30 ਉਹ ਆਪਣੇ ਹੱਥ ਨਾਲ ਯਹੋਵਾਹ ਦੀਆਂ ਅੱਗ ਦੀਆਂ ਭੇਟਾਂ ਲਿਆਵੇ ਅਰਥਾਤ ਛਾਤੀ ਦੇ ਸਮੇਤ ਚਰਬੀ ਲਿਆਵੇ, ਤਾਂ ਜੋ ਛਾਤੀ ਯਹੋਵਾਹ ਦੇ ਅੱਗੇ ਹਿਲਾਉਣ ਦੀ ਭੇਟ ਕਰਕੇ ਹਿਲਾਈ ਜਾਵੇ।
31 ਅਤੇ ਜਾਜਕ ਚਰਬੀ ਨੂੰ ਜਗਵੇਦੀ ਉੱਤੇ ਸਾੜੇ ਪਰ ਛਾਤੀ ਹਾਰੂਨ ਅਤੇ ਉਸ ਦੇ ਪੁੱਤਰਾਂ ਨੂੰ ਮਿਲ ਜਾਵੇ।
32 ਅਤੇ ਤੁਸੀਂ ਆਪਣੀਆਂ ਸੁੱਖ-ਸਾਂਦ ਦੀਆਂ ਭੇਟਾਂ ਵਿੱਚੋਂ ਸੱਜੇ ਪੱਟ ਨੂੰ ਚੁੱਕਣ ਦੀ ਭੇਟ ਕਰਕੇ ਜਾਜਕ ਨੂੰ ਦੇਣਾ।