਵਾਹ ਦੇ ਸਨਮੁਖ ਜਾਜਕਾਈ ਲਈ ਨਿਯੁਕਤ ਕੀਤੇ ਗਏ, ਉਸੇ ਦਿਨ ਯਹੋਵਾਹ ਦੀਆਂ ਅੱਗ ਦੀਆਂ ਭੇਟਾਂ ਵਿੱਚੋਂ ਉਨ੍ਹਾਂ ਦਾ ਇਹੋ ਮਸਹ ਕਰਨ ਦਾ ਹੱਕ ਠਹਿਰਾਇਆ ਗਿਆ।
36ਜਿਸ ਦਿਨ ਯਹੋਵਾਹ ਨੇ ਉਨ੍ਹਾਂ ਨੂੰ ਮਸਹ ਕੀਤਾ, ਉਸੇ ਦਿਨ ਉਸ ਨੇ ਹੁਕਮ ਦਿੱਤਾ ਕਿ ਉਨ੍ਹਾਂ ਨੂੰ ਇਸਰਾਏਲੀਆਂ ਵੱਲੋਂ ਇਹ ਹਿੱਸਾ ਰੋਜ਼ ਮਿਲਿਆ ਕਰੇ, ਪੀੜ੍ਹੀਓਂ ਪੀੜ੍ਹੀ ਉਨ੍ਹਾਂ ਦਾ ਇਹੋ ਹੱਕ ਠਹਿਰਾਇਆ ਗਿਆ ਹੈ।
37ਹੋਮ ਬਲੀ ਦੀ ਭੇਟ, ਮੈਦੇ ਦੀ ਭੇਟ, ਪਾਪ ਬਲੀ, ਦੋਸ਼ ਬਲੀ ਦੀ ਭੇਟ, ਜਾਜਕਾਂ ਨੂੰ ਪਵਿੱਤਰ ਠਹਿਰਾਉਣ ਦੀ ਬਲੀ ਅਤੇ ਸੁੱਖ-ਸਾਂਦ ਦੀਆਂ ਭੇਟਾਂ ਦੀ ਇਹੋ ਬਿਵਸਥਾ ਹੈ।
38ਜਦ ਯਹੋਵਾਹ ਨੇ ਸੀਨਈ ਪਰਬਤ ਦੇ ਉਜਾੜ ਵਿੱਚ ਮੂਸਾ ਨੂੰ ਹੁਕਮ ਦਿੱਤਾ ਕਿ ਇਸਰਾਏਲੀ ਯਹੋਵਾਹ ਲਈ ਕਿਹੜੀਆਂ-ਕਿਹੜੀਆਂ ਭੇਟਾਂ ਚੜ੍ਹਾਉਣ, ਤਦ ਉਸ ਨੇ ਉਨ੍ਹਾਂ ਨੂੰ ਇਹੋ ਬਿਵਸਥਾ ਦਿੱਤੀ ਸੀ।

Read ਲੇਵੀਆਂ 7ਲੇਵੀਆਂ 7
Compare ਲੇਵੀਆਂ 7:25-38ਲੇਵੀਆਂ 7:25-38