Text copied!
Bibles in Panjabi

ਲੇਵੀਆਂ 8:10-18 in Panjabi

Help us?

ਲੇਵੀਆਂ 8:10-18 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

10 ਫੇਰ ਮੂਸਾ ਨੇ ਮਸਹ ਕਰਨ ਦਾ ਤੇਲ ਲਿਆ ਅਤੇ ਡੇਰੇ ਨੂੰ ਅਤੇ ਜੋ ਕੁਝ ਉਸ ਦੇ ਵਿੱਚ ਸੀ, ਤੇਲ ਪਾ ਕੇ ਪਵਿੱਤਰ ਕੀਤਾ।
11 ਅਤੇ ਉਸ ਤੇਲ ਵਿੱਚੋਂ ਕੁਝ ਲੈ ਕੇ ਜਗਵੇਦੀ ਉੱਤੇ ਸੱਤ ਵਾਰੀ ਛਿੜਕਿਆ ਅਤੇ ਜਗਵੇਦੀ ਅਤੇ ਉਸ ਦੇ ਸਾਰੇ ਸਮਾਨ ਨੂੰ ਅਤੇ ਚੁਬੱਚੇ ਅਤੇ ਉਸ ਦੀ ਚੌਂਕੀ ਨੂੰ ਤੇਲ ਨਾਲ ਪਵਿੱਤਰ ਕੀਤਾ।
12 ਫੇਰ ਉਸ ਨੇ ਮਸਹ ਕਰਨ ਦਾ ਤੇਲ ਹਾਰੂਨ ਦੇ ਸਿਰ ਉੱਤੇ ਚੁਆ ਕੇ ਉਸ ਨੂੰ ਪਵਿੱਤਰ ਕਰਨ ਲਈ ਮਸਹ ਕੀਤਾ।
13 ਤਦ ਮੂਸਾ ਨੇ ਹਾਰੂਨ ਦੇ ਪੁੱਤਰਾਂ ਨੂੰ ਲਿਆ ਕੇ ਉਨ੍ਹਾਂ ਨੂੰ ਕੁੜਤੇ ਪਹਿਨਾਏ, ਉਨ੍ਹਾਂ ਦੇ ਲੱਕ ਪੇਟੀਆਂ ਨਾਲ ਬੰਨੇ ਅਤੇ ਉਨ੍ਹਾਂ ਨੂੰ ਪੱਗੜੀਆਂ ਬੰਨ੍ਹਾਈਆਂ, ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ।
14 ਤਦ ਉਹ ਪਾਪ ਬਲੀ ਦੀ ਭੇਟ ਲਈ ਬਲ਼ਦ ਲਿਆਇਆ ਅਤੇ ਹਾਰੂਨ ਅਤੇ ਉਸ ਦੇ ਪੁੱਤਰਾਂ ਆਪਣੇ-ਆਪਣੇ ਹੱਥ ਪਾਪ ਬਲੀ ਦੀ ਭੇਟ ਦੇ ਬਲ਼ਦ ਦੇ ਸਿਰ ਉੱਤੇ ਰੱਖੇ।
15 ਤਦ ਮੂਸਾ ਨੇ ਉਸ ਨੂੰ ਵੱਢਿਆ ਅਤੇ ਉਸ ਦਾ ਲਹੂ ਲੈ ਕੇ ਜਗਵੇਦੀ ਦੇ ਸਿੰਗਾਂ ਉੱਤੇ ਆਪਣੀ ਉਂਗਲ ਨਾਲ ਚੁਫ਼ੇਰੇ ਲਾਇਆ ਅਤੇ ਜਗਵੇਦੀ ਨੂੰ ਸ਼ੁੱਧ ਕੀਤਾ ਅਤੇ ਜਗਵੇਦੀ ਦੇ ਹੇਠ ਲਹੂ ਨੂੰ ਡੋਲ੍ਹਕੇ ਉਸ ਦੇ ਲਈ ਪ੍ਰਾਸਚਿਤ ਕੀਤਾ ਅਤੇ ਉਸ ਨੂੰ ਪਵਿੱਤਰ ਕੀਤਾ।
16 ਅਤੇ ਮੂਸਾ ਨੇ ਆਂਦਰਾਂ ਦੇ ਉੱਤੇ ਸਾਰੀ ਚਰਬੀ, ਕਲੇਜੀ ਦੇ ਉੱਪਰਲੀ ਝਿੱਲੀ ਅਤੇ ਚਰਬੀ ਸਮੇਤ ਦੋਵੇਂ ਗੁਰਦਿਆਂ ਨੂੰ ਲੈ ਕੇ ਉਨ੍ਹਾਂ ਨੂੰ ਜਗਵੇਦੀ ਉੱਤੇ ਸਾੜਿਆ।
17 ਪਰ ਬਲ਼ਦ, ਉਸ ਦੀ ਖੱਲ, ਉਸ ਦਾ ਮਾਸ ਅਤੇ ਉਸ ਦਾ ਗੋਹਾ ਉਸ ਨੇ ਡੇਰੇ ਤੋਂ ਬਾਹਰ ਅੱਗ ਨਾਲ ਸਾੜਿਆ, ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ।
18 ਫੇਰ ਉਹ ਹੋਮ ਬਲੀ ਦੀ ਭੇਟ ਦੇ ਛੱਤਰੇ ਨੂੰ ਲਿਆਇਆ ਅਤੇ ਹਾਰੂਨ ਅਤੇ ਉਸ ਦੇ ਪੁੱਤਰਾਂ ਨੇ ਆਪਣੇ-ਆਪਣੇ ਹੱਥ ਭੇਡੂ ਦੇ ਸਿਰ ਉੱਤੇ ਰੱਖੇ।
ਲੇਵੀਆਂ 8 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ