Text copied!
Bibles in Panjabi

ਲੇਵੀਆਂ 7:7-27 in Panjabi

Help us?

ਲੇਵੀਆਂ 7:7-27 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

7 ਜਿਵੇਂ ਪਾਪ ਬਲੀ ਦੀ ਭੇਟ ਹੈ, ਉਸੇ ਤਰ੍ਹਾਂ ਹੀ ਦੋਸ਼ ਬਲੀ ਦੀ ਭੇਟ ਹੈ, ਉਨ੍ਹਾਂ ਦੋਹਾਂ ਦੀ ਇੱਕੋ ਹੀ ਬਿਧੀ ਹੈ। ਜਿਹੜਾ ਜਾਜਕ ਉਨ੍ਹਾਂ ਭੇਟਾਂ ਨੂੰ ਚੜ੍ਹਾ ਕੇ ਉਸ ਦਾ ਪ੍ਰਾਸਚਿਤ ਕਰੇ, ਉਹ ਹੀ ਉਸ ਨੂੰ ਰੱਖੇ।
8 ਅਤੇ ਜਿਹੜਾ ਜਾਜਕ ਕਿਸੇ ਮਨੁੱਖ ਦੀ ਹੋਮ ਦੀ ਭੇਟ ਚੜ੍ਹਾਵੇ, ਉਸ ਹੋਮ ਬਲੀ ਭੇਟ ਦੀ ਖੱਲ ਨੂੰ ਉਹ ਜਾਜਕ ਹੀ ਲੈ ਲਵੇ।
9 ਅਤੇ ਸਾਰੀ ਮੈਦੇ ਦੀ ਭੇਟ ਜੋ ਤੰਦੂਰ ਵਿੱਚ, ਜਾਂ ਕੜਾਹੀ ਵਿੱਚ ਜਾਂ ਤਵੇ ਉੱਤੇ ਪਕਾਈ ਜਾਵੇ ਉਹ ਉਸੇ ਜਾਜਕ ਦੀ ਹੋਵੇਗੀ, ਜਿਹੜਾ ਉਸ ਨੂੰ ਚੜ੍ਹਾਵੇਗਾ।
10 ਅਤੇ ਸਾਰੀਆਂ ਮੈਦੇ ਦੀਆਂ ਭੇਟਾਂ, ਭਾਵੇਂ ਤੇਲ ਨਾਲ ਰਲੀਆਂ ਹੋਈਆਂ ਹੋਣ ਭਾਵੇਂ ਰੁੱਖੀਆਂ, ਉਹ ਹਾਰੂਨ ਦੇ ਸਾਰੇ ਪੁੱਤਰਾਂ ਨੂੰ ਇੱਕੋ ਬਰਾਬਰ ਵੰਡੀਆਂ ਜਾਣ।
11 ਜਿਹੜੀਆਂ ਸੁੱਖ-ਸਾਂਦ ਦੀਆਂ ਭੇਟਾਂ ਯਹੋਵਾਹ ਦੇ ਅੱਗੇ ਚੜ੍ਹਾਉਣੀਆਂ ਹਨ, ਉਨ੍ਹਾਂ ਦੀ ਬਿਵਸਥਾ ਇਹ ਹੈ:
12 ਜੇ ਉਹ ਉਸ ਨੂੰ ਧੰਨਵਾਦ ਦੇ ਲਈ ਚੜ੍ਹਾਵੇ ਤਾਂ ਉਹ ਆਪਣੀ ਧੰਨਵਾਦ ਦੀ ਭੇਟ ਵਿੱਚ, ਤੇਲ ਨਾਲ ਗੁੰਨ੍ਹੇ ਹੋਏ ਪਤੀਰੇ ਫੁਲਕੇ, ਤੇਲ ਨਾਲ ਚੋਪੜੀ ਹੋਈ ਪਤੀਰੀ ਮੱਠੀ ਅਤੇ ਮੈਦੇ ਦੀਆਂ ਤੇਲ ਨਾਲ ਤਲੀਆਂ ਹੋਈਆਂ ਪੂੜੀਆਂ ਚੜ੍ਹਾਵੇ,
13 ਅਤੇ ਉਹ ਆਪਣੀਆਂ ਸੁੱਖ-ਸਾਂਦ ਦੀਆਂ ਭੇਟਾਂ ਵਿੱਚ ਧੰਨਵਾਦ ਦੀ ਬਲੀ ਨਾਲ ਖ਼ਮੀਰੀ ਰੋਟੀ ਵੀ ਚੜ੍ਹਾਵੇ।
14 ਅਤੇ ਅਜਿਹੀ ਹਰੇਕ ਭੇਟ ਵਿੱਚੋਂ ਉਹ ਇੱਕ-ਇੱਕ ਰੋਟੀ ਯਹੋਵਾਹ ਦੇ ਅੱਗੇ ਚੁੱਕਣ ਦੀ ਭੇਟ ਕਰਕੇ ਚੜ੍ਹਾਵੇ ਅਤੇ ਉਹ ਉਸੇ ਜਾਜਕ ਦੀ ਹੋਵੇਗੀ, ਜਿਹੜਾ ਸੁੱਖ-ਸਾਂਦ ਦੀਆਂ ਭੇਟਾਂ ਦੇ ਲਹੂ ਨੂੰ ਛਿੜਕੇ।
15 ਅਤੇ ਉਸ ਧੰਨਵਾਦ ਵਾਲੀ ਸੁੱਖ-ਸਾਂਦ ਦੀਆਂ ਭੇਟਾਂ ਦੀ ਬਲੀ ਦਾ ਮਾਸ, ਉਸੇ ਦਿਨ ਹੀ ਖਾਧਾ ਜਾਵੇ, ਜਿਸ ਦਿਨ ਉਹ ਚੜ੍ਹਾਇਆ ਜਾਂਦਾ ਹੈ, ਉਸ ਵਿੱਚੋਂ ਸਵੇਰ ਤੱਕ ਕੁਝ ਵੀ ਬਾਕੀ ਨਾ ਰਹੇ।
16 ਪਰ ਜੇਕਰ ਉਸ ਦੀ ਬਲੀ ਵਿੱਚੋਂ ਕੁਝ ਚੜ੍ਹਾਵਾ ਭਾਵੇਂ ਉਹ ਸੁੱਖਣਾ ਦਾ, ਜਾਂ ਖੁਸ਼ੀ ਦੀ ਭੇਟ ਦਾ ਹੋਵੇ, ਤਾਂ ਉਹ ਉਸੇ ਦਿਨ ਖਾਧਾ ਜਾਵੇ, ਜਿਸ ਦਿਨ ਉਹ ਆਪਣੀ ਬਲੀ ਚੜ੍ਹਾਉਂਦਾ ਹੈ, ਅਤੇ ਜੋ ਬਾਕੀ ਬਚ ਜਾਵੇ ਉਹ ਦੂਜੇ ਦਿਨ ਵੀ ਖਾਧਾ ਜਾਵੇ।
17 ਪਰ ਉਸ ਬਲੀ ਦੇ ਮਾਸ ਵਿੱਚੋਂ ਜੋ ਕੁਝ ਤੀਜੇ ਦਿਨ ਤੱਕ ਬਚਿਆ ਰਹੇ, ਉਹ ਅੱਗ ਵਿੱਚ ਸਾੜਿਆ ਜਾਵੇ।
18 ਅਤੇ ਜੇਕਰ ਉਸ ਦੀਆਂ ਸੁੱਖ-ਸਾਂਦ ਦੀਆਂ ਭੇਟਾਂ ਦੀ ਬਲੀ ਦੇ ਮਾਸ ਵਿੱਚੋਂ ਤੀਜੇ ਦਿਨ ਤੱਕ ਕੁਝ ਖਾਧਾ ਜਾਵੇ ਤਾਂ ਉਹ ਸਵੀਕਾਰ ਨਾ ਕੀਤਾ ਜਾਵੇਗਾ ਅਤੇ ਨਾ ਚੜ੍ਹਾਉਣ ਵਾਲੇ ਦੇ ਲੇਖੇ ਵਿੱਚ ਗਿਣਿਆ ਜਾਵੇਗਾ। ਉਹ ਘਿਣਾਉਣਾ ਮੰਨਿਆ ਜਾਵੇਗਾ ਅਤੇ ਜਿਹੜਾ ਮਨੁੱਖ ਉਸ ਨੂੰ ਖਾਵੇਗਾ, ਉਹ ਆਪਣਾ ਦੋਸ਼ ਆਪ ਚੁੱਕੇਗਾ।
19 ਪਰ ਜਿਹੜਾ ਮਾਸ ਕਿਸੇ ਅਸ਼ੁੱਧ ਵਸਤੂ ਨਾਲ ਛੂਹੇ, ਉਹ ਖਾਧਾ ਨਾ ਜਾਵੇ, ਉਹ ਅੱਗ ਨਾਲ ਸਾੜਿਆ ਜਾਵੇ। ਸੁੱਖ-ਸਾਂਦ ਦੀਆਂ ਬਲੀਆਂ ਦੇ ਮਾਸ ਨੂੰ ਉਹ ਸਾਰੇ ਲੋਕ ਖਾਣ ਜੋ ਸ਼ੁੱਧ ਹੋਣ।
20 ਪਰ ਜੋ ਕੋਈ ਮਨੁੱਖ ਅਸ਼ੁੱਧ ਹੋਵੇ ਅਤੇ ਯਹੋਵਾਹ ਦੀਆਂ ਸੁੱਖ-ਸਾਂਦ ਦੀਆਂ ਭੇਟਾਂ ਦੇ ਮਾਸ ਵਿੱਚੋਂ ਕੁਝ ਖਾਵੇ ਤਾਂ ਉਹ ਮਨੁੱਖ ਆਪਣੇ ਲੋਕਾਂ ਵਿੱਚੋਂ ਛੇਕਿਆ ਜਾਵੇ।
21 ਅਤੇ ਜੇਕਰ ਕੋਈ ਕਿਸੇ ਅਪਵਿੱਤਰ ਵਸਤੂ ਨੂੰ ਛੂਹੇ ਅਤੇ ਯਹੋਵਾਹ ਦੀਆਂ ਸੁੱਖ-ਸਾਂਦ ਦੀਆਂ ਭੇਟਾਂ ਦੇ ਮਾਸ ਵਿੱਚੋਂ ਕੁਝ ਖਾਵੇ ਤਾਂ ਉਹ ਵੀ ਆਪਣੇ ਲੋਕਾਂ ਵਿੱਚੋਂ ਛੇਕਿਆ ਜਾਵੇ। ਭਾਵੇਂ ਉਹ ਮਨੁੱਖ ਦੀ ਕੋਈ ਅਸ਼ੁੱਧ ਵਸਤੂ, ਜਾਂ ਅਸ਼ੁੱਧ ਪਸ਼ੂ, ਜਾਂ ਕੋਈ ਵੀ ਅਸ਼ੁੱਧ ਜਾਂ ਘਿਣਾਉਣੀ ਵਸਤੂ ਹੋਵੇ।
22 ਫੇਰ ਯਹੋਵਾਹ ਨੇ ਮੂਸਾ ਨੂੰ ਆਖਿਆ,
23 ਇਸਰਾਏਲੀਆਂ ਨੂੰ ਆਖ ਕਿ ਤੁਸੀਂ ਕਿਸੇ ਪ੍ਰਕਾਰ ਦੀ ਚਰਬੀ ਨਾ ਖਾਣਾ, ਭਾਵੇਂ ਬਲ਼ਦ ਦੀ, ਭਾਵੇਂ ਭੇਡ ਦੀ, ਭਾਵੇਂ ਬੱਕਰੇ ਦੀ ਹੋਵੇ।
24 ਅਤੇ ਜਿਹੜਾ ਪਸ਼ੂ ਆਪ ਮਰ ਜਾਵੇ ਜਾਂ ਕਿਸੇ ਦੂਜੇ ਪਸ਼ੂ ਦੁਆਰਾ ਪਾੜਿਆ ਜਾਵੇ, ਉਸ ਦੀ ਚਰਬੀ ਹੋਰ ਕਿਸੇ ਕੰਮ ਵਿੱਚ ਵਰਤੀ ਜਾਵੇ ਪਰ ਤੁਸੀਂ ਕਿਸੇ ਵੀ ਤਰ੍ਹਾਂ ਉਸ ਨੂੰ ਨਾ ਖਾਇਓ।
25 ਕੋਈ ਵੀ ਜਿਹੜਾ ਅਜਿਹੇ ਪਸ਼ੂ ਦੀ ਚਰਬੀ ਨੂੰ ਖਾਵੇ, ਜਿਸ ਨੂੰ ਮਨੁੱਖ ਯਹੋਵਾਹ ਦੇ ਅੱਗੇ ਅੱਗ ਦੀ ਭੇਟ ਕਰਕੇ ਚੜ੍ਹਾਉਂਦੇ ਹਨ ਤਾਂ ਉਸ ਨੂੰ ਖਾਣ ਵਾਲਾ ਮਨੁੱਖ ਆਪਣੇ ਲੋਕਾਂ ਵਿੱਚੋਂ ਛੇਕਿਆ ਜਾਵੇ।
26 ਅਤੇ ਤੁਸੀਂ ਆਪਣੇ ਸਾਰੇ ਨਿਵਾਸ ਸਥਾਨਾਂ ਵਿੱਚ ਕਿਸੇ ਪ੍ਰਕਾਰ ਦਾ ਲਹੂ ਭਾਵੇਂ ਪੰਛੀ ਦਾ, ਭਾਵੇਂ ਪਸ਼ੂ ਦਾ ਹੋਵੇ, ਨਾ ਖਾਣਾ।
27 ਜਿਹੜਾ ਮਨੁੱਖ ਕਿਸੇ ਪ੍ਰਕਾਰ ਦਾ ਮਾਸ ਲਹੂ ਸਮੇਤ ਖਾਵੇ, ਉਹ ਆਪਣੇ ਲੋਕਾਂ ਵਿੱਚੋਂ ਛੇਕਿਆ ਜਾਵੇ।
ਲੇਵੀਆਂ 7 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ