35ਜਿਸ ਦਿਨ ਹਾਰੂਨ ਅਤੇ ਉਸ ਦੇ ਪੁੱਤਰ ਯਹੋਵਾਹ ਦੇ ਸਨਮੁਖ ਜਾਜਕਾਈ ਲਈ ਨਿਯੁਕਤ ਕੀਤੇ ਗਏ, ਉਸੇ ਦਿਨ ਯਹੋਵਾਹ ਦੀਆਂ ਅੱਗ ਦੀਆਂ ਭੇਟਾਂ ਵਿੱਚੋਂ ਉਨ੍ਹਾਂ ਦਾ ਇਹੋ ਮਸਹ ਕਰਨ ਦਾ ਹੱਕ ਠਹਿਰਾਇਆ ਗਿਆ।
36ਜਿਸ ਦਿਨ ਯਹੋਵਾਹ ਨੇ ਉਨ੍ਹਾਂ ਨੂੰ ਮਸਹ ਕੀਤਾ, ਉਸੇ ਦਿਨ ਉਸ ਨੇ ਹੁਕਮ ਦਿੱਤਾ ਕਿ ਉਨ੍ਹਾਂ ਨੂੰ ਇਸਰਾਏਲੀਆਂ ਵੱਲੋਂ ਇਹ ਹਿੱਸਾ ਰੋਜ਼ ਮਿਲਿਆ ਕਰੇ, ਪੀੜ੍ਹੀਓਂ ਪੀੜ੍ਹੀ ਉਨ੍ਹਾਂ ਦਾ ਇਹੋ ਹੱਕ ਠਹਿਰਾਇਆ ਗਿਆ ਹੈ।
37ਹੋਮ ਬਲੀ ਦੀ ਭੇਟ, ਮੈਦੇ ਦੀ ਭੇਟ, ਪਾਪ ਬਲੀ, ਦੋਸ਼ ਬਲੀ ਦੀ ਭੇਟ, ਜਾਜਕਾਂ ਨੂੰ ਪਵਿੱਤਰ ਠਹਿਰਾਉਣ ਦੀ ਬਲੀ ਅਤੇ ਸੁੱਖ-ਸਾਂਦ ਦੀਆਂ ਭੇਟਾਂ ਦੀ ਇਹੋ ਬਿਵਸਥਾ ਹੈ।
38ਜਦ ਯਹੋਵਾਹ ਨੇ ਸੀਨਈ ਪਰਬਤ ਦੇ ਉਜਾੜ ਵਿੱਚ ਮੂਸਾ ਨੂੰ ਹੁਕਮ ਦਿੱਤਾ ਕਿ ਇਸਰਾਏਲੀ ਯਹੋਵਾਹ ਲਈ ਕਿਹੜੀਆਂ-ਕਿਹੜੀਆਂ ਭੇਟਾਂ ਚੜ੍ਹਾਉਣ, ਤਦ ਉਸ ਨੇ ਉਨ੍ਹਾਂ ਨੂੰ ਇਹੋ ਬਿਵਸਥਾ ਦਿੱਤੀ ਸੀ।